November 11, 2026
ਖਾਸ ਖ਼ਬਰਪੰਜਾਬਰਾਸ਼ਟਰੀ

ਚੰਦਭਾਨ ਹਿੰਸਾ ਮਾਮਲਾ: ਮਹਿਲਾ ਸਰਪੰਚ ਸਣੇ 91 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਚੰਦਭਾਨ ਹਿੰਸਾ ਮਾਮਲਾ: ਮਹਿਲਾ ਸਰਪੰਚ ਸਣੇ 91 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਜੈਤੋ-ਨੇੜਲੇ ਪਿੰਡ ਚੰਦਭਾਨ ’ਚ ਬੀਤੇ ਦਿਨ ਹੋਏ ਹਿੰਸਾ ਦੇ ਤਾਂਡਵ ਕਾਰਨ ਲੋਕਾਂ ’ਚ ਫੈਲੇ ਹੋਏ ਡਰ ਨੂੰ ਖਤਮ ਕਰਨ ਦੇ ਮਕਸਦ ਨਾਲ ਅੱਜ ਐਸਪੀ ਜਸਮੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਵੱਲੋਂ ਪਿੰਡ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀਐਸਪੀ ਜੈਤੋ ਸੁਖਦੀਪ ਸਿੰਘ ਅਤੇ ਐਸਐਚਓ ਜੈਤੋ ਰਾਜੇਸ਼ ਕੁਮਾਰ ਵੀ ਮੌਜੂਦ ਸਨ।

ਬੀਤੀ ਸ਼ਾਮ ਹੋਈ ਹਿੰਸਕ ਝੜਪ ਦੇ ਸਬੰਧ ’ਚ ਜੈਤੋ ਪੁਲੀਸ ਨੇ ਅੱਜ ਕੇਸ ਦਰਜ ਕੀਤਾ ਹੈ। ਐਫਆਈਆਰ ਵਿੱਚ ਪਿੰਡ ਦੀ ਮਹਿਲਾ ਸਰਪੰਚ ਅਮਨਦੀਪ ਕੌਰ, ਉਸ ਦੇ ਪਤੀ ਕੁਲਦੀਪ ਸਿੰਘ ਸਮੇਤ ਕਥਿਤ ਤੌਰ ’ਤੇ 41 ਪਛਾਣ ਸਮੇਤ ਅਤੇ 50 ਨਾਮਾਲੂਮ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਘਟਨਾ ਸਥਾਨ ’ਤੇ ਜ਼ਖ਼ਮੀ ਹੋਏ ਅਤੇ ਕੋਟਕਪੂਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਸਹਾਇਕ ਸਬ ਇੰਸਪੈਕਟਰ ਨਛੱਤਰ ਸਿੰਘ ਦੇ ਬਿਆਨਾਂ ’ਤੇ ਇਹ ਪਰਚਾ ਦਰਜ ਹੋਇਆ ਹੈ। ਅਧਿਕਾਰੀ ਅਨੁਸਾਰ ਗਲੀ ’ਚ ਨਾਲੀ ਬਣਾਏ ਜਾਣ ਦੇ ਵਿਵਾਦ ਕਾਰਨ ਸਰਪੰਚ ਤੇ ਉਸ ਦੇ ਪਤੀ ਦੀ ਅਗਵਾਈ ’ਚ ਪਿੰਡ ਦੇ ਕੁੱਝ ਵਿਅਕਤੀਆਂ ਨੇ ਬਠਿੰਡਾ-ਫ਼ਰੀਦਕੋਟ ਸੜਕ ’ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ ਸੀ। ਐਸਐਚਓ ਜੈਤੋ ਰਾਜੇਸ਼ ਕੁਮਾਰ ਜਦੋਂ ਧਰਨਾਕਾਰੀਆਂ ਕੋਲ ਗੱਲਬਾਤ ਰਾਹੀਂ ਮਾਮਲਾ ਨਿਬੇੜਨ ਦੀ ਪੇਸ਼ਕਸ਼ ਲੈ ਕੇ ਪੁੱਜੇ, ਤਾਂ ਅਗਵਾਈ ਕਰਨ ਵਾਲਿਆਂ ਨੇ ਲੋਕਾਂ ਨੂੰ ਕਥਿਤ ਤੌਰ ’ਤੇ ਉਕਸਾਇਆ ਅਤੇ ਹਿੰਸਾ ਲਈ ਪ੍ਰੇਰਿਆ।ਦਰਜ ਐਫਆਈਆਰ ਵਿਚ ਕਿਹਾ ਗਿਆ ਹੈ ਕਿ ਭੜਕੀ ਹੋਈ ਭੀੜ ਨੇ ਇੱਟਾਂ-ਰੋੜਿਆਂ ਦੀ ਵਾਛੜ ਕਰਨ ਤੋਂ ਇਲਾਵਾ ਮੀਡੀਆ ਕਰਮਚਾਰੀਆਂ ਅਤੇ ਪੁਲੀਸ ਦੀਆਂ ਗੱਡੀਆਂ ਤੋਂ ਇਲਾਵਾ ਜਾਮ ’ਚ ਫਸੇ ਪ੍ਰਾਈਵੇਟ ਵਾਹਨਾਂ ਦੀ ਵੀ ਭੰਨ-ਤੋੜ ਕੀਤੀ। ਇਸ ਦੌਰਾਨ ਗੱਡੀਆਂ ’ਚ ਪਿਆ ਕੀਮਤੀ ਸਾਮਾਨ ਅਤੇ ਨਕਦੀ ਚੋਰੀ ਕਰ ਲਈ ਗਈ ਅਤੇ ਪੁਲੀਸ ਮੁਲਾਜ਼ਮਾਂ ਨੂੰ ਘੇਰ ਕੇ ਸੱਟਾਂ ਮਾਰੀਆਂ ਗਈਆਂ। ਇਸ ਤੋਂ ਇਲਾਵਾ ਪੁਲੀਸ ਮੁਲਾਜ਼ਮਾਂ ਤੋਂ ਅਸਲਾ ਖੋਹਣ ਦੀ ਕੋਸ਼ਿਸ਼ ਅਤੇ ਮਹਿਲਾ ਪੁਲੀਸ ਕਰਮਚਾਰੀਆਂ ਨੂੰ ਅਪਸ਼ਬਦ ਬੋਲ ਕੇ ਬੇਇੱਜ਼ਤ ਕਰਨ ਦੇ ਦੋਸ਼ ਵੀ ਲਾਏ ਗਏ ਹਨ।

