April 18, 2025
ਪੰਜਾਬ

ਸਿਹਤ ਮੰਤਰੀ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ

ਸਿਹਤ ਮੰਤਰੀ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ

ਪਟਿਆਲਾ- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਕਿਸੇ ਨੂੰ ਵੀ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਨਹੀਂ ਖੇਡਣ ਦੇਵੇਗੀ। ਇਸ ਕਰਕੇ ਨਸ਼ੇ ਦੇ ਸੌਦਾਗਰ ਪੰਜਾਬ ਛੱਡ ਜਾਣ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਜਿੱਤਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਇਸ ਕਰਕੇ ਲੋਕਾਂ ਨੂੰ ਵੀ ਅਜਿਹੇ ਮਾੜੇ ਅਨਸਰਾਂ ਦੇ ਖਿਲਾਫ਼ ਅੱਗੇ ਆਉਣਾ ਚਾਹੀਦਾ ਹੈ। ਉਹ ਅੱਜ ਇੱਥੇ ਰਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾਮੁਕਤੀ ਕੇਂਦਰ ਅਤੇ ਸਾਕੇਤ ਹਸਪਤਾਲ ਦੇ ਦੌਰੇ ਮੌਕੇ ਇਥੇ ਦਾਖਲ ਵਿਅਕਤੀਆਂ ਨੂੰ ਮਿਲ ਰਹੇ ਸਨ ਜਿਨ੍ਹਾਂ ਨੂੰ ਉਨ੍ਹਾਂ ਨੇ ਸੱਦਾ ਦਿੱਤਾ ਕਿ ਉਹ ਮੌਤ ਅਤੇ ਜੇਲ੍ਹ ਦਾ ਰਸਤਾ ਛੱਡ ਕੇ ਜ਼ਿੰਦਗੀ ਵਾਲਾ ਰਾਹ ਚੁਣਦਿਆਂ ਹੋਰਨਾਂ ਲਈ ਵੀ ਪ੍ਰੇਰਣਾ ਸਰੋਤ ਤੇ ਰੋਲ ਮਾਡਲ ਬਣਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐੱਸਐੱਸਪੀ ਡਾ. ਨਾਨਕ ਸਿੰਘ ਵੀ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆ ਮੰਤਰੀ ਨੇ ਰਾਜ ’ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਪੁਲੀਸ, ਮੈਡੀਕਲ ਸਿੱਖਿਆ ਤੇ ਸਿਹਤ ਵਿਭਾਗਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਸਫ਼ਲ ਬਣਾਉਣ ਲਈ ਬਹੁਮੰਤਵੀ ਕਾਰਜ ਯੋਜਨਾ ਦਾ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਕਿਸਤਾਨ ਵੱਲੋਂ ਡਰੋਨਾਂ ਤੇ ਹੋਰ ਸਾਧਨਾਂ ਰਾਹੀਂ ਨਸ਼ੇ ਭੇਜ ਕੇ ਨਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਖੇਡਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਨਸ਼ਿਆਂ ਵਿਰੁੱਧ ਦ੍ਰਿੜ ਇਰਾਦੇ ਨਾਲ ਕੰਮ ਕਰ ਰਹੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਜ਼ਰੂਰ ਕੱਢ ਲਵੇਗੀ। ਇਸ ਮੌਕੇ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ, ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਕੁਮਾਰ ਤੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਆਦਿ ਹਾਜ਼ਰ ਸਨ।

Related posts

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Current Updates

ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂ: ਡੱਲੇਵਾਲ

Current Updates

ਪੰਜਾਬ ਪੁਲੀਸ ਵੱਲੋਂ 450 ਹੋਰ ਕਿਸਾਨਾਂ ਨੂੰ ਰਿਹਾਅ ਕਰਨ ਦਾ ਐਲਾਨ

Current Updates

Leave a Comment