June 9, 2025
ਖਾਸ ਖ਼ਬਰਪੰਜਾਬਰਾਸ਼ਟਰੀ

ਸ਼ੰਭੂ ਸਰਹੱਦ ਨੇੜੇ ਇੰਟਰਨੈੱਟ ਮੁਅੱਤਲ, ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ’ਚ ਭਾਰੀ ਪੁਲੀਸ ਫੋਰਸ ਤਾਇਨਾਤ

ਸ਼ੰਭੂ ਸਰਹੱਦ ਨੇੜੇ ਇੰਟਰਨੈੱਟ ਮੁਅੱਤਲ, ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ’ਚ ਭਾਰੀ ਪੁਲੀਸ ਫੋਰਸ ਤਾਇਨਾਤ

ਪਟਿਆਲਾ: ਸ਼ੰਭੂ ਸਰਹੱਦ ਦੇ ਆਲੇ-ਦੁਆਲੇ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ ਅਤੇ ਨੇੜਲੇ ਪਿੰਡਾਂ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਸ਼ੰਭੂ ਵਿੱਚ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਐਂਬੂਲੈਂਸਾਂ ਅਤੇ ਇੱਥੋਂ ਤੱਕ ਕਿ ਦੰਗਾ ਕੰਟਰੋਲ ਵਾਹਨ ਵੀ ਇਲਾਕੇ ਵਿੱਚ ਤਾਇਨਾਤ ਕੀਤੇ ਗਏ ਹਨ।

ਇੱਕ ਪੁਲੀਸ ਅਧਿਕਾਰੀ ਨੇ ਕਿਹਾ ਕਿ ਅਗਲੇ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ। ਐਸਪੀ-ਪੱਧਰ ਦੇ ਅਧਿਕਾਰੀ ਕਿਹਾ, “ਸਾਨੂੰ ਖਾਸ ਥਾਵਾਂ ‘ਤੇ ਰਿਪੋਰਟ ਕਰਨ ਲਈ ਕਿਹਾ ਗਿਆ ਸੀ ਅਤੇ ਅਸੀਂ ਹੋਰ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਹਾਂ। ਸਾਨੂੰ ਇਹ ਵੀ ਸਪੱਸ਼ਟ ਨਹੀਂ ਹੈ ਕਿ ਕੀ ਸਾਨੂੰ ਮੁਜ਼ਾਹਰਾਕਾਰੀਆਂ ਨੂੰ ਖਿੰਡਾਉਣ ਲਈ ਤਾਇਨਾਤ ਕੀਤਾ ਗਿਆ ਹੈ, ਜਾਂ ਹੋਰ ਕਿਸੇ ਕਾਰਨ।”

ਟੋਇੰਗ ਹੁੱਕਾਂ ਵਾਲੇ ਟਰੈਕਟਰ ਸ਼ੰਭੂ ਵਿਖੇ ਪੁਲੀਸ ਚੌਕੀ ਦੇ ਨੇੜੇ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਜਿਹੜੇ ਕਿਸਾਨ ਕੇਂਦਰ ਨਾਲ ਗੱਲਬਾਤ ਲਈ ਚੰਡੀਗੜ੍ਹ ਗਏ ਵਫ਼ਦ ਦਾ ਹਿੱਸਾ ਨਹੀਂ ਸਨ, ਇਲਾਕੇ ਵਿੱਚ ਇਕੱਠੇ ਹੋ ਰਹੇ ਹਨ।

ਸ਼ੰਭੂ ਤੋਂ 15 ਕਿਲੋਮੀਟਰ ਦੂਰ ਬਨੂੜ ਦੇ ਨੇੜੇ ਵਾਧੂ ਬਲਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ। ਬਨੂੜ ਦੇ ਨੇੜੇ ਪੁਲੀਸ ਵੱਲੋਂ ਵਾਹਨਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਯਾਤਰੀਆਂ ਤੋਂ ਪੁੱਛਿਆ ਜਾ ਰਿਹਾ ਹੈ ਕਿ ਉਹ ਕਿੱਥੇ ਜਾ ਰਹੇ ਹਨ।

