September 27, 2026
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤ

ਸਰਸ ਮੇਲਾ: ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ

ਸਰਸ ਮੇਲਾ: ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ

ਪਟਿਆਲਾ-ਪਟਿਆਲਾ ਦੇ ਸ਼ੀਸ਼ ਮਹਿਲ ਦੇ ਵਿਹੜੇ ’ਚ ਚੱਲ ਰਿਹਾ ਸਰਸ ਮੇਲਾ ਜਿੱਥੇ ਪੂਰੇ ਭਾਰਤ ਦੇ ਦਸਤਕਾਰੀ ਦੇ ਹੁਨਰ ਅਤੇ ਸਭਿਆਚਾਰ ਨੂੰ ਪ੍ਰਦਰਸ਼ਿਤ ਕਰ ਰਿਹਾ ਹੈ, ਉਥੇ ਹੀ ਇਹ ਮੇਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਪ੍ਰਦਾਨ ਕਰ ਰਿਹਾ ਹੈ। ਇਸ ਲੜੀ ਤਹਿਤ ਸਰਸ ਮੇਲੇ ਦੇ ਨੋਡਲ ਅਫ਼ਸਰ ਏਡੀਸੀ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਰੰਗਲੇ ਪੰਜਾਬ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਸਿਰਲੇਖ ਹੇਠ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰਸ ਮੇਲੇ ’ਚ ਭਾਰਤ ਦੇ ਅਮੀਰ ਵਿਰਸੇ ਨੂੰ ਸਮਰਪਿਤ ਅੰਤਰ-ਕਾਲਜ ਅਤੇ ਅੰਤਰ ਸਕੂਲ ਸਭਿਆਚਾਰਕ, ਲੋਕ ਕਲਾਵਾਂ ਅਤੇ ਚਿੱਤਰਕਾਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਸਭਿਆਚਾਰਕ ਪ੍ਰੋਗਰਾਮਾਂ ਦੀ ਦੇਖ ਰੇਖ ਕਰ ਰਹੇ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਜ਼ਿਲ੍ਹਾ ਬਾਲ ਵਿਕਾਸ ਅਤੇ ਸੰਭਾਲ ਅਫ਼ਸਰ ਸ਼ਾਇਨਾ ਕਪੂਰ ਨੇ ਦੱਸਿਆ ਕਿ ਅੱਜ ਰੰਗੋਲੀ ਮੁਕਾਬਲੇ ਵਿਚ 21 ਸਕੂਲ ਅਤੇ ਕਾਲਜਾਂ ਦੇ 145 ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿਚ ਕਾਲਜ ਕੈਟਾਗਰੀ ਵਿੱਚ ਪਹਿਲਾ ਸਥਾਨ ਸਰਕਾਰੀ ਆਈਟੀਆਈ ਲੜਕੀਆਂ ਪਟਿਆਲਾ ਤੇ ਸਕੂਲ ਕੈਟਾਗਰੀ ਵਿਚ ਅਲਾਇੰਸ ਇੰਟਰਨੈਸ਼ਨਲ ਪਬਲਿਕ ਸਕੂਲ ਬਨੂੜ ਨੇ ਪ੍ਰਾਪਤ ਕੀਤਾ। ਦੂਜੇ ਸਥਾਨ ਡੀਏਵੀ ਗਲੋਬਲ ਸਕੂਲ ਅਤੇ ਸਰਕਾਰੀ ਹਾਈ ਸਕੂਲ ਪਟਿਆਲਾ ਕੈਂਟ ਨੇ ਹਾਸਲ ਕੀਤਾ ਅਤੇ ਤੀਸਰੀ ਪੁਜ਼ੀਸ਼ਨ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਸਨੌਰ ਨੇ ਪ੍ਰਾਪਤ ਕੀਤੀ। ਜੇਤੂ ਵਿਦਿਆਰਥੀਆਂ ਨੂੰ ਮੇਲਾ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵੱਲੋਂ ਤਗ਼ਮੇ ਤਕਸੀਮ ਕੀਤੇ ਗਏ।

Related posts

ਮੁਕਤਸਰ: ਫਿਰੌਤੀ ਮੰਗਣ ਵਾਲੇ ਤਿੰਨ ਬਦਮਾਸ਼ ਪੁਲੀਸ ਮੁਕਾਬਲੇ ਦੌਰਾਨ ਕਾਬੂ

Current Updates

चेयरमैन तेजिंदर मेहता और DC के बीच फॉर्मल मीटिंग

Current Updates

ਸਨਰਾਈਜ਼ਰਜ਼ ਹੈਦਰਾਬਾਦ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

Current Updates

Leave a Comment