ਨਵੀਂ ਦਿੱਲੀ- ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਨੂੰ ਬੇਚੈਨੀ ਅਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਅੱਜ ਤੜਕੇ ਇੱਥੋਂ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਏਮਜ਼ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਰਾਜੀਵ ਨਾਰੰਗ ਦੀ ਅਗਵਾਈ ਹੇਠ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਵਿੱਚ ਦਾਖਲ ਕਰਵਾਇਆ ਗਿਆ। ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਸਥਿਰ ਹਨ ਅਤੇ ਉਨ੍ਹਾਂ ਦੀ ਡਾਕਟਰਾਂ ਦੇ ਸਮੂਹ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ।
previous post