December 30, 2025
ਖਾਸ ਖ਼ਬਰਰਾਸ਼ਟਰੀ

ਝੌਂਪੜੀ ਨੂੰ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ

ਝੌਂਪੜੀ ਨੂੰ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ

ਮੱਧ ਪ੍ਰਦੇਸ਼ –ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਵਿੱਚ ਇੱਕ ਖੇਤ ਵਿੱਚ ਝੌਂਪੜੀ ਨੂੰ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 30 ਕਿਲੋਮੀਟਰ ਦੂਰ ਇਟਵਾਨ ਖਾਸ ਪਿੰਡ ’ਚ ਸ਼ੁੱਕਰਵਾਰ ਸਵੇਰੇ ਵਾਪਰੀ। ਬ੍ਰਿਜਪੁਰ ਥਾਣੇ ਦੇ ਇੰਸਪੈਕਟਰ ਭਾਨੂ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੀੜਤ, ਅੰਕਿਤ (3) ਅਤੇ ਸੰਦੀਪ (2) ਸੁੱਤੇ ਹੋਏ ਸਨ ਅਤੇ ਉਨ੍ਹਾਂ ਦੇ ਮਾਤਾ-ਪਿਤਾ ਲੱਕੜਾਂ ਇਕੱਠੀਆਂ ਕਰਨ ਲਈ ਬਾਹਰ ਨਿਕਲੇ ਸਨ ਜਦੋਂ ਸਵੇਰੇ 9 ਵਜੇ ਦੇ ਕਰੀਬ ਅੱਗ ਲੱਗ ਗਈ।

ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਪੀਟੀਆਈ ਨਾਲ ਗੱਲਬਾਤ ਕਰਦਿਆਂ ਪੰਨਾ ਦੇ ਜ਼ਿਲ੍ਹਾ ਕੁਲੈਕਟਰ ਸੁਰੇਸ਼ ਕੁਮਾਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਅਧਿਕਾਰੀ ਮੌਕੇ ‘ਤੇ ਪੁੱਜੇ। ਉਨ੍ਹਾਂ ਕਿਹਾ ਕਿ ਮ੍ਰਿਤਕ ਲੜਕਿਆਂ ਦੇ ਮਾਪਿਆਂ ਨੂੰ 8 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

Related posts

ਸਿਲੰਡਰ ’ਚ ਧਮਾਕੇ ਮਗਰੋਂ ਮਹਾਂਕੁੰਭ ’ਚ ਅੱਗ ਲੱਗੀ

Current Updates

ਜੰਮੂ ਕਸ਼ਮੀਰ ਪੁਲੀਸ ਨੇ ਚਾਰ ਜਣੇ ਹਿਰਾਸਤ ’ਚ ਲਏ

Current Updates

ਲਾਹੌਲ ਅਤੇ ਸਪਿਤੀ ’ਚ ਬਰਫਬਾਰੀ, ਕਈ ਥਾਈਂ ਮੀਂਹ

Current Updates

Leave a Comment