April 9, 2025
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਵੱਲੋਂ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮੋਦੀ ਵੱਲੋਂ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਨਕਲਾਬੀ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਸ੍ਰੀ ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਦੇਸ਼ ਅੱਜ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸਿਖਰਲੀ ਕੁਰਬਾਨੀ ਨੂੰ ਯਾਦ ਕਰਦਾ ਹੈ। ਆਜ਼ਾਦੀ ਅਤੇ ਨਿਆਂ ਲਈ ਉਨ੍ਹਾਂ ਦੀ ਨਿਡਰ ਕੋਸ਼ਿਸ਼ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ।’’

ਯਾਦ ਰਹੇ ਕਿ ਇਨ੍ਹਾਂ ਤਿੰਨਾਂ ਇਨਕਲਾਬੀਆਂ ਨੇ ਬ੍ਰਿਟਿਸ਼ ਸ਼ਾਸਨ ਦਾ ਵਿਰੋਧ ਕਰਨ ਲਈ ਹੱਥ ਮਿਲਾਇਆ ਤੇ ਭਗਤ ਸਿੰਘ ਨੇ ਅਪਰੈਲ 1929 ਵਿੱਚ ਕੇਂਦਰੀ ਵਿਧਾਨ ਸਭਾ ਵਿੱਚ ਬੰਬ ਸੁੱਟਿਆ ਸੀ। ਇਹ ਬੰਬ ਕਿਸੇ ਨੂੰ ਮਾਰਨ ਲਈ ਨਹੀਂ ਬਲਕਿ ਆਪਣੇ ਵਿਰੋਧ ਨੂੰ ਉਜਾਗਰ ਕਰਨ ਲਈ ਸੀ। ਇਨ੍ਹਾਂ ਤਿੰਨਾਂ ਨੂੰ 1931 ਵਿੱਚ ਅੱਜ ਦੇ ਦਿਨ ਫਾਂਸੀ ਦਿੱਤੀ ਗਈ ਸੀ ਤੇ ਉਦੋਂ ਇਨ੍ਹਾਂ ਦੀ ਉਮਰ 25 ਸਾਲ ਤੋਂ ਘੱਟ ਸੀ।

Related posts

ਕੁਨਾਲ ਕਾਮਰਾ ਵਿਵਾਦ: ਸ਼ਿਵ ਸੈਨਾ ਯੁਵਾ ਸਮੂਹ ਦੇ 11 ਮੈਂਬਰ ਗ੍ਰਿਫ਼ਤਾਰ

Current Updates

ਮੁਲਤਵੀ ਪ੍ਰਸਤਾਵ ਨੂੰ ਰੱਦ ਕਰਨਾ ਨਿਰਾਸ਼ਾਜਨਕ: ਮਹਿਬੂਬਾ

Current Updates

ਦਿੱਲੀ-ਐਨ.ਸੀ.ਆਰ ‘ਚ ਲਾਗੂ ਰਹਿਣਗੀਆਂ GRAP-4 ‘ਤੇ ਪਾਬੰਦੀਆਂ, ਸੁਪਰੀਮ ਕੋਰਟ ਨੇ ਅਧਿਕਾਰੀਆਂ ਨੂੰ ਵੀ ਪਾਈ ਝਾੜ; ਦਿੱਤੀਆਂ ਇਹ ਹਦਾਇਤਾਂ

Current Updates

Leave a Comment