September 30, 2026
ਖਾਸ ਖ਼ਬਰਰਾਸ਼ਟਰੀ

ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਧਮਕੀ ਮਗਰੋਂ ਮੁੰਬਈ ਮੁੜੀ

ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਧਮਕੀ ਮਗਰੋਂ ਮੁੰਬਈ ਮੁੜੀ

ਮੁੰਬਈ: ਮੁੰਬਈ ਤੋਂ ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ’ਚ ਬੰਬ ਹੋਣ ਦੀ ਸੂਚਨਾ ਬਾਅਦ ਅੱਜ ਹਵਾਈ ਅੱਡੇ ’ਤੇ ਵਾਪਸ ਲਿਆਂਦਾ ਗਿਆ। ਜਹਾਜ਼ ਦੇ ਪਖਾਨੇ ’ਚੋਂ ਬੰਬ ਹੋਣ ਦੀ ਸੂਚਨਾ ਦੇਣ ਵਾਲਾ ਪੱਤਰ ਮਿਲਿਆ ਸੀ। ਜਹਾਜ਼ ’ਚ 320 ਤੋਂ ਵੱਧ ਵਿਅਕਤੀ ਸਵਾਰ ਸਨ ਅਤੇ ਇਹ ਸੁਰੱਖਿਅਤ ਢੰਗ ਨਾਲ ਮੁੰਬਈ ਉਤਾਰ ਲਿਆ ਗਿਆ। ਸੁਰੱਖਿਆ ਏਜੰਸੀਆਂ ਇਸ ਦੀ ਜਾਂਚ ਕਰ ਰਹੀਆਂ ਹਨ। ਅਧਿਕਾਰੀ ਨੇ ਕਿਹਾ, ‘ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।।’ ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। 

Related posts

ਤਿਲੰਗਾਨਾ: ਸੁਰੰਗ ’ਚੋਂ ਇੱਕ ਵਰਕਰ ਦੀ ਲਾਸ਼ ਬਰਾਮਦ

Current Updates

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

Current Updates

ਚੋਣ ਕਮਿਸ਼ਨ ਵੱਲੋਂ ਬਿਹਾਰ ਚੋਣਾਂ ਲਈ ਤਰੀਕਾਂ ਦਾ ਐਲਾਨ ਅੱਜ

Current Updates

Leave a Comment