ਡੇਰਾਬੱਸੀ: ਡੇਰਾਬੱਸੀ ਦੇ ਪਿੰਡ ਭਾਂਖਰਪੁਰ ਵਿੱਚ ਪੈਂਦੀ ਘੱਗਰ ਨਦੀ ਵਿੱਚ ਅੱਜ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋ ਗਈ। ਇਸ ਦੌਰਾਨ ਪੁਲੀਸ ਦੀ ਗੋਲੀ ਲੱਗਣ ਨਾਲ ਇਹ ਗੈਂਗਸਟਰ ਜ਼ਖ਼ਮੀ ਹੋ ਗਿਆ, ਜਿਸ ਦੀ ਪਛਾਣ ਮਲਕੀਤ ਉਰਫ਼ ਮੈਕਸੀ ਵਜੋਂ ਹੋਈ ਹੈ, ਜਦਕਿ ਉਸ ਦੇ ਨਾਲ ਉਸ ਦਾ ਸਾਥੀ ਸੰਦੀਪ ਵੀ ਸੀ।
ਇਹ ਦੋਵੇਂ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ (Goldy Brar and Lawrence Bishnoi gang) ਨਾਲ ਸਬੰਧਤ ਹਨ।
ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੇ ਐਸਐਸਪੀ ਮੁਹਾਲੀ ਦੀਪਕ ਪਾਰਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵੇਂ ਗੈਂਗਸਟਰਾਂ ਖਿਲਾਫ ਫਿਰੌਤੀ ਅਤੇ ਹੋਰ ਅਪਰਾਧਾਂ ਦੇ ਕਈ ਕੇਸ ਦਰਜ ਹਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵੱਲੋਂ ਜ਼ਿਲ੍ਹਾ ਮੁਹਾਲੀ ’ਚ ਵੀ ਵੱਖ-ਵੱਖ ਲੋਕਾਂ ਵੱਲੋਂ ਜਬਰੀ ਵਸੂਲੀ ਕੀਤੀ ਜਾਂਦੀ ਸੀ।