June 28, 2026
ਅੰਤਰਰਾਸ਼ਟਰੀਖਾਸ ਖ਼ਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ਲਈ ਮੌਰੀਸ਼ਸ ਪਹੁੰਚੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ਲਈ ਮੌਰੀਸ਼ਸ ਪਹੁੰਚੇ

ਪੋਰਟ ਲੂਇਸ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ਲਈ ਮੌਰੀਸ਼ਸ ਪਹੁੰਚ ਗਏ ਹਨ। ਸ੍ਰੀ ਮੋਦੀ ਦਾ ਹਵਾਈ ਅੱਡੇ ’ਤੇ ਰਸਮੀ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਟਾਪੂਨੁਮਾ ਮੁਲਕ ਦੇ ਨੈਸ਼ਨਲ ਡੇਅ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਮੌਰੀਸ਼ਸ ਦੇ ਸਿਖਰਲੇ ਆਗੂਆਂ ਨਾਲ ਬੈਠਕ ਕਰਨਗੇ। ਮੌਰੀਸ਼ਸ ਵਿਚ ਭਾਰਤੀ ਪਰਵਾਸੀ ਭਾਈਚਾਰੇ ਨੇ ਸ੍ਰੀ ਮੋਦੀ ਦਾ ਰਵਾਇਤੀ ਬਿਹਾਰੀ ਸਭਿਆਚਾਰਕ ਪੇਸ਼ਕਾਰੀ ‘ਗੀਤਾ ਗਾਵਈ’ ਨਾਲ ਸਵਾਗਤ ਕੀਤਾ।

ਸ੍ਰੀ ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਮੌਰੀਸ਼ਸ ਪਹੁੰਚ ਗਿਆ ਹਾਂ। ਮੈਂ ਆਪਣੇ ਦੋਸਤ ਪ੍ਰਧਾਨ ਮੰਤਰੀ ਡਾ.ਨਵੀਨਚੰਦਰ ਰਾਮਗੁਲਾਮ ਦਾ ਧੰਨਵਾਦੀ ਹਾਂ ਜਿਨ੍ਹਾਂ ਹਵਾਈ ਅੱਡੇ ’ਤੇ ਮੇਰਾ ਵਿਸ਼ੇਸ਼ ਸਵਾਗਤ ਕੀਤਾ। ਇਹ ਯਾਤਰਾ ਇਕ ਮੁੱਲਵਾਨ ਦੋਸਤ ਨੂੰ ਮਿਲਣ ਤੇ ਵੱਖ ਵੱਖ ਖੇਤਰਾਂ ਵਿਚ ਸਹਿਯੋਗ ਦੇ ਨਵੇਂ ਰਾਹ ਲੱਭਣ ਦਾ ਸ਼ਾਨਦਾਰ ਮੌਕਾ ਹੈ।’’ ਸ੍ਰੀ ਮੋਦੀ ਨੇ ਪੋਸਟ ਵਿਚ ਅੱਗੇ ਲਿਖਿਆ, ‘‘ਅੱਜ ਮੈਂ ਰਾਸ਼ਟਰਪਤੀ ਧਰਮ ਗੋਖੁਲ, ਪ੍ਰਧਾਨ ਮੰਤਰੀ ਨਵੀਨ ਚੰਦਰ ਰਾਮਗੁਲਾਮ ਨਾਲ ਮੁਲਾਕਾਤ ਕਰਾਂਗਾ ਤੇ ਸ਼ਾਮ ਨੂੰ ਇਕ ਭਾਈਚਾਰਕ ਪ੍ਰੋਗਰਾਮ ਨੂੰ ਸੰਬੋਧਤ ਕਰਾਂਗਾ।’’

ਸਰ ਸ਼ਿਵਸਾਗਰ ਰਾਮਗੁਲਾਮ ਕੌਮਾਂਤਰੀ ਹਵਾਈ ਅੱਡੇ ’ਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨਚੰਦਰ ਰਾਮਗੁਲਾਮ ਨੇ ਫੁੱਲ ਮਾਲਾਵਾਂ ਨਾਲ ਮੋਦੀ ਨੂੰ ਜੀ ਆਇਆਂ ਨੂੰ ਕਿਹਾ। ਰਾਮਗੁਲਾਮ ਨਾਲ ਇਸ ਮੌਕੇ ਉਪ ਪ੍ਰਧਾਨ ਮੰਤਰੀ, ਮੌਰੀਸ਼ਸ ਦੇ ਚੀਫ ਜਸਟਿਸ, ਕੌਮੀ ਅਸੈਂਬਲੀ ਦੇ ਪ੍ਰਧਾਨ, ਵਿਰੋਧੀ ਧਿਰ ਦੇ ਆਗੂ, ਵਿਦੇਸ਼ ਮੰਤਰੀ, ਕੈਬਨਿਟ ਸਕੱਤਰ, ਗਰੈਂਡ ਪੋਰਟ ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਧਾਨ ਤੇ ਕਈ ਹੋਰ ਲੋਕ ਮੌਜੂਦ ਸਨ।

Related posts

ਉੱਤਰ ਪ੍ਰਦੇਸ਼ ਦੇ ਲਖਨਊ ‘ਚ ਇੱਕ ਟਿਊਸ਼ਨ ਅਧਿਆਪਕ ਨੇ ਵਿਦਿਆਰਥਣ ਨਾਲ ਕੀਤਾ ਜਬਰ-ਜ਼ਨਾਹ

Current Updates

 ਖੇਡ ਐਸੋਸੀਏਸ਼ਨਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਲਈ ਕਾਨੂੰਨੀ ਢਾਂਚਾ ਤਿਆਰ ਕਰਨ ਵਾਸਤੇ ਅਹਿਮ ਭੂਮਿਕਾ ਨਿਭਾਏਗਾ ਇਹ ਐਕਟ

Current Updates

ਗਣਤੰਤਰ ਦਿਵਸ ਤੋਂ ਪਹਿਲਾਂ ਪੰਜਾਬ ਪੁਲੀਸ ਦਾ ਵੱਡਾ ਐਕਸ਼ਨ: ਬੱਬਰ ਖਾਲਸਾ ਦਾ ਅਤਿਵਾਦੀ ਗ੍ਰਨੇਡ ਸਣੇ ਕਾਬੂ

Current Updates

Leave a Comment