April 19, 2025
ਪੰਜਾਬ

ਅਦਾਲਤ ਨੇ ਸੇਬੀ ਦੇ ਸਾਬਕਾ ਮੁਖੀ ਮਾਧਵੀ ਪੁਰੀ ਬੁਚ ਅਤੇ 5 ਹੋਰਾਂ ਵਿਰੁੱਧ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ

ਅਦਾਲਤ ਨੇ ਸੇਬੀ ਦੇ ਸਾਬਕਾ ਮੁਖੀ ਮਾਧਵੀ ਪੁਰੀ ਬੁਚ ਅਤੇ 5 ਹੋਰਾਂ ਵਿਰੁੱਧ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ

ਮੁੰਬਈ- ਇਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏਸੀਬੀ) ਨੂੰ ਸੇਬੀ ਦੀ ਸਾਬਕਾ ਚੇਅਰਪਰਸਨ ਮਾਧਬੀ ਪੁਰੀ ਬੁਚ ਅਤੇ ਪੰਜ ਹੋਰ ਅਧਿਕਾਰੀਆਂ ਵਿਰੁੱਧ ਸਟਾਕ ਮਾਰਕੀਟ ਧੋਖਾਧੜੀ ਅਤੇ ਰੈਗੂਲੇਟਰੀ ਬੇਨੇਮੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਹ ਅਧਿਕਾਰੀ ਬੰਬੇ ਸਟਾਕ ਐਕਸਚੇਂਜ ਤੇ ਸਕਿਉਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ ਨਾਲ ਸਬੰਧਤ ਹਨ।

ਵਿਸ਼ੇਸ਼ ਅਦਾਲਤ ਦੇ ਜੱਜ ਸ਼ਸ਼ੀਕਾਂਤ ਏਕਨਾਥਰਾਓ ਬਾਂਗੜ ਨੇ ਹੁਕਮਾਂ ਵਿਚ ਕਿਹਾ ਕਿ ਇਸ ਸਬੰਧੀ ਪਹਿਲੀ ਨਜ਼ਰੇ ਬੇਨੇਮੀਆਂ ਅਤੇ ਮਿਲੀਭੁਗਤ ਕਰਨ ਦਾ ਪਤਾ ਲੱਗਦਾ ਹੈ ਜਿਸ ਲਈ ਨਿਰਪੱਖ ਜਾਂਚ ਦੀ ਲੋੜ ਹੈ। ਬੁਚ ਤੋਂ ਇਲਾਵਾ ਜਿਨ੍ਹਾਂ ਹੋਰ ਅਧਿਕਾਰੀਆਂ ਵਿਰੁੱਧ ਅਦਾਲਤ ਨੇ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ ਉਨ੍ਹਾਂ ਵਿੱਚ ਬੀਐਸਈ ਦੇ ਪ੍ਰਬੰਧ ਨਿਰਦੇਸ਼ਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸੁੰਦਰਰਾਮਨ ਰਾਮਾਮੂਰਤੀ, ਤਤਕਾਲੀ ਚੇਅਰਮੈਨ ਅਤੇ ਜਨਹਿਤ ਨਿਰਦੇਸ਼ਕ ਪ੍ਰਮੋਦ ਅਗਰਵਾਲ ਅਤੇ ਸੇਬੀ ਦੇ ਤਿੰਨ ਮੈਂਬਰ ਅਸ਼ਵਨੀ ਭਾਟੀਆ, ਅਨੰਤ ਨਰਾਇਣ ਅਤੇ ਕਮਲੇਸ਼ ਚੰਦਰ ਵਰਸ਼ਨੇ ਸ਼ਾਮਲ ਹਨ। ਅਦਾਲਤ ਨੇ ਕਿਹਾ ਕਿ ਉਹ ਜਾਂਚ ਦੀ ਨਿਗਰਾਨੀ ਕਰੇਗੀ ਅਤੇ ਇਸ ਮਾਮਲੇ ਦੀ 30 ਦਿਨਾਂ ਦੇ ਅੰਦਰ ਰਿਪੋਰਟ ਸੌਂਪੀ ਜਾਵੇ। ਇਹ ਹੁਕਮ ਸਪਨ ਸ੍ਰੀਵਾਸਤਵ (47) ਦੀ ਸ਼ਿਕਾਇਤ ਤੋਂ ਬਾਅਦ ਦਿੱਤੇ ਗਏ ਹਨ। ਉਸ ਨੇ ਵੱਡੇ ਪੱਧਰ ’ਤੇ ਵਿੱਤੀ ਧੋਖਾਧੜੀ, ਰੈਗੂਲੇਟਰੀ ਉਲੰਘਣਾਵਾਂ ਅਤੇ ਭ੍ਰਿਸ਼ਟਾਚਾਰ ਦੇ ਕਥਿਤ ਅਪਰਾਧਾਂ ਦੀ ਜਾਂਚ ਦੀ ਮੰਗ ਕੀਤੀ ਸੀ।

Related posts

ਸਿੱਖਿਆ ਮੰਤਰੀ ਵੱਲੋਂ ਸੈਕਟਰ 69 ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ

Current Updates

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ

Current Updates

ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਦਾ ਮੁੱਖ ਸਮਾਗਮ ਖ਼ਾਲਸਈ ਜਾਹੋ ਜਲਾਲ ਨਾਲ ਸੰਪੰਨ

Current Updates

Leave a Comment