ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਪਣੀ ਸਰਕਾਰੀ ਰਿਹਾਇਸ਼ ਉੱਤੇ ਸਹਿਕਾਰਤਾ ਅਤੇ ਜਲ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਿਭਾਗ ਦੇ ਅਫ਼ਸਰਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਦੇ ਦਰਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।