November 14, 2026
ਅੰਤਰਰਾਸ਼ਟਰੀਖਾਸ ਖ਼ਬਰ

ਵੈਨਕੂਵਰ ’ਚ ਭੂਚਾਲ ਦੇ ਝਟਕੇ

ਵੈਨਕੂਵਰ ’ਚ ਭੂਚਾਲ ਦੇ ਝਟਕੇ

ਵੈਨਕੂਵਰ-ਵੈਨਕੂਵਰ ਤੇ ਆਲੇ-ਦੁਆਲੇ ਦੇ ਖੇਤਰ ਵਿੱਚ ਸ਼ੁੱਕਰਵਾਰ ਸ਼ਾਮ ਸਮੇਂ ਭੂਚਾਲ ਦੇ ਝਟਕੇ ਲੱਗੇ ਪਰ ਕਿਸੇ ਵੀ ਥਾਂ ਤੋਂ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 4.7 ਮਾਪੀ ਗਈ ਹੈ।

ਵਿਭਾਗੀ ਮਾਹਿਰ ਜੌਹਨ ਕੈਸਿਡੀ ਅਨੁਸਾਰ ਉੱਚੀਆਂ ਇਮਾਰਤਾਂ ਦੇ ਲੋਕਾਂ ਨੂੰ ਝਟਕੇ ਵੱਧ ਮਹਿਸੂਸ ਹੋਏ, ਜਦ ਕਿ ਧਰਾਤਲ ’ਤੇ ਰਹਿੰਦੇ ਕਈ ਲੋਕਾਂ ਨੂੰ ਇਸ ਦਾ ਪਤਾ ਵੀ ਨਹੀਂ ਲੱਗਾ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਅਗਲੇ ਕੁਝ ਦਿਨ ਹੋਰ ਝਟਕੇ ਵੀ ਮਹਿਸੂਸ ਕੀਤੇ ਜਾ ਸਕਦੇ ਹਨ, ਜੋ ਕਿ ਇਸ ਤੋਂ ਘੱਟ ਤੀਬਰਤਾ ਦੇ ਹੀ ਹੋਣਗੇ।

ਭੂਚਾਲ ਦੇ ਝਟਕਿਆਂ ਤੋਂ ਬਾਦ ਵਿਭਾਗੀ ਮਾਹਿਰਾਂ ਵੱਲੋਂ ਆਪਣੇ ਅਧੀਨ ਆਉਂਦੇ ਉੱਚੇ ਪੁਲਾਂ ਅਤੇ ਅਜਿਹੀਆਂ ਇਮਾਰਤਾਂ ਦੀ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਕਿ ਸੰਭਾਵੀ ਖਤਰੇ ਨੂੰ ਟਾਲਿਆ ਜਾ ਸਕੇ।

ਹੌਰਸ ਸ਼ੂਅ ਬੇਅ ਫੈਰੀ ਟਰਮੀਨਲ ਤੋਂ ਚਲਣ ਵਾਲੀਆਂ ਫੈਰੀਆਂ ਨੂੰ ਭੇਜਣ ਤੋਂ ਪਹਿਲਾਂ ਉੱਥੋਂ ਦੇ ਢਾਚਿਆਂ ਦੀ ਜਾਂਚ ਵੀ ਸ਼ੁਰੂ ਕੀਤੀ ਗਈ ਹੈ।

Related posts

ਜਾਮਣ ਦੇ ਰੁੱਖ ਪਿੱਛੇ ਹੋਏ ਝਗੜੇ ‘ਚ ਨੌਜਵਾਨ ਦੀ ਮੌਤ; ਪਿਤਾ ਦੀ ਹੀ ਰਾਈਫਲ ਖੋਹ ਕੇ ਪੁੱਤਰ ਦਾ ਕੀਤਾ ਕਤਲ

Current Updates

ਵਿਧਾਨ ਸਭਾ ਸੈਸ਼ਨ: ਨੌਜਵਾਨਾਂ ਦੇ ਰੁਜ਼ਗਾਰ ਬਾਰੇ ਲਿਆਂਦਾ ਮਤਾ ਸਰਬਸੰਮਤੀ ਨਾਲ ਪ੍ਰਵਾਨ, ਸਦਨ ਦੀ ਕਾਰਵਾਈ ਮੁਲਤਵੀ

Current Updates

ਦਿੱਲੀ ਦੀ ਇੱਕ ਅਦਾਲਤ ਨੇ ਗੈਰ-ਕਾਨੂੰਨੀ ਛਾਪੇਮਾਰੀ, ਜਬਰਨ ਵਸੂਲੀ ਦੇ ਮਾਮਲੇ ਵਿੱਚ ਆਈਪੀਐਸ ਅਧਿਕਾਰੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ

Current Updates

Leave a Comment