December 28, 2025
ਖਾਸ ਖ਼ਬਰਰਾਸ਼ਟਰੀ

ਜੰਮੂ-ਕਸ਼ਮੀਰ: ਸੜਕ ਹਾਦਸੇ ਵਿੱਚ 4 ਦੀ ਮੌਤ

ਜੰਮੂ-ਕਸ਼ਮੀਰ: ਸੜਕ ਹਾਦਸੇ ਵਿੱਚ 4 ਦੀ ਮੌਤ

ਗੰਦਰਬਲ- ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਇਕ ਬੱਸ ਅਤੇ ਕਾਰ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਸੜਕ ਹਾਦਸੇ ਵਿੱਚ ਹੋਰ 17 ਲੋਕ ਜ਼ਖਮੀ ਵੀ ਹੋਏ। ਬਲਾਕ ਮੈਡੀਕਲ ਅਫਸਰ ਡਾ. ਅਰਸ਼ੀਦ ਬਾਬਾ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ। ਇਹ ਟੱਕਰ ਸੀਆਰਪੀਐੱਫ ਕੈਂਪ ਦੇ ਨੇੜੇ ਇੱਕ ਕਾਰ ਅਤੇ ਇੱਕ ਯਾਤਰੀ ਬੱਸ ਵਿਚਕਾਰ ਹੋਈ। ਉਨ੍ਹਾਂ ਦੱਸਿਆ ਕਿ ਕੁੱਲ 21 ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ ਜਿਨ੍ਹਾਂ ਵਿੱਚੋਂ ਚਾਰ ਵਿਅਕਤੀ ਮ੍ਰਿਤਕ ਸਨ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਵਿੱਚੋਂ ਦੋ ਨੂੰ ਹੱਡੀਆਂ ਅਤੇ ਜੋੜਾਂ ਦੇ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ, ਜਦੋਂ ਕਿ ਅੱਠ ਨੂੰ ਐੱਸਕੇਆਈਐੱਮਐੱਸ ਵਿਚ ਰੈਫਰ ਕੀਤਾ ਗਿਆ ਹੈ। ਪੰਜ ਤੋਂ ਛੇ ਲੋਕ ਨਿਗਰਾਨੀ ਹੇਠ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ ਜਦਕਿ 2 ਵਿਅਕਤੀਆਂ ਦੀ ਹਾਲਤ ਗੰਭੀਰ ਹੈ।

Related posts

ਪਠਾਣਮਾਜਰਾ ਦੀ ਪਤਨੀ ਨੇ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਾਇਆ

Current Updates

ਹਿੰਦੀ ਦਾ ਵਿਰੋਧ ਨਹੀਂ ਕਰਦੇ ਪਰ ਇਸ ਨੂੰ ਥੋਪਣ ਦੇ ਖ਼ਿਲਾਫ਼ ਹਾਂ: ਊਧਵ ਠਾਕਰੇ Uddhav Thackeray

Current Updates

ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ

Current Updates

Leave a Comment