September 30, 2026
ਖਾਸ ਖ਼ਬਰਪੰਜਾਬਰਾਸ਼ਟਰੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲੋਕ ਲਹਿਰ ਬਣੀ: ਅਮਨ ਅਰੋੜਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲੋਕ ਲਹਿਰ ਬਣੀ: ਅਮਨ ਅਰੋੜਾ

ਪਟਿਆਲਾ- ਪਟਿਆਲਾ ਦੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਸਮੇਤ ਸਥਾਨਕ ਲੀਡਰਸ਼ਿਪ ਦੀ ਹਾਜ਼ਰੀ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜਾਇਜ਼ਾ ਲੈਣ ਉਪਰੰਤ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਵਰਗਾਂ ਨੂੰ ਸਮਾਜਿਕ ਸਰੋਕਾਰਾਂ ਤੋਂ ਉਪਰ ਉਠ ਕੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਉਣ ਦੀ ਅਪੀਲ ਕੀਤੀ। ਸਥਾਨਕ ਆਗੂਆਂ ਦੀ ਭੂਮਿਕਾ ਨੂੰ ਅਤਿ ਮਹੱਤਵਪੂਰਨ ਕਰਾਰ ਦਿੰਦੇ ਹੋਏ ਕੈਬਨਿਟ ਮੰਤਰੀ ਕੌਂਸਲਰਾਂ, ਸਰਪੰਚਾਂ ਅਤੇ ਨੰਬਰਦਾਰਾਂ ਨੂੰ ਜਿੱਥੇ ਜ਼ਮੀਨੀ ਪੱਧਰ ਦੇ ਪ੍ਰਸ਼ਾਸਨ ਦੇ ਮਜ਼ਬੂਤ ਹਿੱਸਾ ਕਰਾਰ ਦਿੱਤਾ, ਉਥੇ ਹੀ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਦੀ ਜ਼ਹਿਰੀਲੀ ਦਲਦਲ ਵਿੱਚ ਧੱਕ ਰਹੇ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮਦਦ ਨਾ ਕਰਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਲੋਕ ਲਹਿਰ ਬਣ ਗਈ ਹੈ। ਲੋਕ ਸਹਿਯੋਗ ਸਦਕਾ 16 ਦਿਨਾਂ ਅੰਦਰ ਸੂਬੇ ਭਰ ਵਿੱਚ ਵੱਡੀ ਗਿਣਤੀ ਨਸ਼ਾ ਤਸਕਰ ਜੇਲ੍ਹਾਂ ਵਿੱਚ ਪਹੁੰਚਾਏ ਗਏ ਹਨ ਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਓਟ ਕਲੀਨਿਕਾਂ ਵਿੱਚ ਮਰੀਜ਼ਾਂ ਦਾ 25 ਫ਼ੀਸਦੀ ਤੋਂ ਵੱਧ ਵਾਧਾ ਹੋਇਆ ਹੈ। ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ 16 ਦਿਨਾਂ ਅੰਦਰ ਪਟਿਆਲਾ ਪੁਲੀਸ ਵੱਲੋਂ 28 ਕਾਸੋ ਅਪਰੇਸ਼ਨ ਚਲਾਏ ਗਏ ਤੇ 85 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 60 ਕੇਸ ਦਰਜ ਕਰਦਿਆਂ ਵੱਡੀ ਮਾਤਰਾਂ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਮੀਟਿੰਗ ’ਚ ਵਿਧਾਇਕ ਹਰਮੀਤ ਪਠਾਣਮਾਜਰਾ, ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਕੋਹਲੀ, ਗੁਰਲਾਲ ਘਨੌਰ, ਨੀਨਾ ਮਿੱਤਲ, ਦੇਵ ਮਾਨ, ਕੁਲਵੰਤ ਸਿੰਘ, ਚੇਅਰਮੈਨ ਰਣਜੋਧ ਹਡਾਣਾ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਤੇ ਚੇਅਰਮੈਨ ਜੱਸੀ ਸੋਹੀਆਂਵਾਲਾ ਸਮੇਤ ਕਈ ਹੋਰ ਵੀ ਮੌਜੂਦ ਸਨ।

Related posts

ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਬਾਰੂਦੀ ਸੁਰੰਗ ਧਮਾਕੇ ’ਚ ਸੀਆਰਪੀਐੱਫ ਜਵਾਨ ਜ਼ਖ਼ਮੀ

Current Updates

2020 ਦੰਗੇ: ਸੁਪਰੀਮ ਕੋਰਟ ਵੱਲੋਂ ਉਮਰ ਖਾਲਿਦ ਸਮੇਤ ਹੋਰਾਂ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਦਿੱਲੀ ਪੁਲੀਸ ਨੂੰ ਨੋਟਿਸ

Current Updates

ਹਿਮਾਚਲ ਪ੍ਰਦੇਸ਼: ਵਿਮਲ ਨੇਗੀ ਮਾਮਲੇ ’ਤੇ ਸ਼ਿਮਲਾ ਦੇ ਐਸਪੀ ਨੇ ਡੀਜੀਪੀ ’ਤੇ ਲਾਏ ਦੋਸ਼

Current Updates

Leave a Comment