Related posts

ਪੰਜਾਬ ਵਿਧਾਨ ਸਭਾ ਵਿੱਚ ‘ਭਰੋਸਗੀ ਮਤਾ’ ਪਾਸ ; ਹੱਕ ‘ਚ ਭੁਗਤੇ ‘ਆਪ’ ਦੇ 88 ਵਿਧਾਇਕ

Current Updates

ਟਰਾਈਸਿਟੀ ਵਿਚ ਬਹੁਤ ਭਾਰੀ ਮੀਂਹ ਦਾ ਅਲਰਟ; ਲੋਕਾਂ ਨੂੰ ਮੋਬਾਈਲਾਂ ’ਤੇ ਐਮਰਜੈਂਸੀ ਸੰਦੇਸ਼ ਮਿਲੇਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ ਜਿਸ ਸਬੰਧੀ ਅੱਜ ਸ਼ਾਮ ਸਾਢੇ ਪੰਜ ਵਜੇ ਐਮਰਜੈਂਸੀ ਅਲਰਟ ਆਇਆ ਤੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸ਼ਾਮ ਪੰਜ ਵਜੇ ਤੋਂ ਬਾਅਦ ਚੰਡੀਗੜ੍ਹ ਦੇ ਉਤਰੀ ਸੈਕਟਰਾਂ ਤੇ ਸਕੱਤਰੇਤ ਨੇੜਲੇ ਖੇਤਰਾਂ ਵਿਚ ਬਹੁਤ ਭਾਰੀ ਮੀਂਹ ਪਿਆ ਤੇ ਕੁਝ ਮਿੰਟਾਂ ਵਿਚ ਹੀ ਸੜਕਾਂ ਪਾਣੀ ਨਾਲ ਭਰ ਗਈਆਂ। ਇਸ ਦੌਰਾਨ ਚੰਡੀਗੜ੍ਹ ਦੇ ਉਤਰੀ ਸੈਕਟਰਾਂ ਵਿਚ ਭਾਰੀ ਮੀਂਹ ਪਿਆ ਤੇ ਕੁਝ ਹੀ ਸਮੇਂ ਦੇ ਮੀਂਹ ਕਾਰਨ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ। ਇਸ ਤੋਂ ਇਲਾਵਾ ਮੁਹਾਲੀ ਤੇ ਨਾਲ ਲਗਦੇ ਪਿੰਡਾਂ ਵਿਚ ਵੀ ਸ਼ਾਮ ਵੇਲੇ ਭਾਰੀ ਮੀਂਹ ਪਿਆ ਤੇ ਗਰਜ ਨਾਲ ਬਿਜਲੀ ਲਿਸ਼ਕੀ। Advertisement LATEST Satish Poonia ਬਣੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ Dharamkot MC Elections : SC ਵੱਲੋਂ ਗਠਿਤ ਜਾਂਚ ਕਮਿਸ਼ਨ ਨੇ ਸਾਰੇ ਵ Phagwara Hospital Fire: ਸਤਲੁਜ ਹਸਪਤਾਲ ’ਚ ਲੱਗੀ ਭਿਆਨਕ ਅੱਗ, ਦੋ ਜ Chandigarh ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’: 500 ਤੋਂ 1000 ਰੁਪਏ Karan Aujla ਦੇ ਲਾਈਵ ਸ਼ੋਅ ’ਚ ਹੰਗਾਮਾ: ਪ੍ਰਸ਼ੰਸਕ ਨੇ ਸਟੇਜ ’ਤੇ ਸੁੱਟ MP Bhind Road Accident: ਪਿਕਅੱਪ ਅਤੇ ਡੰਪਰ ਦੀ ਟੱਕਰ ’ਚ 8 ਮਜ਼ਦੂਰਾ OBC Caste Census: ਜਾਤੀ ਮਰਦਮਸ਼ੁਮਾਰੀ ’ਚੋਂ OBC ਲਾਂਭੇ ਕਰਨ ’ਤੇ ਭੜ Trump ਨੇ ਅਮਰੀਕਾ ’ਚ SAVE America Act ਪਾਸ ਕਰਵਾਉਣ ਲਈ ‘ਭਾਰਤੀ ਚੋਣ ਪੰਜਾਬੀ ਟ੍ਰਿਬਿਊਨ ਵਿਸ਼ੇਸ਼: GMADA ਚੁੱਕੇਗਾ 15 ਹਜ਼ਾਰ ਕਰੋੜ ਦਾ ਕਰਜ਼ਾ Punjab ED Letter: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡ Punjab Corruption Cases: ਈ ਡੀ ਦੀ ਚਿੱਠੀ ਦੀ ਗੂੰਜ: 61 ਮਾਮਲੇ, 