ਤਿਲੰਗਾਨਾ-ਤਿਲੰਗਾਨਾ ਦੇ ਰੰਗਰੈੱਡੀ ਜ਼ਿਲ੍ਹੇ ਦੇ ਮੀਰਪੇਟ ਪੁਲੀਸ ਥਾਣਾ ਖੇਤਰ ਵਿੱਚ ਵੈਂਕਟੇਸ਼ਵਰ ਕਲੋਨੀ ਵਿੱਚ ਇੱਕ ਹੈਰਾਨ ਕਰਨ ਵਾਲਾ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਦੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇੱਕ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੀ ਪਤਨੀ ਦਾ ਕਤਲ ਕਰ ਕਰ ਕੇ ਉਸ ਦੇ ਸਰੀਰ ਦੇ ਕੁਝ ਅੰਗ ਕੁੱਕਰ ਵਿੱਚ ਉਬਾਲ ਦਿੱਤੇ ਅਤੇ ਲਾਸ਼ ਦੇ ਹੋਰ ਹਿੱਸੇ ਨੇੜਲੀ ਝੀਲ ਵਿੱਚ ਸੁੱਟ ਦਿੱਤੇ। ਮੀਰਪੇਟ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਡੀਸੀਪੀ ਐੱਲਬੀ ਨਗਰ ਨੇ ਕਿਹਾ, ‘‘17 ਜਨਵਰੀ ਨੂੰ ਔਰਤ ਦੀ ਗੁੰਮਸ਼ੁਦਗੀ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪਤੀ ਖ਼ੁਦ ਦਾਅਵਾ ਕਰ ਰਿਹਾ ਹੈ ਕਿ ਉਸ ਨੇ ਆਪਣੀ ਪਤਨੀ ਨੂੰ ਮਾਰਿਆ ਹੈ। ਅਸੀਂ ਜਾਂਚ ਕਰ ਰਹੇ ਹਾਂ। ਹਾਲੇ ਅਸੀਂ ਪੱਕੇ ਤੌਰ ’ਤੇ ਕੁਝ ਨਹੀਂ ਕਹਿ ਸਕਦੇ।’’ ਉਨ੍ਹਾਂ ਕਿਹਾ, ‘‘ਪਤੀ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਆਪਣੀ ਪਤਨੀ ਨੂੰ ਚਾਕੂ ਨਾਲ ਮਾਰਿਆ, ਸਰੀਰ ਦੇ ਅੰਗ ਕੱਟੇ ਅਤੇ ਲਾਸ਼ ਨੂੰ ਝੀਲ ਵਿੱਚ ਸੁੱਟ ਦਿੱਤਾ।… ਸਾਨੂੰ ਸੱਚਾਈ ਦਾ ਪਤਾ ਲਗਾਉਣਾ ਪਵੇਗਾ, ਅਤੇ ਜਾਂਚ ਜਾਰੀ ਹੈ।’’