ਯੂਪੀ-ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਲੜਕਾ ਅਤੇ ਲੜਕੀ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਅਧਿਕਾਰੀਆਂ ਨੇ ਦੱਸਿਆ ਕਿ ਛੇਤਰੀ ਖੇਤਰ ਦੇ ਪੰਡਰਾਵਾਲ ਪਿੰਡ ਤੋਂ ਕਰਨ (25) ਅਤੇ ਖੁਸ਼ੀ (19) ਦੀਆਂ ਲਾਸ਼ਾਂ ਪਿੰਡ ਦੇ ਬਾਹਰਵਾਰ ਮਿਲੀਆਂ ਹਨ। ਦਿਬਈ ਸਰਕਲ ਅਧਿਕਾਰੀ (ਸੀਓ) ਸ਼ੋਭਿਤ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ‘ਤੇ ਪਹੁੰਚ ਗਈ, ਦਰੱਖਤ ਨਾਲ ਇੱਕ ਆਦਮੀ ਅਤੇ ਔਰਤ ਦੀਆਂ ਲਾਸ਼ਾਂ ਲਟਕ ਰਹੀਆਂ ਸਨ। ਉਨ੍ਹਾਂ ਕਿਹਾ ਕਿ ਮੌਕੇ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਸੀ।
ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੇ ਖੁਦਕੁਸ਼ੀ ਕੀਤੀ ਹੈ। ਸੀਓ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।