ਦੁਬਈ- ਇੱਥੋਂ ਦੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੁਕਾਬਲੇ ਵਿੱਚ ਪਹਿਲਾਂ ਨਿਊਜ਼ੀਲੈਂਡ ਨੇ ਭਾਰਤ ਦੇ ਤੇਜ਼ ਗੇਂਦਬਾਜ਼ਾਂ ਖ਼ਿਲਾਫ਼ ਖੂਬ ਦੌੜਾਂ ਬਟੋਰੀਆਂ। ਨਿਊਜ਼ੀਲੈਂਡ ਦੀ ਟੀਮ ਨੇ ਭਾਰਤੀ ਟੀਮ ਅੱਗੇ ਸੱਤ ਵਿਕਟਾਂ ਦੇ ਨੁਕਸਾਨ ’ਤੇ 252 ਦੌੜਾਂ ਦਾ ਟੀਚਾ ਰੱਖਿਆ।
ਨਿਊਜ਼ੀਲੈਂਡ ਦੀ ਪਹਿਲੀ ਵਿਕਟ 57 ਦੌੜਾਂ ’ਤੇ ਵਿਲ ਯੰਗ ਵਜੋਂ ਡਿੱਗੀ। ਉਸ ਨੂੰ ਵਰੁਨ ਚੱਕਰਵਰਤੀ ਨੇ ਐਲਬੀਡਬਲਿਊ ਆਊਟ ਕੀਤਾ। ਉਸ ਨੇ 23 ਦੌੜਾਂ ਵਿੱਚ 15 ਦੌੜਾਂ ਬਣਾਈਆਂ। ਇਸ ਤੋਂ ਬਾਅਦ ਰਚਿਨ ਰਵਿੰਦਰ ਦੀ ਵਿਕਟ ਡਿੱਗੀ। ਉਸ ਨੇ 29 ਗੇਂਦਾਂ ਵਿੱਚ 37 ਦੌੜਾਂ ਬਣਾਈਆਂ। ਉਸ ਨੂੰ ਕੁਲਦੀਪ ਯਾਦਵ ਲੇ ਕਲੀਨ ਬੋਲਡ ਕੀਤਾ। ਇਸ ਤੋਂ ਬਾਅਦ ਕੁਲਦੀਪ ਯਾਦਵ ਨੇ ਕੇਨ ਵਿਲੀਅਮਸਨ ਨੂੰ ਆਪਣੀ ਹੀ ਗੇਂਦ ’ਤੇ ਕੈਚ ਆਊਟ ਕੀਤਾ। ਉਸ ਨੇ 14 ਗੇਂਦਾਂ ਵਿੱਚ 11 ਦੌੜਾਂ ਬਣਾਈਆਂ। ਇਸ ਤੋਂ ਬਾਅਦ ਟੌਮ ਲੈਥਮ 14 ਦੌੜਾਂ ਬਣਾ ਕੇ ਆਊਅ ਹੋਇਆ। ਨਿਊਜ਼ੀਲੈਂਡ ਨੇ 23.2 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ਨਾਲ 108 ਦੌੜਾਂ ਬਣਾ ਲਈਆਂ ਹਨ।
ਇਸ ਤੋਂ ਪਹਿਲਾਂ ਮੈਚ ਦਾ ਟਾਸ ਨਿਊਜ਼ੀਲੈਂਡ ਨੇ ਜਿੱਤਿਆ ਤੇ ਉਨ੍ਹਾਂ ਭਾਰਤੀ ਟੀਮ ਨੂੰ ਗੇਂਦਬਾਜ਼ੀ ਕਰਨ ਦਾ ਸੱਦਾ ਦਿੱਤਾ। ਦੂਜੇ ਪਾਸੇ ਸੱਟ ਕਾਰਨ ਨਿਊਜ਼ੀਲੈਂਡ ਦੇ ਮੈਟ ਹੈਨਰੀ ਮੈਚ ਨਹੀਂ ਖੇਡਣਗੇ। ਉਸ ਦੀ ਥਾਂ ’ਤੇ ਨਾਥਨ ਸਮਿੱਥ ਨੂੰ ਮੌਕਾ ਦਿੱਤਾ ਗਿਆ ਹੈ। ਨਿਊਜ਼ੀਲੈਂਡ ਹਮੇਸ਼ਾ ਭਾਰਤ ਨੂੰ ਸਖ਼ਤ ਚੁਣੌਤੀ ਦਿੰਦਾ ਆਇਆ ਹੈ। ਐਤਕੀਂ ਭਾਰਤੀ ਟੀਮ ਦਾ ਆਤਮਵਿਸ਼ਵਾਸ ਇਸ ਲਈ ਵੀ ਵਧਿਆ ਹੈ ਕਿਉਂਕਿ ਉਸ ਦੀ ਸਪਿੰਨ ਚੌਕੜੀ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਦੀ ਫਲੈਟ ਪਿੱਚ ’ਤੇ ਬਹੁਤ ਸਫਲ ਰਹੀ ਹੈ।
ਭਾਰਤੀ ਤੇ ਨਿਊਜ਼ੀਲੈਂਡ ਦੀਆਂ ਟੀਮਾਂ ਦਾ ਵੇਰਵਾ: ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪਾਂਡਿਆ, ਰਾਵਿੰਦਰ ਜਡੇਜਾ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਵਰੁਣ ਚੱਕਰਵਰਤੀ।
ਨਿਊਜ਼ੀਲੈਂਡ: ਵਿਲ ਯੰਗ, ਰਚਿਨ ਰਵਿੰਦਰ, ਕੇਨ ਵਿਲੀਅਮਸਨ, ਡੈਰਿਲ ਮਿਸ਼ੇਲ, ਟੌਮ ਲੈਥਮ (ਵਿਕਟਕੀਪਰ), ਗਲੇਨ ਫਿਲਿਪਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਵਿਕਟਕੀਪਰ), ਕਾਇਲ ਜੈਮੀਸਨ, ਨਾਥਨ ਸਮਿਥ, ਵਿਲ ਓ’ਰੂਰਕੇ।