September 9, 2026
ਖਾਸ ਖ਼ਬਰਪੰਜਾਬਰਾਸ਼ਟਰੀ

ਅਮਰੀਕਾ ਦੇਸ਼ ਨਿਕਾਲੇ ਦਾ ਵਿਵਾਦ ਅਮਰੀਕਾ ਵੱਲੋਂ ਗ਼ੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ

ਅਮਰੀਕਾ ਦੇਸ਼ ਨਿਕਾਲੇ ਦਾ ਵਿਵਾਦ ਅਮਰੀਕਾ ਵੱਲੋਂ ਗ਼ੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ

ਅੰਮ੍ਰਿਤਸਰ-ਅਮਰੀਕਾ ਦੀ ਡੋਨਲਡ ਟਰੰਪ ਸਰਕਾਰ ਨੇ ਗੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ ਖਿੱਚ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਹਫਤੇ ਦੌਰਾਨ ਅਮਰੀਕਾ ਤੋਂ 150 ਤੋਂ ਵੱਧ ਹੋਰ ਗੈਰਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ 5 ਫਰਵਰੀ ਨੂੰ ਅਮਰੀਕਾ ਦਾ ਫੌਜੀ ਮਾਲਵਾਹਕ ਜਹਾਜ਼ 104 ਗੈਰਕਾਨੂੰਨੀ ਪਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਪੁੱਜਿਆ ਸੀ।ਗੈਰਕਾਨੂੰਨੀ ਪਰਵਾਸੀ ਭਾਰਤੀਆਂ ਦੇ ਦੂਜੇ ਬੈਚ ਨੂੰ ਡਿਪੋਰਟ ਕਰਨ ਸਬੰਧੀ ਰਿਪੋਰਟਾਂ ਦੀ ਭਾਵੇਂ ਭਾਰਤੀ ਅਧਿਕਾਰੀਆਂ ਨੇ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਕੀਤੀ, ਪਰ ਅਮਰੀਕੀ ਪ੍ਰਸ਼ਾਸਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਪਰਵਾਸੀਆਂ ਦੀ ਵਤਨ ਵਾਪਸੀ ਇਸ ਹਫ਼ਤੇ ਹੋ ਸਕਦੀ ਹੈ। ਡਿਪੋਰਟ ਕੀਤੇ ਭਾਰਤੀ ਪਰਵਾਸੀਆਂ ਦਾ ਪਹਿਲਾ ਬੈਚ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰਿਆ ਸੀ। ਹਾਲਾਂਕਿ, ਦੂਜਾ ਬੈਚ ਕਿੱਥੇ ਉਤਰੇਗਾ, ਇਸ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋਈ ਹੈ।

ਵਾਪਸ ਭੇਜੇ ਪਰਵਾਸੀ ਲੱਖਾਂ ਰੁਪਏ ਖਰਚਣ ਮਗਰੋਂ ਡੰਕੀ ਰੂਟ ਜਾਂ ਫਿਰ ਕਿਸੇ ਹੋਰ ਗੈਰਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖ਼ਲ ਹੋਏ ਸਨ ਅਤੇ ਪਿਛਲੇ ਦੋ ਤਿੰਨ ਸਾਲਾਂ ਤੋਂ ਉਥੇ ਰਹਿ ਰਹੇ ਸਨ। ਅਮਰੀਕਾ ਵੱਲੋਂ ਇਹ ਕਾਰਵਾਈ ਅਜਿਹੇ ਮੌਕੇ ਕੀਤੀ ਗਈ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਸ਼ਿੰਗਟਨ ਦੇ ਸਰਕਾਰੀ ਦੌਰੇ ’ਤੇ ਹਨ ਤੇ ਉਹ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਗ਼ੈਰਕਾਨੂੰਨੀ ਪਰਵਾਸ ਸਣੇ ਵੱਖ ਵੱਖ ਮੁੱਦਿਆਂ ’ਤੇ ਗੱਲਬਾਤ ਕਰਨਗੇ।

