September 27, 2026
ਅੰਤਰਰਾਸ਼ਟਰੀਖਾਸ ਖ਼ਬਰ

ਮਿਆਂਮਾਰ ਵਿੱਚ ਮੁੜ 5.1 ਤੀਬਰਤਾ ਵਾਲਾ ਭੂਚਾਲ

ਮਿਆਂਮਾਰ ਵਿੱਚ ਮੁੜ 5.1 ਤੀਬਰਤਾ ਵਾਲਾ ਭੂਚਾਲ

ਬੈਂਕਾਕ- ਮਿਆਂਮਾਰ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮਾਂਡਲੇ ਨੇੜੇ ਅੱਜ 5.1 ਤੀਬਰਤਾ ਦਾ ਭੂਚਾਲ ਆਇਆ। ਜ਼ਿਕਰਯੋਗ ਹੈ ਕਿ ਮਿਆਂਮਾਰ ਵਿਚ 7.7 ਸ਼ਿੱਦਤ ਵਾਲੇ ਭੂਚਾਲ ਤੋਂ ਬਾਅਦ ਕਈ ਵਾਰ ਭੂਚਾਲ ਦੇ ਝਟਕੇ ਆ ਚੁੱਕੇ ਹਨ। ਸ਼ੁੱਕਰਵਾਰ ਨੂੰ 7.7 ਤੀਬਰਤਾ ਵਾਲੇ ਭੂਚਾਲ ਨਾਲ ਕਈ ਇਮਾਰਤਾਂ ਢਹਿ ਗਈਆਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ ਸੀ। ਇਸ ਭੂਚਾਲ ਨਾਲ ਹੁਣ ਤੱਕ 1,600 ਤੋਂ ਵੱਧ ਲੋਕਾਂ ਦੀ ਮੌਤ ਦੀ ਖ਼ਬਰ ਹੈ ਅਤੇ 3,400 ਤੋਂ ਵੱਧ ਲੋਕ ਲਾਪਤਾ ਹਨ ਪਰ ਮੌਤਾਂ ਦੀ ਗਿਣਤੀ ਵਧਣ ਦੀ ਉਮੀਦ ਹੈ। ਇਸ ਭੂਚਾਲ ਤੋਂ ਬਾਅਦ ਲੋਕ ਸਹਿਮੇ ਹੋਏ ਹਨ। ਦੂਜੇ ਪਾਸੇ ਦੇਸ਼ ਦੀ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਨੇ ਰਾਹਤ ਕਾਰਜ ਤੇਜ਼ ਕਰ ਦਿੱਤੇ ਹਨ।

Related posts

ਸਬਸਿਡੀਆਂ ਕਾਰਨ ਜੀਡੀਪੀ ’ਤੇ ਪੈ ਸਕਦੈ ਮਾੜਾ ਅਸਰ: ਸ਼ਕਤੀਕਾਂਤ

Current Updates

कार्यकर्ताओं द्वारा विकास कार्यों का उद्घाटन

Current Updates

ਰਾਮਬਨ ਵਿਚ ਢਿੱਗਾਂ ਖ਼ਿਸਕਣ ਕਾਰਨ ਜੰਮੂ-ਸ਼੍ਰੀਨਗਰ ਕੌਮੀ ਰਾਜਮਾਰਗ ਬੰਦ

Current Updates

Leave a Comment