ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਜਰੂਰੀ ਹੈ ਕਿ ਸੂਬਾ ਸਰਕਾਰ ਪੰਜਾਬੀ ਭਾਸ਼ਾ ਨੂੰ ਸਕੂਲਾਂ ਵਿਚ ਨਰਸਰੀ ਜਮਾਤ ਤੋਂ ਲਾਗੂ ਕਰੇ।
ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਮੌਕੇ ਸੰਬੋਧਨ ਦੌਰਾਨ ਪੰਜਾਬੀ ਭਾਸ਼ਾ ਨੂੰ ਦੀਆਂ ਜੋ ਚੁਣੌਤੀਆਂ ਦੀ ਗੱਲ ਉਨ੍ਹਾਂ ਨੇ ਕੀਤੀ ਸੀ ਅੱਜ ਉਹ ਸਹੀ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਵਿਚ ਸਕੂਲਾਂ ਦੇ ਨਵੇਂ ਦਾਖ਼ਲੇ ਸ਼ੁਰੂ ਹੋ ਗਏ ਹਨ ਅਤੇ ਸੀਬੀਐੱਸਈ ਨਾਲ ਸਬੰਧਤ ਕਈ ਸਕੂਲਾਂ ਵਿੱਚੋਂ ਰਿਪੋਰਟਾਂ ਮਿਲ ਰਹੀਆਂ ਹਨ ਕਿ ਸਕੂਲ ਪ੍ਰਬੰਧਕਾਂ ਵੱਲੋਂ ਅੰਗਰੇਜ਼ੀ ਤੇ ਹਿੰਦੀ ਭਾਸ਼ਾਵਾਂ ਨੂੰ ਲਾਜ਼ਮੀ ਤੇ ਪੰਜਾਬੀ ਨੂੰ ਵਿਕਲਪ ਦੇ ਰੂਪ ਵਿੱਚ ਰੱਖਿਆ ਗਿਆ ਹੈ, ਜੋ ਕਿ ਬਰਦਾਸ਼ਤਯੋਗ ਨਹੀਂ। ਇਹ ਸਥਿਤੀ ਪੰਜਾਬੀ ਭਾਸ਼ਾ ਪ੍ਰਤੀ ਵਧ ਰਹੇ ਅਣਗਹਿਲੀ ਵਾਲੇ ਰਵੱਈਏ ਨੂੰ ਦਰਸਾਉਂਦੀ ਹੈ।