September 29, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ’ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ

ਚੰਡੀਗੜ੍ਹ ’ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ

ਚੰਡੀਗੜ੍ਹ-ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਯੂਟੀ ਪ੍ਰਸ਼ਾਸਨ ਵੱਲੋਂ 76ਵਾਂ ਗਣਤੰਤਰ ਦਿਵਸ ਚੰਡੀਗੜ੍ਹ ਦੇ ਸੈਕਟਰ-17 ਵਿੱਚ ਸਥਿਤ ਪਰੇਡ ਗਰਾਊਂਡ ਵਿੱਚ ਮਨਾਇਆ ਗਿਆ। ਇਸ ਮੌਕੇ ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਉਪਰੰਤ ਸ੍ਰੀ ਵਰਮਾ ਨੇ ਗਾਰਡ ਆਫ਼ ਆਨਰ ਦਾ ਨਿਰੀਖਣ ਕੀਤਾ। ਇਸੇ ਦੌਰਾਨ ਯੂਟੀ ਦੇ ਮੁੱਖ ਸਕੱਤਰ ਨੇ ਮਾਰਚ ਪਾਸਟ ਕਰਨ ਵਾਲੀਆਂ ਟੁਕੜੀਆਂ ਤੋਂ ਸਲਾਮੀ ਲਈ। ਗਣਤੰਤਰ ਦਿਵਸ ’ਤੇ ਤਿੰਨ ਨਵੇਂ ਅਪਰਾਧਕ ਕਾਨੂੰਨਾਂ, ਸਿੱਖਿਆ, ਵਿਗਿਆਨ, ਨਗਰ ਨਿਗਮ ਤੇ ਹੋਰਨਾਂ ਵਿਭਾਗਾਂ ਵੱਲੋਂ ਸਮਾਜਿਕ ਸੰਦੇਸ਼ ਤੇ ਵਿਕਾਸ ’ਤੇ ਜ਼ੋਰ ਦੇਣ ਵਾਲੀਆਂ ਝਾਕੀਆਂ ਕੱਢੀਆਂ ਗਈਆਂ। ਇਸ ਤੋਂ ਬਾਅਦ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।

ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ ਨੇ ਯੂਟੀ ਪ੍ਰਸ਼ਾਸਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਮਿਸਾਲੀ ਕੰਮਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਅੱਜ ਚੰਡੀਗੜ੍ਹ ਸਿਹਤ, ਸਿੱਖਿਆ ਤੇ ਸੁਰੱਖਿਆ ਦੇ ਖੇਤਰ ਵਿੱਚ ਮਿਸਾਲੀ ਕੰਮ ਕਰਨ ਵਾਲਾ ਦੇਸ਼ ਦਾ ਪਹਿਲਾ ਕੇਂਦਰ ਸ਼ਾਸ਼ਿਤ ਪ੍ਰਦੇਸ਼ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਤਿੰਨ ਨਵੇਂ ਅਪਰਾਧਕ ਕਾਨੂੰਨ ਸਭ ਤੋਂ ਪਹਿਲਾਂ ਲਾਗੂ ਕੀਤੇ ਗਏ। ਇਸ ਤੋਂ ਇਲਾਵਾ ਸਿਹਤ ਤੇ ਖੇਡਾਂ ਦੇ ਖੇਤਰ ਵਿੱਚ ਵੀ ਮਿਸਾਲੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਹੋਰ ਵੀ ਵਧ ਚੜ੍ਹ ਕੇ ਕੰਮ ਕੀਤੇ ਜਾਣਗੇ।

ਗਣਤੰਤਰ ਦਿਵਸ ਦੇ ਸਮਾਗਮ ਦੌਰਾਨ ਯੂਟੀ ਦੇ ਮੁੱਖ ਸਕੱਤਰ ਰਾਜੀਵ ਵਰਮਾ ਨੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਅਧਿਕਾਰੀ ਅਤੇ ਸਮਾਜ ਸੇਵੀਆਂ ਦਾ ਸਨਮਾਨ ਕੀਤਾ। ਇਸ ਤੋਂ ਇਲਾਵਾ 24 ਪੁਲੀਸ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਵਧੀਆਂ ਸੇਵਾਵਾਂ ਲਈ ਸਨਮਾਨਿਆ ਗਿਆ। ਗਣਤੰਤਰ ਦਿਵਸ ਦੀ ਪਰੇਡ ਵਿੱਚ ਚੰਡੀਗੜ੍ਹ ਪੁਲੀਸ ਦੀ ਮਹਿਲਾ ਵਿੰਗ ਦੀ ਪਰੇਡ ਨੂੰ ਪਹਿਲਾ, ਪੰਜਾਬ ਪੁਲੀਸ ਨੂੰ ਦੂਜੀ ਅਤੇ ਸੀਆਰਪੀਐੱਫ ਪਲਾਟੁਨ ਨੂੰ ਤੀਜਾ ਸਥਾਨ ਦਿੱਤਾ ਗਿਆ। ਇਸ ਤੋਂ ਇਲਾਵਾ ਹੋਮਗਾਰਡ, ਫਾਇਰ ਬ੍ਰਿਗੇਡ ਤੇ ਸਿਵਲ ਡਿਫੈਸ ਦੀ ਸ਼੍ਰੇਣੀ ਵਿੱਚ ਚੰਡੀਗੜ੍ਹ ਸਿਵਲ ਡਿਫੈਂਸ ਨੇ ਪਹਿਲਾ, ਚੰਡੀਗੜ੍ਹ ਹੋਮਗਾਰਡ ਨੇ ਦੂਜਾ ਅਤੇ ਚੰਡੀਗੜ੍ਹ ਫਾਇਰ ਸਰਵਿਸਿਜ਼ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੜਕ ਸੁਰੱਖਿਆ ਵਿੱਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ-18 ਨੇ ਪਹਿਲਾਂ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ-20 ਨੇ ਦੂਜਾ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ-40 ਨੇ ਤੀਜਾ ਸਥਾਨ ਹਾਸਲ ਕੀਤਾ। ਝਾਕੀਆਂ ਵਿੱਚ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਪਹਿਲਾ, ਸੰਸਕ੍ਰਿਤ ਮਾਮਲੇ ਵਿਭਾਗ ਨੇ ਦੂਜਾ ਅਤੇ ਨਗਰ ਨਿਗਮ ਦੀ ਝਾਕੀ ਨੇ ਤੀਜਾ ਸਥਾਨ ਹਾਸਲ ਕੀਤਾ ਹੈ।

Related posts

ਪੰਜਾਬ ‘ਚ MBBS ਪੜ੍ਹਾਈ ਹੋਈ ਮਹਿੰਗੀ: ਸਰਕਾਰੀ ਤੇ ਨਿੱਜੀ ਮੈਡੀਕਲ ਕਾਲਜਾਂ ਦੀਆਂ ਫੀਸਾਂ ‘ਚ ਵੱਡਾ ਵਾਧਾ

Current Updates

ਜੰਗਬੰਦੀ ਕਰਵਾ ਕੇ Pakistan ਨੇ ਭਰੋਸੇਯੋਗਤਾ ਵਾਲੀ ਪਛਾਣ ਬਣਾਈ: Khawaja Asif

Current Updates

ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ: ਗੰਭੀਰ ਮੁੱਦਿਆਂ ਉੱਤੇ ਹੋਵੇਗੀ ਵਿਚਾਰ-ਚਰਚਾ

Current Updates

Leave a Comment