September 13, 2026
ਪੰਜਾਬ

ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ ਏਅਰੋ ਸ਼ੋਅ ਨੇ ਦਰਸ਼ਕ ਕੀਲੇ

ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ ਏਅਰੋ ਸ਼ੋਅ ਨੇ ਦਰਸ਼ਕ ਕੀਲੇ

ਪਟਿਆਲਾ-ਪਟਿਆਲਾ ਹੈਰੀਟੇਜ ਫੈਸਟੀਵਲ-2025 ਦੇ ਸਮਾਰੋਹਾਂ ਦੀ ਲੜੀ ਤਹਿਤ ਇੱਥੇ ਸੰਗਰੂਰ ਰੋਡ ’ਤੇ ਸਿਵਲ ਏਵੀਏਸ਼ਨ ਕਲੱਬ ਵਿੱਚ ਵੱਖ-ਵੱਖ ਹਵਾਈ ਜਹਾਜ਼ਾਂ ਵੱਲੋਂ ਦਿਖਾਏ ਕਰਤੱਬਾਂ ਨੇ ਦਰਸ਼ਕਾਂ ਦਾ ਧਿਆਨ ਖਿੱਚਿਆ। ਇਨ੍ਹਾਂ ਜਹਾਜ਼ਾਂ ਦੇ ਚਾਲਕਾਂ ਨੇ ਜਹਾਜ਼ਾਂ ਦੇ ਲੂਪ, ਰੋਲ, ਲੋਅ ਪਾਸ ਅਤੇ ਕਈ ਹੋਰ ਕਰਤੱਬ ਦਿਖਾਏ। ਇਸ ਮੌਕੇ ਸੈਸਨਾ-172, ਪਪਿਸਟਰਲ ਵਾਇਰਸ ਜਹਾਜ਼ਾਂ ਦੀਆਂ ਵਿਸ਼ੇਸ਼ ਉਡਾਣਾਂ ਸਣੇ ਪੈਰਾ ਗਲਾਈਡਿੰਗ ਦੇ ਕਰਤੱਬ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ। ਮੁੱਖ ਮਹਿਮਾਨ ਵਜੋਂ ਪੁੱਜੇ ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ।

ਪੰਜਾਬ ਪੈਰਾ ਗਲਾਈਡਿੰਗ ਐਸੋਸੀਏਸ਼ਨ ਦੇ ਸਰਪੰਚ ਸੁਖਚਰਨ ਸਿੰਘ ਨਿੱਕਾ ਬਰਾੜ ਅਤੇ ਚੀਕਾ ਤੋਂ ਆਏ ਅਕਾਸ਼ਦੀਪ ਸਿੰਘ ਨੇ ਪਾਵਰ ਪੈਰਾ ਗਲਾਈਡਿੰਗ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ। ਸਮਾਗਮ ਦਾ ਮੰਚ ਸੰਚਾਲਨ ਸੁਮਨ ਬੱਤਰਾ ਨੇ ਕੀਤਾ।

Related posts

ਮੁੱਖ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

Current Updates

ਕਮਿਊਨਿਸਟਾਂ ਵੱਲੋਂ ‘ਮਗਨਰੇਗਾ’ ਦੀ ਬਹਾਲੀ ਲਈ ਪ੍ਰਦਰਸ਼ਨ

Current Updates

ਵਿਸ਼ੇਸ਼ ਇਜਲਾਸ: ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਤੇ ਬੈਲ ਗੱਡੀਆਂ ਦੀਆਂ ਦੌੜਾਂ ਬਾਰੇ ਬਿਲ ਪਾਸ

Current Updates

Leave a Comment