ਰਾਜਪੁਰਾ- ਇਥੇ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਪੁਰਾ ਵਿੱਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਸੰਗਤ, ਨਿਹੰਗ ਜਥੇਬੰਦੀਆਂ, ਪ੍ਰਬੰਧਕ ਕਮੇਟੀਆਂ ਰਾਜਸੀ ਅਤੇ ਧਾਰਮਿਕ ਆਗੂਆਂ ਵੱਲੋਂ ਸਮਾਗਮ ਵਿੱਚ ਪੁੱਜੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਫ਼ਖ਼ਰ-ਏ-ਕੌਮ ਦੀ ਉਪਾਧੀ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਦੀ ਪ੍ਰਭੂਸੱਤਾ ਦੀ ਰਾਖੀ ਲਈ ਅਤੇ ਸਰਮਾਏਦਾਰਾਂ ਦੀਆਂ ਵਲਗਣਾਂ ਵਿੱਚੋਂ ਬਾਹਰ ਕੱਢਣ ਲਈ ਕਾਫ਼ਲਾ ਬਣਾ ਕੇ ਚੱਲਣ ਦੀ ਸੰਗਤ ਨੂੰ ਅਪੀਲ ਕੀਤੀ।