April 9, 2025
ਖਾਸ ਖ਼ਬਰਚੰਡੀਗੜ੍ਹ

ਹਰਿਆਣਾ ਅਸੈਂਬਲੀ ਦਾ ਬਜਟ ਸੈਸ਼ਨ 10 ਮਾਰਚ ਦੁਪਹਿਰ 2 ਵਜੇ ਤੱਕ ਮੁਲਤਵੀ

ਹਰਿਆਣਾ ਅਸੈਂਬਲੀ ਦਾ ਬਜਟ ਸੈਸ਼ਨ 10 ਮਾਰਚ ਦੁਪਹਿਰ 2 ਵਜੇ ਤੱਕ ਮੁਲਤਵੀ

ਚੰਡੀਗੜ੍ਹ- ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਭਾਸ਼ਣ ਨਾਲ ਹੋਈ। ਰਾਜਪਾਲ ਨੇ ਆਪਣੇ ਭਾਸ਼ਣ ਵਿਚ ਸੂਬੇ ਦੀ ਨਾਇਬ ਸਿੰਘ ਸੈਣੀ ਸਰਕਾਰ ਦੀਆਂ ਉਪਲਬਧੀਆਂ ਗਿਣਵਾਈਆਂ। ਭਾਸ਼ਣ ਵਿਚ ਸੰਵਿਧਾਨ ਤੋਂ ਲੈ ਕੇ ਪ੍ਰਯਾਗਰਾਜ ਤੱਕ ਦਾ ਜ਼ਿਕਰ ਸੀ।

ਰਾਜਪਾਲ ਨੇ ਆਪਣੇ ਸੰਬੋਧਨ ਵਿਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪਿਤਾ ਰਣਬੀਰ ਸਿੰਘ ਹੁੱਡਾ ਦੇ ਯੋਗਦਾਨ ਨੂੰ ਵੀ ਯਾਦ ਕੀਤਾ ਗਿਆ। ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਸੰਵਿਧਾਨ ਨਿਰਮਾਣ ਵਿੱਚ ਯੋਗਦਾਨ ਪਾਉਣ ਵਾਲੇ ਹਰਿਆਣਾ ਦੀਆਂ ਉੱਘੀਆਂ ਹਸਤੀਆਂ ਨੂੰ ਵੀ ਯਾਦ ਕੀਤਾ ਹੈ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਅਗਵਾਈ ਵਾਲੀ ਸੰਵਿਧਾਨ ਸਭਾ ਵਿੱਚ ਹਰਿਆਣਾ ਦੇ ਅੱਠ ਦਿੱਗਜਾਂ ਨੂੰ ਸ਼ਾਮਲ ਕੀਤਾ ਗਿਆ ਸੀ। ਭਾਸ਼ਣ ਵਿੱਚ ਪ੍ਰਯਾਗਰਾਜ ਮਹਾਕੁੰਭ ਅਤੇ ਹਰਿਆਣਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਦਾ ਵੀ ਜ਼ਿਕਰ ਸੀ।

ਰਾਜਪਾਲ ਦੇ ਭਾਸ਼ਣ ਤੋਂ ਬਾਅਦ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।  ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸ਼ੋਕ ਮਤਾ ਪੇਸ਼ ਕੀਤਾ ਗਿਆ।

ਹਰਿਆਣਾ ਵਿਧਾਨ ਸਭਾ ਵਿੱਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ, ਹਰਿਆਣਾ ਦੇ ਸਾਬਕਾ ਕੈਬਨਿਟ ਮੰਤਰੀ ਸੱਤਪਾਲ ਸਾਂਗਵਾਨ, ਡਾ. ਕਿਰਪਾ ਰਾਮ ਪੂਨੀਆ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਔਜਲਾ, ਸਾਬਕਾ ਵਿਧਾਇਕ ਚੌਧਰੀ ਕਰਮ ਸਿੰਘ, ਸਾਬਕਾ ਵਿਧਾਇਕ ਹੇਮਰਾਜ, ਆਜ਼ਾਦੀ ਘੁਲਾਟੀਏ ਬਾਜ ਸਿੰਘ ਅਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ।

ਉਪਰੰਤ ਹਰਿਆਣਾ ਵਿਧਾਨ ਸਭਾ ਦੀ ਕਾਰਵਾਈ 10 ਮਾਰਚ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ ਅੱਜ 7 ਮਾਰਚ ਤੋਂ 28 ਮਾਰਚ ਤੱਕ ਚੱਲੇਗਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜਿਨ੍ਹਾਂ ਕੋਲ ਵਿੱਤ ਮੰਤਰਾਲੇ ਦਾ ਚਾਰਜ ਵੀ ਹੈ, 17 ਮਾਰਚ ਨੂੰ ਸੂਬੇ ਦਾ ਬਜਟ ਪੇਸ਼ ਕਰਨਗੇ।

Related posts

ਮਹਾਂਕੁੰਭ: ਸੰਗਮ ਵਿੱਚ ਗੰਗਾ ਦਾ ਪਾਣੀ ਨਹਾਉਣ ਯੋਗ ਨਹੀਂ

Current Updates

ਕਾਂਗਰਸ ਨੇ ਅਡਾਨੀ ਸਮੂਹ ਦੇ ਲੈਣ-ਦੇਣ ਵਿੱਚ ਜੇਪੀਸੀ ਦੀ ਮੰਗ ਕੀਤੀ

Current Updates

ਅਮਿਤਾਭ ਨੇ ਦਿਲਚਸਪ ਕਿੱਸਾ ਸੁਣਾਇਆ

Current Updates

Leave a Comment