October 5, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ‘ਚ ਮੁੱਖ ਮੰਤਰੀ ਨੇ ਲਹਿਰਾਇਆ ਤਿਰੰਗਾ, ਕਿਹਾ- ਕਿਸਾਨਾਂ ਦੀਆਂ ਮੰਗਾਂ ਮੰਨੇ ਕੇਂਦਰ ਸਰਕਾਰ

ਪਟਿਆਲਾ 'ਚ ਮੁੱਖ ਮੰਤਰੀ ਨੇ ਲਹਿਰਾਇਆ ਤਿਰੰਗਾ, ਕਿਹਾ- ਕਿਸਾਨਾਂ ਦੀਆਂ ਮੰਗਾਂ ਮੰਨੇ ਕੇਂਦਰ ਸਰਕਾਰ

ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਤਵਾਰ ਨੂੰ 76ਵੇਂ ਗਣਤੰਤਰ ਦਿਵਸ ‘ਤੇ ਪਟਿਆਲਾ ‘ਚ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਅੰਨਦਾਤਾ ਹੈ ਪਰ ਅਫ਼ਸੋਸ ਉਸ ਨੂੰ ਆਪਣੇ ਮਸਲੇ ਹੱਲ ਕਰਵਾਉਣ ਲਈ ਭੁੱਖ ਹੜਤਾਲ ਕਰਨੀ ਪੈ ਰਹੀ ਹੈ ਤੇ ਹੁਣ ਤਾਂ ਮਰਨ ਵਰਤ ਵੀ ਰੱਖਣਾ ਪੈ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਸੱਦ ਕੇ ਗੱਲਬਾਤ ਕਰੇ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀ ਲਈ ਅਹਿਮ ਟਰੈਕਟਰ ਦਾ ਮੂੰਹ ਦਿੱਲੀ ਦੀ ਬਜਾਏ ਖੇਤਾਂ ਵੱਲ ਹੀ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਰੂਰਲ ਡਿਵੈਲਪਮੈਂਟ ਫੰਡ ਤਹਿਤ ਪੰਜਾਬ ਦੇ ਕਰੀਬ 550 ਕਰੋੜ ਰੁਪਏ ਕੇਂਦਰ ਵੱਲੋਂ ਰੋਕੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਫੰਡ ਪੰਜਾਬ ਦਾ ਹੱਕ ਹੈ ਅਤੇ ਪੰਜਾਬ ਨੂੰ ਹੀ ਮਿਲਣਾ ਚਾਹੀਦਾ ਹੈ। ਪੰਜਾਬ ਨੂੰ ਆਪਣਾ ਹੱਕ ਲੈਣ ਲਈ ਅਦਾਲਤ ਜਾਣਾ ਪੈਂਦਾ ਹੈ ਜੋ ਕਿ ਠੀਕ ਨਹੀਂ ਪਰ ਪੰਜਾਬ ਆਪਣਾ ਹੱਕ ਕਦੇ ਵੀ ਨਹੀਂ ਛੱਡੇਗਾ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਤੱਤ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਿਨ੍ਹਾਂ ਨੂੰ ਕਿਸੇ ਵੀ ਸੂਰਤ ‘ਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ।ਇਸ ਮੌਕੇ ਮੁੱਖ ਮੰਤਰੀ ਨੇ 2022 ਤੋਂ ਹੁਣ ਤਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਨਾਲ ਹੀ ਉਨ੍ਹਾਂ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਮੇਅਰ ਕੁੰਦਨ ਗੋਗੀਆ ਨੂੰ ਨਿਰਦੇਸ਼ ਦਿੱਤੇ ਤੇ ਲੋੜ ਅਨੁਸਾਰ ਸਰਕਾਰ ਵੱਲੋਂ ਫੰਡ ਜਾਰੀ ਕਰਨ ਦੀ ਗੱਲ ਕਹੀ।

Related posts

ਉਨਾਓ ਜਬਰ ਜਨਾਹ ਮਾਮਲਾ: ਸੁਪਰੀਮ ਕੋਰਟ ਵੱਲੋਂ ਦਿੱਲੀ ਹਾਈਕੋਰਟ ਦੇ ਹੁਕਮਾਂ ’ਤੇ ਰੋਕ, ਸੈਂਗਰ ਨੂੰ ਰਾਹਤ ਨਹੀਂ

Current Updates

ਕੈਮੀਕਲ ਫੈਕਟਰੀ ਵਿਚ ਨਾਈਟ੍ਰੋਜਨ ਲੀਕ ਹੋਣ ਕਾਰਨ ਮਾਲਕ ਸਮੇਤ ਤਿੰਨ ਦੀ ਮੌਤ

Current Updates

ਰਾਸ਼ਟਰੀ ਝੰਡੇ ਦਾ ਸਫ਼ਰ

Current Updates

Leave a Comment