21 Gurdwara Panjokhra Sahib: ਹਰਿਆਣਾ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋ Jharkhand Exam Cancelled: ਝਾਰਖੰਡ ਸਰਕਾਰ ਵੱਲੋਂ JSSC-CGL ਪ੍ਰੀਖਿ Satish Poonia ਬਣੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ Dharamkot MC Elections : SC ਵੱਲੋਂ ਗਠਿਤ ਜਾਂਚ ਕਮਿਸ਼ਨ ਨੇ ਸਾਰੇ ਵ Phagwara Hospital Fire: ਸਤਲੁਜ ਹਸਪਤਾਲ ’ਚ ਲੱਗੀ ਭਿਆਨਕ ਅੱਗ, ਦੋ ਜ Chandigarh ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’: 500 ਤੋਂ 1000 ਰੁਪਏ Karan Aujla ਦੇ ਲਾਈਵ ਸ਼ੋਅ ’ਚ ਹੰਗਾਮਾ: ਪ੍ਰਸ਼ੰਸਕ ਨੇ ਸਟੇਜ ’ਤੇ ਸੁੱਟ MP Bhind Road Accident: ਪਿਕਅੱਪ ਅਤੇ ਡੰਪਰ ਦੀ ਟੱਕਰ ’ਚ 8 ਮਜ਼ਦੂਰਾ OBC Caste Census: ਜਾਤੀ ਮਰਦਮਸ਼ੁਮਾਰੀ ’ਚੋਂ OBC ਲਾਂਭੇ ਕਰਨ ’ਤੇ ਭੜ Trump ਨੇ ਅਮਰੀਕਾ ’ਚ SAVE America Act ਪਾਸ ਕਰਵਾਉਣ ਲਈ ‘ਭਾਰਤੀ ਚੋਣ ਪੰਜਾਬੀ ਟ੍ਰਿਬਿਊਨ ਵਿਸ਼ੇਸ਼: GMADA ਚੁੱਕੇਗਾ 15 ਹਜ਼ਾਰ ਕਰੋੜ ਦਾ ਕਰਜ਼ਾ Punjab ED Letter: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡ Punjab Corruption Cases: ਈ ਡੀ ਦੀ ਚਿੱਠੀ ਦੀ ਗੂੰਜ: 61 ਮਾਮਲੇ, 21 Gurdwara Panjokhra Sahib: ਹਰਿਆਣਾ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋ Jharkhand Exam Cancelled: ਝਾਰਖੰਡ ਸਰਕਾਰ ਵੱਲੋਂ JSSC-CGL ਪ੍ਰੀਖਿ ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਟ੍ਰਾਈਸਿਟੀ ਸਮੇਤ ਪੰਜਾਬ ਅਤੇ ਹਰਿਆਣਾ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ 18 ਅਗਸਤ ਦੇ ਅਪਡੇਟ ਮੁਤਾਬਕ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਲਈ ਅੱਜ ਭਾਰੀ ਮੀਂਹ ਦੀ ਚਿਤਾਵਨੀ ਹੈ। Advertisement ਮੌਸਮ ਵਿਭਾਗ ਮੁਤਾਬਕ 18 ਅਗਸਤ ਨੂੰ ਚੰਡੀਗੜ੍ਹ ਅਤੇ ਪੰਚਕੂਲਾ ਸਮੇਤ ਹਰਿਆਣਾ ਦੇ ਕਈ ਹਿੱਸਿਆਂ ਵਿਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਕੁਝ ਥਾਵਾਂ ’ਤੇ ਭਾਰੀ ਮੀਂਹ, ਗਰਜ-ਚਮਕ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੁਹਾਲੀ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਕਈ ਸੜਕਾਂ ’ਤੇ ਪਾਣੀ ਭਰਿਆ, ਆਵਾਜਾਈ ਪ੍ਰਭਾਵਿਤ ਟਰਾਈਸਿਟੀ ਵਿਚ ਅੱਜ ਸਵੇਰੇ ਕਈ ਹਿੱਸਿਆਂ ਵਿਚ ਮੀਂਹ ਕਾਰਨ ਸੜਕਾਂ ’ਤੇ ਪਾਣੀ ਭਰਿਆ। ਸਥਾਨਕ ਰਿਪੋਰਟਾਂ ਮੁਤਾਬਕ ਪੰਚਕੂਲਾ ਵਿਚ ਤੇਜ਼ ਮੀਂਹ ਤੋਂ ਬਾਅਦ ਕਈ ਥਾਵਾਂ ’ਤੇ ਜਲ ਥਲ ਹੋ ਗਿਆ ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਦੇ ਹੱਲੋਮਾਜਰਾ ਇਲਾਕੇ ਵਿਚ ਵੀ ਮੀਂਹ ਤੋਂ ਬਾਅਦ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। 19 ਅਗਸਤ ਨੂੰ ਵੀ ਮੀਂਹ ਦੀ ਸੰਭਾਵਨਾ ਆਈਐੱਮਡੀ ਦੇ ਅਪਡੇਟ ਅਨੁਸਾਰ 19 ਅਗਸਤ ਨੂੰ ਵੀ ਪੰਜਾਬ ਅਤੇ ਚੰਡੀਗੜ੍ਹ ਤੇ ਹਰਿਆਣਾ ਖੇਤਰ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਜਦਕਿ 20 ਅਗਸਤ ਤੋਂ ਬਾਅਦ ਭਾਰੀ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੌਰਾਨ ਲੋਕਾਂ ਨੂੰ ਗਰਜ-ਚਮਕ ਵੇਲੇ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਬਚਣ ਅਤੇ ਸੜਕਾਂ ’ਤੇ ਪਾਣੀ ਭਰਨ ਦੀ ਸਥਿਤੀ ਵਿਚ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਚੰਡੀਗੜ੍ਹ ਦੀ ਇਕ ਸੜਕ ’ਤੇ ਪਾਣੀ ਵਿਚੋਂ ਲੰਘਣ ਦੀ ਕੋਸ਼ਿਸ਼ ਕਰਦੀ ਹੋਈ ਸਕੂਟਰ ਸਵਾਰ ਤੇ ਬੱਚੇ। ਚੰਡੀਗੜ੍ਹ ਦੀ ਇਕ ਸੜਕ ’ਤੇ ਪਾਣੀ ਵਿਚੋਂ ਲੰਘਣ ਦੀ ਕੋਸ਼ਿਸ਼ ਕਰਦੀ ਹੋਈ ਸਕੂਟਰ ਚਾਲਕ ਤੇ ਬੱਚੇ। ਚੰਡੀਗੜ੍ਹ ਮੌਸਮ ਕੇਂਦਰ ਦੇ ਅੰਕੜਿਆਂ ਮੁਤਾਬਕ 17 ਅਗਸਤ ਨੂੰ ਚੰਡੀਗੜ੍ਹ ਸ਼ਹਿਰ ਵਿਚ 24 ਮਿਲੀਮੀਟਰ, ਚੰਡੀਗੜ੍ਹ-ਮੁਹਾਲੀ ਖੇਤਰ ਵਿਚ 18 ਮਿਲੀਮੀਟਰ ਅਤੇ ਚੰਡੀਗੜ੍ਹ-ਪੰਚਕੂਲਾ ਖੇਤਰ ਵਿਚ 6.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਲੋਕਾਂ ਨੂੰ ਖਾਸ ਕਰਕੇ ਸ਼ਾਮ ਅਤੇ ਰਾਤ ਦੇ ਸਮੇਂ ਮੌਸਮ ’ਤੇ ਨਜ਼ਰ ਰੱਖਣ ਅਤੇ ਤੇਜ਼ ਮੀਂਹ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ।

Current Updates

भाईचारक साँझ हमारी विरासत: एडवोकेट सतबीर सिंह खटड़ा

Current Updates

Leave a Comment