ਕਿਸਾਨ ਆਗੂ ਨੇ ਖਨੌਰੀ ਮੋਰਚੇ ਨੂੰ ਖਦੇੜਨ ਦਾ ਜਤਾਇਆ ਖਦਸ਼ਾ: ਸੰਗਰੂਰ ਨੇੜਲੇ ਪੁਲੀਸ ਟਰੇਨਿੰਗ ਸੈਂਟਰ ਲੱਡਾ ਕੋਠੀ ਵਿਖੇ ਕਈ ਜ਼ਿਲ੍ਹਿਆਂ ਦੀ ਇਕੱਠੀ ਹੋਈ ਪੁਲੀਸ ਫੋਰਸ ਕਾਰਨ ਕਿਸੇ ਵੱਡੇ ਐਕਸ਼ਨ ਦੀ ਤਿਆਰੀ ਜਾਪ ਰਹੀ ਹੈ। ਜਿੱਥੇ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀਆਂ ਤੇ ਕਿਸਾਨ ਆਗੂਆਂ ਵਿਚਕਾਰ ਮੀਟਿੰਗ ਹੋ ਰਹੀ ਹੈ, ਉੱਥੇ ਕਿਸਾਨ ਆਗੂਆਂ ਨੇ ਸ਼ੰਭੂ ਅਤੇ ਖਨੌਰੀ ਮੋਰਚਿਆਂ ਨੂੰ ਪੁਲੀਸ ਦੀ ਤਾਕਤ ਨਾਲ ਖਦੇੜਨ ਦਾ ਖ਼ਦਸ਼ਾ ਜਤਾਇਆ ਹੈ।

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਸੋਸ਼ਲ ਮੀਡੀਆ ਵੀਡੀਓ ਜਾਰੀ ਕਰ ਕੇ ਮਾਲਵੇ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਖਨੌਰੀ ਮੋਰਚੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪੁੱਜਣ ਕਿਉਂਕਿ ਉਹ ਜਿੱਤੀ ਬਾਜ਼ੀ ਹਾਰਨਾ ਨਹੀਂ ਚਾਹੁੰਦੇ। ਉਨ੍ਹਾਂ ਦੱਸਿਆ ਕਿ ਲੱਡਾ ਕੋਠੀ ਵਿਖੇ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਬਠਿੰਡਾ ਜ਼ਿਲ੍ਹਿਆਂ ਦੀ ਪੁਲੀਸ ਫੋਰਸ ਇਕੱਠੀ ਕੀਤੀ ਗਈ ਹੈ ਅਤੇ ਕਿਸੇ ਵੀ ਸਮੇਂ ਸ਼ੰਭੂ ਅਤੇ ਖਨੌਰੀ ਮੋਰਚਿਆਂ ਨੂੰ ਖਦੇੜਨ ਲਈ ਹਮਲਾ ਹੋ ਸਕਦਾ ਹੈ।

ਉਧਰ ਵੱਡੀ ਤਾਦਾਦ ’ਚ ਲੱਡਾ ਕੋਠੀ ਵਿਖੇ ਪੁਲੀਸ ਦੀ ਨਫਰੀ ਵੇਖ ਲੋਕਾਂ ’ਚ ਤਰਾਂ ਤਰਾਂ ਦੇ ਚਰਚੇ ਚੱਲ ਰਹੇ ਹਨ। ਲੋਕਾਂ ’ਚ ਇਹ ਚਰਚਾ ਹੈ ਕਿ ਪੁਲੀਸ ਕਿਸੇ ਵੱਡੇ ਐਕਸ਼ਨ ਦੀ ਤਿਆਰੀ ਵਿਚ ਹੈ।

Related posts

ਹੈਦਰਾਬਾਦ ‘ਚ ਪੁਸ਼ਪਾ 2 ਦੀ ਸਕ੍ਰੀਨਿੰਗ ਦੌਰਾਨ ਬੇਕਾਬੂ ਹੋਈ ਭੀੜ, ਭਗਦੜ ‘ਚ ਇਕ ਔਰਤ ਦੀ ਮੌਤ; 2 ਜ਼ਖਮੀ

Current Updates

ਨੀਤੀ ਦੇ ਖਰੜੇ ਦਾ ਇਕ ਵੀ ਨੁਕਤਾ ਵਿਚਾਰ ਖੁਣੋਂ ਨਾ ਰਹਿ ਜਾਵੇ, ਖੇਤੀਬਾੜੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ

Current Updates

ਨਰਾਇਣ ਸਿੰਘ ਚੌੜਾ: ਜਾਣੋ ਕੌਣ ਹੈ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਨਾਰਾਇਣ ਸਿੰਘ ਚੌੜਾ, ਕਈ ਅਪਰਾਧਕ ਮਾਮਲਿਆਂ ‘ਚ ਰਹੀ ਸ਼ਮੂਲੀਅਤ

Current Updates

Leave a Comment