April 9, 2025
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਤਬਦੀਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਤਬਦੀਲ

ਪਟਿਆਲਾ- ਡੱਲੇਵਾਲ ਪੰਜਾਬ ਪੁਲੀਸ ਨੇ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਤਬਦੀਲ ਕੀਤਾ ਹੈ। ਕਿਸਾਨ ਆਗੂ ਨੂੰ ਮੁੜ ਪਟਿਆਲਾ ਲੈ ਕੇ ਆਉਣ ਦੇ ਸੂੂਬਾ ਸਰਕਾਰ ਦੇ ਫੈਸਲੇ ਨੇ ਕਈਆਂ ਨੂੰ ਹੈਰਾਨ ਕੀਤਾ ਹੈ ਕਿਉਂਕਿ ਕਿਸਾਨਾਂ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰਾਂ ਉੱਤੇ ਲਾਏ ਪੱਕੇ ਮੋਰਚਿਆਂ ਦੌਰਾਨ ਪਟਿਆਲਾ ਕੇਂਦਰੀ ਧੁਰਾ ਰਿਹਾ ਹੈ।

ਸੂਤਰਾਂ ਨੇ ਕਿਹਾ ਕਿ ਕਿਸਾਨ ਆਗੂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਤਬਦੀਲ ਕਰਨ ਦਾ ਫੈਸਲਾ ਸ਼ਨਿੱਚਰਵਾਰ ਦੇਰ ਸ਼ਾਮ ਨੂੰ ਲਿਆ ਗਿਆ ਹੈ। ਇਸ ਹਸਪਤਾਲ ਦਾ ਪ੍ਰਸ਼ਾਸਨਿਕ ਕੰਮਕਾਜ ਪੰਜਾਬ ਪੁਲੀਸ ਦੇ ਇਕ ਸੇਵਾਮੁਕਤ ਅਧਿਕਾਰੀ ਵੱਲੋਂ ਚਲਾਇਆ ਜਾ ਰਿਹਾ ਹੈ। ਉਧਰ ਸੂਬਾਈ ਪੁਲੀਸ ਦਾ ਕੋਈ ਵੀ ਸੀਨੀਅਰ ਅਧਿਕਾਰੀ ਇਸ ਮੁੱਦੇ ’ਤੇ ਟਿੱਪਣੀ ਕਰਨ ਤੋ ਇਨਕਾਰੀ ਹੈ।

ਡੱਲੇਵਾਲ, ਜਿਨ੍ਹਾਂ ਦਾ ਮਰਨ ਵਰਤ ਐਤਵਾਰ ਨੂੰ 118ਵੇਂ ਦਿਨ ਵਿਚ ਦਾਖ਼ਲ ਹੋ ਗਿਆ, ਨੂੰ ਨਿੱਜੀ ਹਸਪਤਾਲ ’ਚ ਤਬਦੀਲ ਕਰਨ ਤੋਂ ਕਿਸਾਨ ਯੂਨੀਅਨਾਂ ਦੇ ਮੈਂਬਰ ਵੀ ਹੈਰਾਨ ਹਨ। ਡੱਲੇਵਾਲ ਨੂੰ ਪਟਿਆਲਾ ਸ਼ਿਫਟ ਕਰਨ ਤੋਂ ਪਹਿਲਾਂ ਸਖ਼ਤ ਸੁਰੱਖਿਆ ਪਹਿਰੇ ਹੇਠ ਜਲੰਧਰ ਛਾਉਣੀ ਵਿਚ ਪੀਡਬਲਿਊਡੀ ਰੈਸਟ ਹਾਊਸ ਵਿਚ ਰੱਖਿਆ ਗਿਆ ਸੀ। ਕਿਸਾਨ ਆਗੂ ਨੂੰ ਜਲੰਧਰ ਤਬਦੀਲ ਕਰਨ ਦਾ ਫੈਸਲਾ ਬਹੁਤ ਸੋਚ ਵਿਚਾਰ ਮਗਰੋਂ ਲਿਆ ਗਿਆ ਸੀ ਕਿਉਂਕਿ ਕਿਸਾਨ ਯੂਨੀਅਨਾਂ ਦੀ ਇਲਾਕੇ ਵਿੱਚ ਮੌਜੂਦਗੀ ਬਹੁਤ ਘੱਟ ਹੈ। ਡੱਲੇਵਾਲ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਤਬਦੀਲ ਕਰਨ ਦਾ ਫੈਸਲਾ ਹਾਲਾਂਕਿ ਹੈਰਾਨੀਜਨਕ ਪੇਸ਼ਕਦਮੀ ਹੈ ਕਿਉਂਕਿ ਮਾਲਵਾ ਪੱਟੀ ਵਿੱਚ ਕਿਸਾਨ ਯੂਨੀਅਨਾਂ ਦਾ ਚੰਗਾ ਆਧਾਰ ਹੈ।

ਕਾਬਿਲੇਗੌਰ ਹੈ ਕਿ ਪੁਲੀਸ ਨੇ 19 ਮਾਰਚ ਨੂੰ ਕੇਂਦਰੀ ਵਫ਼ਦ ਨਾਲ ਚੰਡੀਗੜ੍ਹ ਵਿਚ ਬੈਠਕ ਮਗਰੋਂ ਖਨੌਰੀ ਤੇ ਸ਼ੰਭੂ ਮੋਰਚਿਆਂ ’ਤੇ ਪਰਤ ਰਹੇ ਜਗਜੀਤ ਸਿੰਘ ਡੱਲੇਵਾਲ ਸਣੇ ਹੋਰਨਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਸੀ। ਪੁਲੀਸ ਨੇ ਮਗਰੋਂ ਬੁਲਡੋਜ਼ਰ ਐਕਸ਼ਨ ਤਹਿਤ ਸ਼ੰਭੂ ਤੇ ਖਨੌਰੀ ਬਾਰਡਰਾਂ ਨੂੰ ਖਾਲੀ ਕਰਵਾ ਕੇ ਪਿਛਲੇ 13 ਮਹੀਨਿਆਂ ਤੋਂ ਬੰਦ ਪਈ ਆਵਾਜਾਈ ਚਾਲੂ ਕਰ ਦਿੱਤੀ ਸੀ। ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਡੱਲੇਵਾਲ ਨੂੰ ਉਸੇ ਰਾਤ ਜਲੰਧਰ ਛਾਉਣੀ ਦੇ ਪੀਡਬਲਿਊਡੀ ਗੈਸਟ ਹਾਊਸ ਵਿਚ ਤਬਦੀਲ ਕੀਤਾ ਗਿਆ ਸੀ।

Related posts

G-20 ਆਲਮੀ ਏਜੰਡੇ ਨੂੰ ਅੱਗੇ ਵਧਾਉਣ ਦੇ ਦ੍ਰਿਸ਼ਟੀਕੋਣ ਨੂੰ ਇਕਸੁਰ ਕਰਨ ਦੀ ਕੁੰਜੀ: ਜੈਸ਼ੰਕਰ

Current Updates

ਸੈਂਸੈਕਸ, ਨਿਫਟੀ ਦੀ ਸ਼ੁਰੂਆਤੀ ਕਾਰੋਬਾਰ ਵਿੱਚ ਵਾਪਸੀ, Adani Group ਦੇ ਸ਼ੇਅਰਾਂ ’ਚ ਗਿਰਾਵਟ ਜਾਰੀ

Current Updates

जज बनके अपने पिता का सपना पूरा किया : आरजू गिल पी.सी.एस

Current Updates

Leave a Comment