July 10, 2025
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਪੁਲੀਸ ਵੱਲੋਂ ਜੋਗਿੰਦਰ ਉਗਰਾਹਾਂ ਗ੍ਰਿਫ਼ਤਾਰ, ਕਿਸਾਨਾਂ ਦਾ ਚੰਡੀਗੜ੍ਹ ਕੂਚ ਰੋਕਣ ਲਈ ਪੁਲੀਸ ਪੱਬਾਂ ਭਾਰ

ਪੰਜਾਬ ਪੁਲੀਸ ਵੱਲੋਂ ਜੋਗਿੰਦਰ ਉਗਰਾਹਾਂ ਗ੍ਰਿਫ਼ਤਾਰ, ਕਿਸਾਨਾਂ ਦਾ ਚੰਡੀਗੜ੍ਹ ਕੂਚ ਰੋਕਣ ਲਈ ਪੁਲੀਸ ਪੱਬਾਂ ਭਾਰ

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਦੇ ਚੰਡੀਗੜ੍ਹ ਕੂਚ ਨੂੰ ਰੋਕਣ ਲਈ ਪੱਬਾਂ ਭਾਰ ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਚੰਡੀਗੜ੍ਹ ਮੋਰਚੇ ਲਈ ਰਵਾਨਾ ਹੋਣ ਦੀ ਤਿਆਰੀ ’ਚ ਸਨ।

ਇਹ ਗ੍ਰਿਫਤਾਰੀ ਸੰਗਰੂਰ ਪੁਲੀਸ ਨੇ ਕੀਤੀ ਹੈ। ਪੁਲੀਸ ਉਨ੍ਹਾਂ ਦੀ ਦੋ ਦਿਨਾਂ ਤੋਂ ਭਾਲ ਕਰ ਰਹੀ ਸੀ, ਪਰ ਉਹ ਲੰਬਾ ਸਮਾਂ ਪੁਲੀਸ ਦੀ ਗ੍ਰਿਫ਼ਤ ਤੋਂ ਬਚਣ ਵਿਚ ਕਾਮਯਾਬ ਰਹੇ। ਗੌਰਤਲਬ ਹੈ ਕਿ ਸੋਮਵਾਰ ਨੂੰ ਐਸਕੇਐਮ ਤੇ ਪੰਜਾਬ ਸਰਕਾਰ ਦੀ ਗੱਲਬਾਤ ਫੇਲ੍ਹ ਹੋਣ ਤੋਂ ਬਾਅਦ ਹੀ ਪੰਜਾਬ ਪੁਲੀਸ ਵੱਲੋਂ ਸੂਬੇ ਭਰ ਵਿਚੋਂ ਕਿਸਾਨ ਆਗੂਆਂ ਦੀ ਫੜੋਫੜੀ ਕੀਤੀ ਜਾ ਰਹੀ ਹੈ, ਤਾਂ ਕਿ ਅੱਜ 5 ਮਾਰਚ ਤੋਂ ਚੰਡੀਗੜ੍ਹ ਵਿਚ ਲਾਏ ਜਾਣ ਵਾਲੇ ਮੋਰਚੇ ਨੂੰ ਰੋਕਿਆ ਜਾ ਸਕੇ।

ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਸੂਬੇ ਭਰ ਤੋਂ ਵੱਡੀ ਗਿਣਤੀ ਕਿਸਾਨਾਂ ਨੇ ਚੰਡੀਗੜ੍ਹ ਕੂਚ ਕਰਨ ਦੀ ਤਿਆਰੀ ਖਿੱਚ ਲਈ ਹੈ। ਉਧਰ ਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਪਹੁੰਚਣ ਤੋਂ ਰੋਕਣ ਲਈ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਹੈ। ਨਾਕਿਆਂ ਉਤੇ ਪੁਲੀਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ।

ਦੂਜੇ ਪਾਸੇ ਪੰਜਾਬ ਅਤੇ ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਚੰਡੀਗੜ੍ਹ ਦੀ ਸਰਹੱਦ ’ਤੇ ਵੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਹਨ। ਇਸ ਦੌਰਾਨ ਚੰਡੀਗੜ੍ਹ ਪੁਲੀਸ ਦੇ ਕਰੀਬ 2000 ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਚੰਡੀਗੜ੍ਹ ਵਿੱਚ ਦਾਖਲ ਹੋਣ ਵਾਲੀਆਂ 12 ਪ੍ਰਮੁੱਖ ਸੜਕਾਂ ’ਤੇ ਚੌਕਸੀ ਵਧਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਦਿਨ ਬੁੱਧਵਾਰ ਤੋਂ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3 ਮਾਰਚ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਮੀਟਿੰਗ ਵੀ ਸੱਦੀ ਸੀ, ਪਰ ਉਹ ਮੀਟਿੰਗ ਬੇਸਿੱਟਾ ਰਹੀ ਸੀ।

Related posts

ਏਕਨਾਥ ਸ਼ਿੰਦੇ ਨੇ ਅਸਤੀਫਾ ਦਿੱਤਾ, ਰਾਜਪਾਲ ਨੇ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾ

Current Updates

ਅਸੀਂ ਸਮੱਸਿਆਵਾਂ ਘਟਾਉਣ ਤੇ ਦੋਸਤੀ ਵਧਾਉਣ ਦੇ ਪੱਖ ’ਚ: ਜੈਸ਼ੰਕਰ

Current Updates

PM ਮੋਦੀ ਚੋਣਾਂ ਤੋਂ ਪਹਿਲਾਂ ਕਰਨਾਟਕ ‘ਚ 20 ਰੈਲੀਆਂ ਨੂੰ ਕਰਨਗੇ ਸੰਬੋਧਨ

Current Updates

Leave a Comment