December 1, 2025
ਖਾਸ ਖ਼ਬਰਪੰਜਾਬਰਾਸ਼ਟਰੀ

ਗੁਰਦੁਆਰਾ ਹੇਮਕੁੰਟ ਸਾਹਿਬ ਜਾਣ ਲਈ ਆਰਜ਼ੀ ਪੁਲ ਸਥਾਪਿਤ

ਗੁਰਦੁਆਰਾ ਹੇਮਕੁੰਟ ਸਾਹਿਬ ਜਾਣ ਲਈ ਆਰਜ਼ੀ ਪੁਲ ਸਥਾਪਿਤ

ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮਾਰਗ ਨੂੰ ਜੋੜਨ ਵਾਲਾ ਪੁਲ ਜੋ ਪਹਾੜ ਤੋਂ ਮਲਬਾ ਡਿੱਗਣ ਕਾਰਨ ਨੁਕਸਾਨਿਆ ਗਿਆ ਸੀ, ਦੀ ਥਾਂ ’ਤੇ ਗੁਰਦੁਆਰਾ ਗੋਬਿੰਦ ਘਾਟ ਵਿਖੇ ਆਰਜ਼ੀ ਪੁਲ ਸਥਾਪਿਤ ਕਰ ਦਿੱਤਾ ਗਿਆ ਹੈ। ਇਹ ਪੁਲ ਅਲਕ ਨੰਦਾ ਨਦੀ ’ਤੇ ਬਣਾਇਆ ਗਿਆ ਹੈ।

ਇਸ ਪੁਲ ਦੇ ਟੁੱਟਣ ਕਾਰਨ ਗੁਰਦੁਆਰਾ ਗੋਬਿੰਦ ਘਾਟ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਚਾਲੇ ਯਾਤਰਾ ਮਾਰਗ ਦਾ ਸੰਪਰਕ ਟੁੱਟ ਗਿਆ ਸੀ। ਇਸ ਨਾਲ ਦੂਜੇ ਪਾਸੇ ਪਿੰਡ ਪੁਲਣਾ, ਬੁੰਡਾਰ ਅਤੇ ਘਾਗਰੀਆ ਦੇ ਲੋਕਾਂ ਦਾ ਵੀ ਸੜਕੀ ਸੰਪਰਕ ਟੁੱਟ ਗਿਆ ਸੀ। ਇਸ ਨਾਲ ਬਿਜਲੀ ਸਪਲਾਈ ਅਤੇ ਇੰਟਰਨੈਟ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਇੱਥੇ ਨਦੀ ਦੇ ਉੱਪਰ ਨੁਕਸਾਨੇ ਗਏ ਪੁਲ ਦੀ ਥਾਂ ’ਤੇ ਇੱਕ ਆਰਜ਼ੀ ਪੁਲ ਸਥਾਪਿਤ ਕਰ ਦਿੱਤਾ ਗਿਆ ਹੈ ਜਿਸ ਨਾਲ ਨਾ ਸਿਰਫ ਯਾਤਰਾ ਮਾਰਗ ਮੁੜ ਜੁੜ ਗਿਆ ਹੈ ਸਗੋਂ ਦੂਜੇ ਪਾਸੇ ਪਿੰਡਾਂ ਦੇ ਲੋਕਾਂ ਦਾ ਵੀ ਸੜਕੀ ਸੰਪਰਕ ਬਹਾਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਸਪਲਾਈ ਵੀ ਸ਼ੁਰੂ ਹੋ ਚੁੱਕੀ ਹੈ। ਇਹ ਪੁਲ ਲਗਪਗ 44 ਫੁੱਟ ਲੰਬਾ ਅਤੇ ਸਾਢੇ ਚਾਰ ਫੁੱਟ ਚੌੜਾ ਹੈ, ਜਿਸ ’ਤੇ ਪੈਦਲ ਆਵਾਜਾਈ ਤੋਂ ਇਲਾਵਾ ਹਲਕੇ ਦੋ ਪਹੀਆ ਵਾਹਨ ਵੀ ਲੰਘਾਏ ਜਾ ਸਕਦੇ ਹਨ।

ਇੱਥੇ ਨੁਕਸਾਨੇ ਗਏ ਪੁਲ ਦੀ ਥਾਂ ’ਤੇ ਨਵਾਂ ਵੈਲੀ ਸਸਪੈਂਸ਼ਨ ਪੁਲ ਬਣਾਉਣ ਵਾਸਤੇ ਵੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਸਰਕਾਰ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲੋੜੀਂਦਾ ਸਾਮਾਨ ਪੁੱਜ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਹ ਪੁਲ ਯਾਤਰਾ ਆਰੰਭ ਹੋਣ ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।

Related posts

ਪੂਤਿਨ ਦੁਵੱਲੀ ਗੱਲਬਾਤ ਲਈ ਭਾਰਤ ਆਉਣਗੇ

Current Updates

ਜੰਮੂ-ਕਸ਼ਮੀਰ: ਸੋਪੋਰ ’ਚ ਅਤਿਵਾਦ ਵਿਰੋਧੀ ਅਭਿਆਨ ਤੀਜੇ ਦਿਨ ਮੁਕੰਮਲ

Current Updates

ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: ਮੁੱਖ ਮੰਤਰੀ

Current Updates

Leave a Comment