December 1, 2025
ਖਾਸ ਖ਼ਬਰਰਾਸ਼ਟਰੀ

ਦਿੱਲੀ ਦੇ ਦਵਾਰਕਾ ਵਿੱਚ ਗੈਂਗਸਟਰ ਦੀ ਪਤਨੀ ਸਮੇਤ ਚਾਰ ਗ੍ਰਿਫ਼ਤਾਰ

ਦਿੱਲੀ ਦੇ ਦਵਾਰਕਾ ਵਿੱਚ ਗੈਂਗਸਟਰ ਦੀ ਪਤਨੀ ਸਮੇਤ ਚਾਰ ਗ੍ਰਿਫ਼ਤਾਰ

ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਦਵਾਰਕਾ ਖੇਤਰ ਵਿੱਚ ਇਕ ਮਾਮਲੇ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗੈਂਗਸਟਰ ਦੀ ਪਤਨੀ ਅਤੇ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਵਿਕਾਸ ਉਰਫ਼ ਵਿੱਕੀ, ਰੋਹਿਤ ਉਰਫ਼ ਰੌਕੀ, ਗੀਤਿਕਾ ਉਰਫ਼ ਗੀਤੂ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਗੀਤਿਕਾ ਕਾਲਾ-ਜਠੇੜੀ ਗੈਂਗ ਦੇ ਮੈਂਬਰ ਗੈਂਗਸਟਰ ਸਚਿਨ ਉਰਫ਼ ਭਾਣਜਾ ਦੀ ਪਤਨੀ ਹੈ। ਡਿਪਟੀ ਕਮਿਸ਼ਨਰ ਆਫ਼ ਪੁਲੀਸ (ਦਵਾਰਕਾ) ਅੰਕਿਤ ਸਿੰਘ ਨੇ ਕਿਹਾ, “10 ਮਾਰਚ ਨੂੰ ਚਾਰ ਵਿਅਕਤੀ ਝੜੋਦਾ ਕਲਾਂ ਵਿਚ ਇਕ ਸ਼ਿਕਾਇਤਕਰਤਾ ਦੇ ਘਰ ਵਿੱਚ ਪਹੁੰਚੇ ਅਤੇ ਕਥਿਤ ਤੌਰ ’ਤੇ ਉਨ੍ਹਾਂ ਨੂੰ ਬੰਦੂਕ ਦੀ ਨੋਕ ’ਤੇ ਧਮਕੀ ਦਿੱਤੀ ਅਤੇ ਸਚਿਨ ਤਰਫੋਂ ਪੈਸੇ ਦੀ ਮੰਗ ਕੀਤੀ।”

ਅਧਿਕਾਰੀਆਂ ਨੇ ਕਿਹਾ ਕਿ ਗੀਤਿਕਾ ਨੂੰ ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਦੁਲਹੇੜਾ ਪਿੰਡ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ, ਬਾਅਦ ਵਿੱਚ ਛਾਪੇਮਾਰੀ ਕਰਨ ਤੋਂ ’ਤੇ ਵਿੱਕੀ, ਰੌਕੀ ਅਤੇ ਇਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਹਾਲ ਹੀ ਵਿੱਚ ਪੈਰੋਲ ’ਤੇ ਰਿਹਾਅ ਹੋਇਆ ਵਿੱਕੀ ਗੀਤਿਕਾ ਨਾਲ ਤਿਹਾੜ ਜੇਲ੍ਹ ਵਿੱਚ ਸਚਿਨ ਨੂੰ ਮਿਲਿਆ ਸੀ। ਸਚਿਨ ਨੇ ਕਥਿਤ ਤੌਰ ‘ਤੇ ਉਸਨੂੰ ਸਥਾਨਕ ਪ੍ਰਾਪਰਟੀ ਡੀਲਰਾਂ ਨੂੰ ਡਰਾਉਣ ਲਈ ਕਿਹਾ ਸੀ।ਉਨ੍ਹਾਂ ਕਿਹਾ ਕਿ ਵਿੱਕੀ ਖ਼ਿਲਾਫ਼ ਰੋਹਤਕ ਅਤੇ ਸੋਨੀਪਤ ਵਿੱਚ ਤਿੰਨ ਕਤਲ ਦੇ ਮਾਮਲੇ ਦਰਜ ਹਨ, ਜਦੋਂ ਕਿ ਰੋਹਿਤ ਦੋ ਕਤਲ ਦੇ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ।

Related posts

ਕੈਨੇਡਾ: ਇੱਕ ਹੋਰ ਐੱਮਪੀ ਨੇ ਟਰੂਡੋ ਦਾ ਸਾਥ ਛੱਡਿਆ

Current Updates

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਨਤੀਜਾਮੁਖੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼

Current Updates

ਸਿੱਧੂ ਵੱਲੋਂ ਸ਼ਰਧਾਂਜਲੀ ਸਮਾਗਮ ਸਬੰਧੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ

Current Updates

Leave a Comment