ਨਵੀਂ ਦਿੱਲੀ-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅਗਾਮੀ ਅਸੈਂਬਲੀ ਚੋੋਣਾਂ ਤੋਂ ਪਹਿਲਾਂ ਪੰਜਾਬ ਨੂੰ ਪੂਰੇ ਦੇਸ਼ ਲਈ ਵਿਕਾਸ ਦੇ ਮਾਡਲ ਵਜੋਂ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਵਿਚ ਬਗਾਵਤੀ ਸੁਰਾਂ ਉੱਠਣ ਦੇ ਕਾਂਗਰਸ ਦੇ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਖੂਨ ਪਸੀਨੇ ਨਾਲ ਬਣੀ ਪਾਰਟੀ ਹੈ ਅਤੇ ‘ਆਪ’ ਆਗੂ ਤੇ ਵਰਕਰ ਪਾਰਟੀ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹਨ। ਮਾਨ ਇਥੇ ਕਪੂਰਥਲਾ ਹਾਊਸ ਵਿਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਦੇ ਵਜ਼ੀਰਾਂ ਤੇ ਵਿਧਾਇਕਾਂ ਨਾਲ ਬੈਠਕ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ।