April 9, 2025
ਖਾਸ ਖ਼ਬਰਪੰਜਾਬਰਾਸ਼ਟਰੀ

ਸੰਗਰੂਰ ਸਿਵਲ ਹਸਪਤਾਲ ’ਚ ਨਾਰਮਲ ਸਲਾਈਨ ਲਗਾਉਣ ਨਾਲ 15 ਮਹਿਲਾ ਮਰੀਜ਼ਾਂ ਦੀ ਸਿਹਤ ਵਿਗੜੀ

ਸੰਗਰੂਰ ਸਿਵਲ ਹਸਪਤਾਲ ’ਚ ਨਾਰਮਲ ਸਲਾਈਨ ਲਗਾਉਣ ਨਾਲ 15 ਮਹਿਲਾ ਮਰੀਜ਼ਾਂ ਦੀ ਸਿਹਤ ਵਿਗੜੀ

ਸੰਗਰੂਰ- ਪੰਜਾਬ ਦੇ ਸੰਗਰੂਰ ਦੇ ਹਸਪਤਾਲ ਵਿੱਚ IV ਤਰਲ ਪਦਾਰਥ ਦੀ ਵਰਤੋਂ ਤੋਂ ਬਾਅਦ 15 ਮਰੀਜ਼ਾਂ ਨੇ ‘ਹਲਕੀਆਂ ਪ੍ਰਤੀਕ੍ਰਿਆਵਾਂ’ ਦੀ ਰਿਪੋਰਟ ਕੀਤੀ ਸੰਗਰੂਰ ਸਿਵਲ ਹਸਪਤਾਲ ਚ ਨਾਰਮਲ ਸਲਾਈਨ (IV fluid) ਭਾਵ ਗਲੂਕੋਜ਼ ਲਗਾਉਣ ਤੋਂ ਬਾਅਦ ਕੁਝ ਮਰੀਜ਼ਾਂ ਦੀ ਸਿਹਤ ਵਿਗੜ ਗਈ। ਇਸ ਮਗਰੋਂ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ਦੇ ਹਸਪਤਾਲਾਂ ਵਿੱਚ ਇਸ ਬੈਚ ਨਾਲ ਸਬੰਧਿਤ ਨਾਰਮਲ ਸਲਾਈਨ ਦੀ ਵਰਤੋਂ ’ਤੇ ਰੋਕ ਲਗਾ ਦਿੱਤੀ ਗਈ ਹੈ।

ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜ਼ਾਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ। ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜ਼ਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ ਵੀ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਹੀਂ ਪਈ।

ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਬੈਚ ਨਾਲ ਸਬੰਧਿਤ ਨਾਰਮਲ ਸਲਾਈਨ ਦੀ ਵਰਤੋਂ ਕਰਨ ਉਤੇ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰੱਗ ਇੰਸਪੈਕਟਰ ਵੱਲੋਂ ਇਸ ਦੇ ਨਮੂਨੇ ਲੈ ਕੇ ਜਾਂਚ ਲਈ ਲੈਬਾਰਟਰੀ ਵਿੱਚ ਭੇਜਿਆ ਜਾ ਰਿਹਾ ਹੈ ਜਿਸ ਦੇ ਨਤੀਜੇ ਅਗਲੇ ਦੋ ਤਿੰਨ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨਮੂਨੇ ਅਯੋਗ ਪਾਏ ਗਏ ਤਾਂ ਸਬੰਧਤ ਸਪਲਾਇਰ/ਫਰਮ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵੀ ਪੁੱਜ ਕੇ ਹਾਲਾਤ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਨਾਲ ਏਡੀਸੀ ਵਿਕਾਸ ਹੀਰਾ, ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਸੰਜੇ ਕਾਮਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਸਿੰਘ ਵੀ ਹਾਜ਼ਰ ਸਨ।

Related posts

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦੇ ਕੇ ਨਿੱਜੀ ਦਖਲ ਦੀ ਮੰਗ ਕੀਤੀ

Current Updates

ਸ਼ੰਭੂ ਮੋਰਚੇ ’ਤੇ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀ

Current Updates

ਮੱਧ ਪ੍ਰਦੇਸ਼ : ਟਰੈਕਟਰ-ਟਰਾਲੀ ਪਲਟਣ ਕਾਰਨ 4 ਲੋਕਾਂ ਦੀ ਮੌਤ, 15 ਜ਼ਖ਼ਮੀ ਖੇਤ ਵਿਚੋਂ ਕੰਮ ਕਰਕੇ ਆ ਰਹੇ ਸਨ ਵਾਪਸ

Current Updates

Leave a Comment