August 12, 2026
ਖਾਸ ਖ਼ਬਰਪੰਜਾਬਰਾਸ਼ਟਰੀ

ਨਸ਼ਿਆਂ ਖ਼ਿਲਾਫ਼ ਜੰਗ: ਸੂਬੇ ’ਚੋਂ ਨਸ਼ਾ ਖ਼ਤਮ ਕਰ ਦਿਆਂਗੇ: ਬਲਬੀਰ ਸਿੰਘ

ਨਸ਼ਿਆਂ ਖ਼ਿਲਾਫ਼ ਜੰਗ: ਸੂਬੇ ’ਚੋਂ ਨਸ਼ਾ ਖ਼ਤਮ ਕਰ ਦਿਆਂਗੇ: ਬਲਬੀਰ ਸਿੰਘ

ਪਟਿਆਲਾ-ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਨੂੰ ਪਿੰਡਾਂ ’ਚ ਲੈ ਕੇ ਪੁੱਜ ਰਹੇ ਹਨ। ਇਸ ਤਹਿਤ ਉਨ੍ਹਾਂ ਅੱਜ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਿਆਂ ਬਾਰੇ ਨਾਭਾ ਨੇੜਲੇ ਪਿੰਡ ਰੋਹਟੀ ਬਸਤਾ ਵਿੱਚ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ। ਇਸ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਸਰਕਾਰ ਨੇ ਨਸ਼ਿਆਂ ਦੀ ਸਿਆਸੀ ਪੁਸ਼ਤਪਨਾਹੀ ਬੰਦ ਕਰਵਾ ਦਿੱਤੀ ਹੈ ਅਤੇ ਵਿਰੋਧੀ ਧਿਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਦੀ ਬਜਾਏ ਸਰਕਾਰ ਨੂੰ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਅਦੇ ਮੁਤਾਬਕ ਪੰਜਾਬ ’ਚ ਨਸ਼ੇ ਵੇਚਣ ਵਾਲਿਆਂ ਦਾ ਲੱਕ ਤੋੜ ਦਿੱਤਾ ਹੈ ਤੇ ਸਰਕਾਰ ਇਸ ਗੱਲੋਂ ਦ੍ਰਿੜ ਹੈ ਕਿ ਨਸ਼ਾ ਤਸਕਰਾਂ ਨੂੰ ਪੰਜਾਬ ਜਾਂ ਨਸ਼ਾ ਤਸਕਰੀ ਵਿਚੋਂ ਇੱਕ ਜ਼ਰੂਰ ਛੱਡਣਾ ਪਵੇਗਾ। ਸਰਕਾਰ ਨੇ ਅਜਿਹੇ ਮੁਕੰਮਲ ਪ੍ਰਬੰਧ ਕੀਤੇ ਹਨ ਕਿ ਜਵਾਨੀ ਨੂੰ ਸੇਧ ਦੇ ਕੇ ਤਰੱਕੀ ਦੇ ਰਾਹ ਤੋਰਿਆ ਜਾਵੇ ਅਤੇ ਨਸ਼ੇ ਦੇ ਆਦੀਆਂ ਦਾ ਇਲਾਜ ਕਰਕੇ ਉਨ੍ਹਾਂ ਦਾ ਹੁਨਰ ਵਿਕਾਸ ਤੇ ਪੁਨਰਵਾਸ ਕੀਤਾ ਜਾਵੇ। ਸਿਹਤ ਮੰਤਰੀ ਨੇ ਕਿਹਾ ਕਿ ਲੋਕ ਹੁਣ ਨਸ਼ਾ ਤਸਕਰਾਂ ਖਿਲਾਫ਼ ਅੱਗੇ ਆਉਣ ਲੱਗੇ ਹਨ ਤੇ ਰਾਜ ’ਚ ਨਸ਼ਿਆਂ ਦੀ ਸਿਆਸੀ ਪੁਸ਼ਤਪਨਾਹੀ ਖਤਮ ਹੋ ਗਈ ਹੈ। ਉਨ੍ਹਾਂ ਸਰਪੰਚਾਂ ਪੰਚਾਂ ਤੇ ਕੌਂਸਲਰਾਂ ਸਮੇਤ ਹੋਰ ਲੋਕ ਨੁਮਾਇੰਦਿਆਂ ਨੂੰ ਵੀ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਕਿ ਕਿਹਾ ਕਿ ਲੋਕ ਤਸਕਰਾਂ ਨਾਲ ਹਮਦਰਦੀ ਨਾ ਰੱਖਣ ਬਲਕਿ ਪੁਲੀਸ ਜਾਂ ਨਸ਼ਾ ਵਿਰੋਧੀ ਹੈਲਪ ਲਾਈਨ ਨੰਬਰ 9779500200 ’ਤੇ ਸੂਚਨਾ ਦੇਣ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਵੀ ਗੁਪਤ ਰੱਖੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਏਡੀਸੀ ਅਨੁਪ੍ਰਿਤਾ ਜੌਹਲ, ਐੱਸਡੀਐੱਮ. ਡਾ. ਇਸਮਤ ਵਿਜੇ ਸਿੰਘ, ਡੀਐੱਸਪੀ ਮਨਦੀਪ ਕੌਰ ਤੇ ਸਰਪੰਚ ਗੁਰਧਿਆਨ ਸਿੰਘ ਆਦਿ ਮੌਜੂਦ ਸਨ।

Related posts

ਨਸ਼ਿਆਂ ਕਾਰਨ ਜੀਅ ਗੁਆਉਣ ਵਾਲਿਆਂ ਨੂੰ ਮਿਲੇਗੀ ਮਾਲੀ ਇਮਦਾਦ

Current Updates

ਹਰਮੁਜ਼ ਜਲ ਮਾਰਗ ਵਿੱਚ ਇਰਾਨ ਦੀ ਘੇਰਾਬੰਦੀ ਕਰੇਗਾ ਅਮਰੀਕਾ: ਟਰੰਪ

Current Updates

ਏਅਰ ਇੰਡੀਆ ਦੀ ਦਿੱਲੀ-ਪੁਣੇ ਉਡਾਣ ਨਾਲ ਪੰਛੀ ਟਕਰਾਇਆ, ਵਾਪਸੀ ਫੇਰੀ ਰੱਦ

Current Updates

Leave a Comment