December 28, 2025
ਖਾਸ ਖ਼ਬਰਰਾਸ਼ਟਰੀ

ਮਨੀਪੁਰ ਵਿਚ ਰਾਸ਼ਟਰਪਤੀ ਰਾਜ ਲਾਗੂ

ਮਨੀਪੁਰ ਵਿਚ ਰਾਸ਼ਟਰਪਤੀ ਰਾਜ ਲਾਗੂ

ਇੰਫਾਲ-ਮਨੀਪੁਰ ਵਿਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਗਿਆ ਹੈ।ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰਪਤੀ ਰਾਜ ਲਾਗੂ ਰਹਿਣ ਦੀ ਮਿਆਦ ਤੱਕ ਮਨੀਪੁਰ ਦੀ ਅਸੈਂਬਲੀ ਮੁਅੱਤਲ ਰਹੇਗੀ।ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਰਾਜ ਲਾਉਣ ਦਾ ਐਲਾਨ ਕਰਦੇ ਹੋਏ, ਨੋਟੀਫਿਕੇਸ਼ਨ ਵਿੱਚ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਵਿਚਾਰ ਹੈ ਕਿ ‘ਅਜਿਹੀ ਸਥਿਤੀ ਪੈਦਾ ਹੋ ਗਈ ਹੈ ਜਿਸ ਕਰਕੇ ਉਸ(ਮਨੀਪੁਰ) ਰਾਜ ਦੀ ਸਰਕਾਰ ਨੂੰ ਸੰਵਿਧਾਨ ਦੇ ਉਪਬੰਧਾਂ ਅਨੁਸਾਰ ਨਹੀਂ ਚਲਾਇਆ ਜਾ ਸਕਦਾ।’’ਚੇੇਤੇ ਰਹੇ ਕਿ ਐੱਨ.ਬੀਰੇਨ ਸਿੰਘ ਨੇ ਲੰਘੇ ਦਿਨੀਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Related posts

ਬਾਘਾਂ ਦੀ ਛੇਵੇਂ ਗੇੜ ਦੀ ਗਿਣਤੀ ਸ਼ੁਰੂ ਕਰੇਗਾ ਭਾਰਤ

Current Updates

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਹੁਕਮ

Current Updates

ਭਗਦੜ ਮਗਰੋਂ ਪਲੈਟਫਾਰਮ ਟਿਕਟਾਂ ਦੀ ਵਿਕਰੀ ’ਤੇ ਪਾਬੰਦੀ

Current Updates

Leave a Comment