December 1, 2025
ਖਾਸ ਖ਼ਬਰਰਾਸ਼ਟਰੀ

ਅਯੁੱਧਿਆ ਸਨਾਤਨ ਤੇ ਸਿੱਖ ਧਰਮ ਦਾ ਸੰਗਮ ਸਥਾਨ: ਪੁਰੀ

ਅਯੁੱਧਿਆ ਸਨਾਤਨ ਤੇ ਸਿੱਖ ਧਰਮ ਦਾ ਸੰਗਮ ਸਥਾਨ: ਪੁਰੀ

ਨਵੀਂ ਦਿੱਲੀ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਯੁੱਧਿਆ ਵਿੱਚ ਰਾਮ ਮੰਦਰ ਅਤੇ ਇਤਿਹਾਸਕ ਗੁਰਦੁਆਰੇ ਵਿੱਚ ਮੱਥਾ ਟੇਕਿਆ। ਉਨ੍ਹਾਂ ਨੇ ਇਸ ਪਵਿੱਤਰ ਸ਼ਹਿਰ ਨੂੰ ਸਨਾਤਨ ਧਰਮ ਅਤੇ ਸਿੱਖ ਧਰਮ ਦਾ ‘ਸੰਗਮ ਸਥਾਨ’ ਦੱਸਿਆ। ਪੈਟਰੋਲੀਅਮ ਮੰਤਰੀ ਨੇ ਆਪਣੇ ਸੋਮਵਾਰ ਦੇ ਅਯੁੱਧਿਆ ਦੌਰੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ, ਜਿਸ ਵਿੱਚ ਉਨ੍ਹਾਂ ਇਸ ਸ਼ਹਿਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ‘ਐਕਸ’ ’ਤੇ ਆਪਣੀ ਪੋਸਟ ਵਿੱਚ ਉਨ੍ਹਾਂ ਕਿਹਾ, ‘ਅਯੁੱਧਿਆ ਧਾਮ ਸਨਾਤਨ ਧਰਮ ਅਤੇ ਸਿੱਖ ਧਰਮ ਦਾ ਪਵਿੱਤਰ ‘ਸੰਗਮ ਸਥਾਨ’ ਹੈ ਅਤੇ ਇਸ ਨੂੰ ਭਗਵਾਨ ਸ੍ਰੀ ਰਾਮ ਅਤੇ ਤਿੰਨ ਸਿੱਖ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਪ੍ਰਾਪਤ ਹੈ।’ ਉਨ੍ਹਾਂ ਅਨੁਸਾਰ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ 1510-11 ਵਿੱਚ, ਨੌਵੇਂ ਗੁਰੂ ਤੇਗ ਬਹਾਦਰ ਜੀ 1668 ਅਤੇ ਗੁਰੂ ਗੋਬਿੰਦ ਸਿੰਘ ਜੀ 1672 ਵਿੱਚ ਅਯੁੱਧਿਆ ਆਏ ਸਨ।

ਪੁਰੀ ਨੇ ਕਿਹਾ, ‘ਮੈਨੂੰ ਉਸ ਖੂਹ ਦੇ ਪਵਿੱਤਰ ਜਲ ਨੂੰ ਮਹਿਸੂਸ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਜਿੱਥੋਂ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਇਸ਼ਨਾਨ ਲਈ ਪਾਣੀ ਕੱਢਿਆ ਗਿਆ ਸੀ। ਗੁਰੂ ਮਹਾਰਾਜ ਨੇ ਵੀ ਸ਼ਰਧਾਲੂਆਂ ਨੂੰ ਆਸ਼ੀਰਵਾਦ ਦੇਣ ਲਈ ਇਸ ਪਵਿੱਤਰ ਪਾਣੀ ਦਾ ਛਿੜਕਾਅ ਕੀਤਾ ਸੀ।’ ਉਨ੍ਹਾਂ ਕਿਹਾ, ‘ਕੇਂਦਰ ਵਿੱਚ ਇੱਕ ਗੁੰਬਦ ਵਾਲਾ ਕਮਰਾ ਹੈ, ਜੋ ਅਸ਼ਟਭੁਜੀ ਆਕਾਰ ਦਾ ਹੈ ਅਤੇ ਇਸ ਦਾ ਫਰਸ਼ ਸੰਗਮਰਮਰ ਨਾਲ ਬਣਿਆ ਹੋਇਆ ਹੈ। ਇਸ ਨੂੰ ਸਿੰਘਾਸਨ ਸਥਾਨ ਗੁਰੂ ਗੋਬਿੰਦ ਸਿੰਘ ਜੀ ਕਿਹਾ ਜਾਂਦਾ ਹੈ।’ ਉਨ੍ਹਾਂ ਕਿਹਾ, ‘ਇਸ ਦੇ ਵਿਚਾਲੇ ਗੁਰੂ ਤੇਗ ਬਹਾਦਰ ਜੀ ਦੀਆਂ ਨਿਸ਼ਾਨੀਆਂ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚ ਗੁਰੂ ਸਾਹਿਬ ਵੱਲੋਂ ਪਾਇਆ ਗਿਆ ਜੁੱਤੀਆਂ ਦਾ ਜੋੜਾ, ਸਟੀਲ ਦਾ ਤੀਰ, ਖੰਜਰ, ਬਰਛਾ ਅਤੇ ਚੱਕਰ ਸ਼ਾਮਲ ਹੈ।’

Related posts

ਵਿਜੀਲੈਂਸ ਬਿਊਰੋ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ‘ਚ ਵੱਡੇ ਘਪਲੇ ਦਾ ਪਰਦਾਫਾਸ਼

Current Updates

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਤਬਾਹ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ-ਮੁੱਖ ਮੰਤਰੀ

Current Updates

ਘਰੋਂ ਕੰਮ ਕਰਨ ਦੇ ਨਾਂ ’ਤੇ ਧੋਖਾਧੜੀ; 17 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ 4 ਗ੍ਰਿਫਤਾਰ

Current Updates

Leave a Comment