ਪਟਿਆਲਾ:ਪਟਿਆਲਾ ਵਿਕਾਸ ਅਥਾਰਟੀ ਦੀ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਪਟਿਆਲਾ ਹੈਰੀਟੇਜ ਫੈਸਟੀਵਲ-2025 ਤਹਿਤ 15 ਫਰਵਰੀ ਨੂੰ ਕਰਵਾਏ ਜਾ ਰਹੇ ਐਰੋ ਮਾਡਲਿੰਗ ਸ਼ੋਅ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏਸੀਏ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ। ਮਨੀਸ਼ਾ ਰਾਣਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਹਵਾਈ ਜਹਾਜ਼ਾਂ ਦੇ ਮਾਡਲਾਂ ਦੇ ਸ਼ੋਅ ਦੇਖਣ ਲਈ ਪੁੱਜਣ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਇਸ ਲਈ ਦਾਖਲਾ ਬਿਲਕੁਲ ਮੁਫ਼ਤ ਹੈ। ਮਨੀਸ਼ਾ ਰਾਣਾ ਨੇ ਦੱਸਿਆ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਦੇਖ ਰੇਖ ਹੇਠ ਐਰੋ ਮਾਡਲਿੰਗ ਸ਼ੋਅ ਇਥੇ ਸੰਗਰੂਰ ਰੋਡ ’ਤੇ ਸਥਿਤ ਸਿਵਲ ਏਵੀਏਸ਼ਨ ਕਲੱਬ ਵਿੱਚ 15 ਫਰਵਰੀ ਨੂੰ ਕਰਵਾਇਆ ਜਾਵੇਗਾ।