ਚੇਤੇ ਰਹੇ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ 104 ਭਾਰਤੀ ਪਰਵਾਸੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 30 ਪੰਜਾਬ ਤੋਂ, 33-33 ਹਰਿਆਣਾ ਅਤੇ ਗੁਜਰਾਤ ਤੋਂ, ਤਿੰਨ-ਤਿੰਨ ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਤੋਂ ਅਤੇ ਦੋ ਚੰਡੀਗੜ੍ਹ ਤੋਂ ਸਨ। ਗੈਰਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜਣ ਲਈ ਅਮਰੀਕੀ ਫੌਜੀ ਜਹਾਜ਼ ਸੀ-17 ਦੀ ਵਰਤੋਂ ਕੀਤੀ ਗਈ ਸੀ। ਡਿਪੋਰਟ ਕੀਤੇ ਗਏ ਵਿਅਕਤੀਆਂ ਨੂੰ ਤਸਦੀਕ ਅਤੇ ਪਿਛੋਕੜ ਦੀ ਜਾਂਚ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਸੀ।ਭਾਰਤ ਦੇ ਵਿਦੇਸ਼ ਮੰਤਰੀ ਨੇ ਬੀਤੇ ਦਿਨੀਂ ਸੰਸਦ ਵਿੱਚ ਭਰੋਸਾ ਦਿੱਤਾ ਸੀ ਕਿ ਉਹ ਯਤਨ ਕਰਨਗੇ ਕਿ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਨਾਲ ਅਪਰਾਧੀਆਂ ਵਾਂਗ ਵਰਤਾਰਾ ਨਾ ਹੋਵੇ। ਮਿਲੀ ਜਾਣਕਾਰੀ ਮੁਤਾਬਕ ਭਾਰਤ ਸਰਕਾਰ ਵੱਲੋਂ ਆਪਣਾ ਇਹ ਸੁਨੇਹਾ ਅਮਰੀਕਾ ਸਰਕਾਰ ਤੱਕ ਪੁੱਜਦਾ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਜਿਨ੍ਹਾਂ 104 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਗਿਆ ਸੀ ਉਨ੍ਹਾਂ ਨੂੰ ਹੱਥਕੜੀਆਂ ਅਤੇ ਪੈਰਾਂ ਵਿੱਚ ਬੇੜੀਆਂ ਲਾ ਕੇ ਅਪਰਾਧੀਆਂ ਵਾਂਗ ਅਮਰੀਕੀ ਫੌਜ ਦੇ ਮਾਲਵਾਹਕ ਜਹਾਜ ਵਿੱਚ ਤੁੰਨ ਕੇ ਭੇਜਿਆ ਗਿਆ ਸੀ। ਇਨ੍ਹਾਂ ਵਿੱਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ।

Related posts

ਜਗਮੀਤ ਸਿੰਘ ਵੱਲੋੋਂ ਟਰੰਪ ਨੂੰ ਸੁਨੇਹਾ ‘ਕੈਨੇਡਾ ਵਿਕਾਊ ਨਹੀਂ ਹੈ’

Current Updates

ਮਹਿਲਾ ਕ੍ਰਿਕਟ: ਭਾਰਤ ਨੇ ਆਇਰਲੈਂਡ ਨੂੰ 304 ਦੌੜਾਂ ਨਾਲ ਹਰਾਇਆ

Current Updates

ਕਾਂਗਰਸ ਵੱਲੋਂ ਭਾਰਤ-ਚੀਨ ਸਬੰਧਾਂ ਦੇ ਸੰਪੂਰਨ ਹਾਲਾਤ ਬਾਰੇ ਸੰਸਦ ਵਿੱਚ ਚਰਚਾ ਕਰਨ ਦੀ ਮੰਗ

Current Updates

Leave a Comment