April 9, 2025
ਖਾਸ ਖ਼ਬਰਪੰਜਾਬਰਾਸ਼ਟਰੀ

ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ’ਤੇ ਭੜਕੇ ਸੁਖਬੀਰ ਬਾਦਲ

ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ’ਤੇ ਭੜਕੇ ਸੁਖਬੀਰ ਬਾਦਲ

ਲੰਬੀ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਜੈੱਡ ਪਲੱਸ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਣ ਪਿੱਛੇ ਆਪ ਦੇ ਘਾਤਕ ਮਨਸੂਬਿਆਂ ਦੇ ਦੋਸ਼ ਲਗਾਏ ਹਨ। ਸ੍ਰੀ ਬਾਦਲ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਦੋਸ਼ ਲਗਾਇਆ ਕਿ ਇਹ ਫ਼ੈਸਲਾ ‘ਆਪ’ ਸਰਕਾਰ ਵੱਲੋਂ ਜਾਣ-ਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਕਦਮ ਹੈ।

ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਝੂਠਾ ਫਸਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਨਸ਼ਿਆਂ ਦੇ ਮੁੱਦੇ ’ਤੇ ਮਜੀਠੀਆ ਤੋਂ ਲਿਖਤੀ ਮੁਆਫ਼ੀ ਵੀ ਮੰਗ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਕੁੱਝ ਸਮਾਂ ਪਹਿਲਾਂ ਉਨ੍ਹਾਂ (ਸੁਖਬੀਰ) ’ਤੇ ਹੋਏ ਜਾਨਲੇਵਾ ਹਮਲੇ ਦੀ ਲਗਾਤਾਰਤਾ ਵਿਚ ਹੈ।

ਸਾਬਕਾ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਨ੍ਹਾਂ ’ਤੇ ਹੋਏ ਹਮਲੇ ਸਬੰਧੀ ਕੋਰਟ ਵਿਚ ਸਰਕਾਰ ਵੱਲੋਂ ਕਮਜੋਰ ਢੰਗ ਨਾਲ ਪੇਸ਼ ਹੋਣ ਦੇ ਨਤੀਜੇ ਵਜੋਂ ਮੁਲਜਮ ਨੂੰ ਆਸਾਨੀ ਨਾਲ ਜ਼ਮਾਨਤ ਮਿਲਣਾ ਸਰਕਾਰ ਦੇ ਭਿਆਨਕ ਮਨਸੂਬਿਆਂ ਨੂੰ ਹੋਰ ਵੀ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਘਟਨਾਕ੍ਰਮਾਂ ਨੂੰ ਦੇਖਦਿਆਂ ਕੋਈ ਸ਼ੱਕ ਨਹੀਂ ਰਿਹਾ ਕਿ ਵਿਰੋਧੀ ਸੂਬੇ ਨੂੰ ਕਿਸ ਜਗ੍ਹਾ ਧੱਕਣ ਦੀ ਕੋਸ਼ਿਸ਼ ਕਰ ਰਹੇ ਹਨ ।

ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਬੁਲਾਰਿਆਂ ਨੂੰ ਕਤਲ ਦੀਆਂ ਸ਼ਰੇਆਮ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਪਰ ਮੁੱਖ ਮੰਤਰੀ ਨੇ ਚੁੱਪ ਧਾਰੀ ਹੋਈ ਹੈ ।ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਕਰਮ ਜਾਂ ਕਿਸੇ ਵੀ ਪਾਰਟੀ ਆਗੂ ਜਾਂ ਵਰਕਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਪੁਲੀਸ ਮੁਖੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ ।

Related posts

ਅਗਲੇ ਦੋ ਸਾਲ ਭਾਰਤ ਦੀ ਵਿਕਾਸ ਦਰ 6.7 ਫ਼ੀਸਦ ਰਹੇਗੀ: ਵਿਸ਼ਵ ਬੈਂਕ

Current Updates

ਅੰਦਰੂਨੀ ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ’ਤੇ ਧਿਆਨ ਦਿੱਤਾ ਜਾਵੇ: ਮੋਦੀ

Current Updates

ਮਨੀਪੁਰ: ਰਾਜਪਾਲ ਅਜੈ ਭੱਲਾ ਵੱਲੋਂ ਸੁਰੱਖਿਆ ਹਾਲਾਤ ਦੀ ਸਮੀਖਿਆ

Current Updates

Leave a Comment