August 21, 2026
ਅੰਤਰਰਾਸ਼ਟਰੀਖਾਸ ਖ਼ਬਰ

ਕੈਨੇਡਾ ਦੀ ਪਾਰਲੀਮੈਂਟ ’ਚ ਹਥਿਆਰਬੰਦ ਮਸ਼ਕੂਕ ਦਾਖ਼ਲ; ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਕਾਬੂ

ਕੈਨੇਡਾ ਦੀ ਪਾਰਲੀਮੈਂਟ ’ਚ ਹਥਿਆਰਬੰਦ ਮਸ਼ਕੂਕ ਦਾਖ਼ਲ; ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਕਾਬੂ

ਵੈਨਕੂਵਰ- ਕੈਨੇਡੀਅਨ ਸੰਸਦ ਵਿੱਚ ਹਥਿਆਰਬੰਦ ਸ਼ੱਕੀ ਵੜਿਆ ਓਟਵਾ ਵਿਚ ਕੈਨੇਡਾ ਦੀ ਪਾਰਲੀਮੈਂਟ ਦੇ ਈ-ਬਲਾਕ ਵਿਚ ਸ਼ਨਿੱਚਰਵਾਰ ਦੁਪਹਿਰੇ ਇਕ ਹਥਿਆਰਬੰਦ ਮਸ਼ਕੂਕ ਦਾਖ਼ਲ ਹੋ ਗਿਆ। ਕੈਨੇਡਿਆਈ ਪੁਲੀਸ ਨੇ ਹਾਲਾਂਕਿ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਮੁਲਜ਼ਮ ਨੂੰ ਕਾਬੂ ਕਰ ਲਿਆ। ਉਂਝ ਇਸ ਦੌਰਾਨ ਕਿਸੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ ਤੇ ਅਮਲੇ ਦੇ ਮੈਂਬਰਾਂ ਨੇ ਕਮਰਿਆਂ ’ਚ ਲੁਕ ਕੇ ਜਾਨ ਬਚਾਈ। ਪੁਲੀਸ ਨੇ ਕਿਹਾ ਕਿ ਇਸ ਪੂਰੀ ਘਟਨਾ ਬਾਰੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਸੱਦ ਵਿਸਥਾਰਤ ਜਾਣਕਾਰੀ ਦਿੱਤੀ ਜਾਵੇਗੀ।

ਜਾਣਕਾਰੀ ਅਨੁਸਾਰ ਹਥਿਆਰਬੰਦ ਵਿਅਕਤੀ ਦੁਪਹਿਰ ਪੌਣੇ ਤਿੰਨ ਵਜੇ ਦੇ ਕਰੀਬ ਸੰਸਦ ਦੇ ਈ ਬਲਾਕ ਵਿਚ ਦਾਖ਼ਲ ਹੋਇਆ। ਸੰਸਦੀ ਅਮਲੇ ਦੇ ਮੈਂਬਰ ਜਾਨ ਬਚਾਉਣ ਲਈ ਨਾਲ ਲੱਗਦੇ ਕਮਰਿਆਂ ਵਿੱਚ ਲੁਕ ਗਏ ਤੇ ਅੰਦਰੋਂ ਤਾਲੇ ਲਾ ਲਏ। ਉਧਰ ਪਾਰਲੀਮੈਂਟ ਪ੍ਰੋਟੈਕਟਿਵ ਸੇਵਾ ਦਲ ਨੂੰ ਹਫੜਾ ਦਫੜੀ ਪੈ ਗਈ ਤੇ ਇਸ ਦੌਰਾਨ ਪੁਲੀਸ ਵੀ ਮੌਕੇ ’ਤੇ ਪਹੁੰਚ ਗਈ।

ਅੰਦਰ ਫਸੇ ਲੋਕਾਂ ਨੂੰ ਹੋਰ ਦਰਵਾਜ਼ਿਆਂ ਰਾਹੀਂ ਬਾਹਰ ਕੱਢ ਕੇ ਇਮਾਰਤ ਖਾਲੀ ਕਰਵਾਈ ਗਈ। ਪੁਲੀਸ ਨੇ ਪਾਰਲੀਮੈਂਟ ਹਿੱਲ (ਸੰਸਦੀ ਭਵਨ) ਦੁਆਲੇ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ ਤੇ ਪਾਰਲੀਮੈਂਟ ਦੀ ਘੇਰਾਬੰਦੀ ਕਰ ਦਿੱਤੀ। ਪੁਲੀਸ ਨੇ ਹਥਿਆਰਬੰਦ ਮਸ਼ਕੂਕ ਨੂੰ ਬਾਹਰ ਆਉਣ ਲਈ ਕਈ ਚੇਤਾਵਨੀਆਂ ਵੀ ਦਿੱਤੀਆਂ। ਦੱਸ ਦੇਈਏ ਕਿ ਸੰਸਦ ਭਵਨ ਦੇ ਈ-ਬਲਾਕ ਵਿੱਚ ਸੈਨੇਟਰਾਂ ਤੇ ਉਨ੍ਹਾਂ ਦੇ ਸਹਾਇਕ ਅਮਲੇ ਦੇ ਦਫ਼ਤਰ ਹਨ। ਪੁਲੀਸ ਨੇ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਰਿਬੋਟ ਦੀ ਮਦਦ ਨਾਲ ਹਥਿਆਰਬੰਦ ਮਸ਼ਕੂਕ ਨੂੰ ਗ੍ਰਿਫਤਾਰ ਕਰ ਲਿਆ ਹੈ।

Related posts

ਸਕੂਲਾਂ ਨੂੰ ਬੰਬ ਦੀ ਧਮਕੀ ਮਾਮਲਾ: 12ਵੀਂ ਜਮਾਤ ਦੇ ਵਿਦਿਆਰਥੀ ਨੂੰ ਹਿਰਾਸਤ ‘ਚ ਲਿਆ

Current Updates

ਅਮਰੀਕਾ: ਕਲੱਬ ਦੇ ਬਾਹਰ ਗੋਲੀਬਾਰੀ, 10 ਜ਼ਖ਼ਮੀ

Current Updates

ਸੰਘਣੀ ਧੁੰਦ ਕਰਕੇ ਖਰੜ-ਕੁਰਾਲੀ ਹਾਈਵੇਅ ’ਤੇ ਦੋ ਸਕੂਲ ਬੱਸਾਂ ਦੀ ਆਹਮੋ-ਸਾਹਮਣੀ ਟੱਕਰ

Current Updates

Leave a Comment