December 1, 2025
ਅੰਤਰਰਾਸ਼ਟਰੀਖਾਸ ਖ਼ਬਰ

ਦੱਖਣੀ ਮੈਕਸਿਕੋ ਵਿਚ ਬੱਸ ਤੇ ਟਰੱਕ ਦੀ ਟੱਕਰ ’ਚ 41 ਹਲਾਕ

ਦੱਖਣੀ ਮੈਕਸਿਕੋ ਵਿਚ ਬੱਸ ਤੇ ਟਰੱਕ ਦੀ ਟੱਕਰ ’ਚ 41 ਹਲਾਕ

ਮੈਕਸਿਕੋ ਸ਼ਹਿਰ –ਦੱਖਣੀ ਮੈਕਸਿਕੋ ਵਿਚ ਸ਼ਨਿੱਚਰਵਾਰ ਵੱਡੇ ਤੜਕੇ ਬੱਸ ਤੇ ਟਰੱਕ ਦੀ ਸਿੱਧੀ ਟੱਕਰ ਵਿਚ 41 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਦੋਵਾਂ ਵਾਹਨਾਂ ਦੇ ਡਰਾਈਵਰ ਦੀ ਸ਼ਾਮਲ ਹਨ। ਰਾਹਤ ਤੇ ਬਚਾਅ ਕਾਰਜ ਜਾਰੀ ਹਨ।

ਬੱਸ ਵਿਚ ਕੁੱਲ 48 ਵਿਅਕਤੀ ਸਵਾਰ ਸਨ। ਹਾਦਸੇ ਵਿਚ 38 ਮੁਸਾਫ਼ਰਾਂ ਤੇ ਦੋਵਾਂ ਡਰਾਈਵਰਾਂ ਦੀ ਮੌਤ ਹੋ ਗਈ। ਸਥਾਨਕ ਅਥਾਰਿਟੀਜ਼ ਨੇ ਕਿਹਾ ਕਿ ਮ੍ਰਿਤਕਾਂ ਵਿਚ ਟਰੱਕ ਦਾ ਡਰਾਈਵਰ ਵੀ ਸ਼ਾਮਲ ਹੈ। ਦੋਵਾਂ ਵਾਹਨਾਂ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਨੂੰ ਅੱਗ ਲੱਗ ਗਈ।ਖ਼ਬਰ ਏਜੰਸੀ ਰਾਇਟਰਜ਼ ਵੱਲੋਂ ਜਾਰੀ ਤਸਵੀਰਾਂ ਵਿਚ ਬੱਸ ਅੱਗ ਦੀਆਂ ਲਪਟਾਂ ਵਿਚ ਘਿਰੀ ਨਜ਼ਰ ਆ ਰਹੀ ਹੈ। ਟਬੈਸਕੋ ਸਕਿਓਰਿਟੀ ਵਿਚਲੇ ਸੂਤਰਾਂ ਨੇ ਕਿਹਾ ਕਿ ਹੁਣ ਤੱਕ 18 ਬੁਰੀ ਤਰ੍ਹਾਂ ਝੁਲਸੀਆਂ ਲਾਸ਼ਾਂ ਮਿਲੀਆਂ ਹਨ ਤੇ ਹੋਰਾਂ ਦੀ ਭਾਲ ਜਾਰੀ ਹੈ।’’ ਬੱਸ ਅਪਰੇਟਰ ਟੂਰਜ਼ ਐਕੋਸਟਾ ਨੇ ਫੇਸਬੁੱਕ ’ਤੇ ਇਕ ਪੋਸਟ ਵਿਚ ਹਾਦਸੇ ’ਚ ਗਈਆਂ ਜਾਨਾਂ ’ਤੇ ਦੁੱਖ ਜਤਾਇਆ ਹੈ। ਉਧਰ ਸਥਾਨਕ ਅਥਾਰਿਟੀਜ਼ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Related posts

ਭਾਜਪਾ ਆਗੂ ਦੀ ਪਤਨੀ ਕੋਲ ਦੋ ਵੋਟਰ ਆਈਡੀ ਕਾਰਡ!

Current Updates

ਸੈਂਸੈਕਸ, ਨਿਫਟੀ ’ਚ ਸ਼ੁਰੂਆਤੀ ਕਾਰੋਬਾਰ ’ਚ ਗਿਰਾਵਟ

Current Updates

ਭਾਰਤ-ਬਰਤਾਨੀਆ ਵੱਲੋਂ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੰਦ

Current Updates

Leave a Comment