December 1, 2025
ਅੰਤਰਰਾਸ਼ਟਰੀਖਾਸ ਖ਼ਬਰ

ਨੇਪਾਲ ਦੇ ਕਾਠਮੰਡੂ ਵਿਚ 6.1 ਸ਼ਿੱਦਤ ਵਾਲੇ ਭੂਚਾਲ ਦੇ ਝਟਕੇ

ਨੇਪਾਲ ਦੇ ਕਾਠਮੰਡੂ ਵਿਚ 6.1 ਸ਼ਿੱਦਤ ਵਾਲੇ ਭੂਚਾਲ ਦੇ ਝਟਕੇ

ਕਾਠਮੰਡੂ-ਨੇਪਾਲ ਦੀ ਰਾਜਧਾਨੀ ਕਾਠਮੰਡੂ ਨੇੜੇ ਸ਼ੁੱਕਰਵਾਰ ਵੱਡੇ ਤੜਕੇ 6.1 ਦੀ ਸ਼ਿੱਦਤ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉਂਝ ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਫੌਰੀ ਕੋਈ ਖ਼ਬਰ ਨਹੀਂ ਹੈ।

ਕੌਮੀ ਭੂਚਾਲ ਮੋਨੀਟਰਿੰਗ ਤੇ ਰਿਸਰਚ ਕੇਂਦਰ ਮੁਤਾਬਕ ਤੜਕੇ 2:51 ਵਜੇ ਕਾਠਮੰਡੂ ਤੁੋਂ 65 ਕਿਲੋਮੀਟਰ ਪੂਰਬ ਵੱਲ ਸਿੰਧੂਪਾਲਚੌਕ ਵਿਚ ਕੋਦਾਰੀ ਹਾਈਵੇੇਅ ’ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਰਿਕਟਰ ਸਕੇਲ ’ਤੇ ਪੈਮਾਇਸ਼ 6.1 ਮਾਪੀ ਗਈ। ਭੂਚਾਲ ਦੇ ਝਟਕੇ ਕਾਠਮੰਡੂ ਵਾਦੀ ਤੇ ਨੇੜਲੇ ਇਲਾਕਿਆਂ ਵਿਚ ਵੀ ਆਏ।

ਨੇਪਾਲ ਵਿਚ 2005 ਵਿਚ 7.8 ਦੀ ਸ਼ਿੱਦਤ ਵਾਲਾ ਸਭ ਤੋਂ ਭਿਆਨਕ ਭੂਚਾਲ ਆਇਆ ਸੀ, ਜਿਸ ਵਿਚ 9000 ਤੋਂ ਵੱਧ ਲੋਕਾਂ ਦੀ ਜਾਨ ਜਾਂਦੀ ਰਹੀ ਸੀ ਤੇ 10 ਲੱਖ ਤੋਂ ਵੱਧ ਘਰਾਂ, ਹੋਰ ਇਮਾਰਤਾਂ ਤੇ ਢਾਂਚਿਆਂ ਨੂੰ ਨੁਕਸਾਨ ਪੁੱਜਾ ਸੀ।

Related posts

‘ਅਪਰੇਸ਼ਨ ਸਿੰਧੂਰ’ ਨੇ ਨਵਾਂ ਆਤਮ-ਵਿਸ਼ਵਾਸ ਪੈਦਾ ਕੀਤਾ: ਮੋਦੀ

Current Updates

ਅਦਾਕਾਰ ਸੈਫ ਅਲੀ ਖ਼ਾਨ ਨੂੰ ਲੀਲਾਵਤੀ ਹਸਪਤਾਲ ’ਚੋਂ ਛੁੱਟੀ ਮਿਲੀ

Current Updates

ਸ੍ਰੀਨਗਰ ਜਾਣ ਵਾਲੇ ਜਹਾਜ਼ ’ਚ 200 ਤੋਂ ਵੱਧ ਯਾਤਰੀ ਫਸੇ

Current Updates

Leave a Comment