December 28, 2025
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਜਾਅਲੀ ਕਰੰਸੀ ਤੇ ਹਥਿਆਰਾਂ ਸਮੇਤ ਇਕ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਜਾਅਲੀ ਕਰੰਸੀ ਤੇ ਹਥਿਆਰਾਂ ਸਮੇਤ ਇਕ ਕਾਬੂ

ਅੰਮ੍ਰਿਤਸਰ- ਪੰਜਾਬ ਪੁਲੀਸ ਨੇ ਇਕ ਵਿਅਕਤੀ ਨੂੰ 2.15 ਲੱਖ ਰੁਪਏ ਦੀ ਜਾਅਲੀ ਕਰੰਸੀ, ਹਥਿਆਰਾਂ ਤੇ ਗੋਲੀਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਜਰਮਨ ਸਿੰਘ ਨੂੰ ਜਾਅਲੀ ਕਰੰਸੀ ਤੇ ਗੋਲੀਸਿੱਕੇ ਸਮੇਤ ਕਾਬੂ ਕੀਤਾ ਹੈ।

ਪੁਲੀਸ ਅਧਿਕਾਰੀ ਨੇ ਕਿਹਾ, ‘‘ਮੁਲਜ਼ਮ ਕੋਲੋਂ ਇਕ ਗਲੌਗ 9ਐੱਮਐੱਮ ਪਿਸਟਲ, ਇਕ .30 ਬੋਰ ਕੈਲੀਬਰ ਪਿਸਟਲ, 3 ਮੈਗਜ਼ੀਨ ਤੇ 2,15,000 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਹੈ।’

ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋੋਂ ਪਤਾ ਲੱਗਾ ਹੈ ਕਿ ਜਾਅਲੀ ਕਰੰਸੀ ਤੇ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐੱਸਆਈ ਦੇ ਅਪਰੇਟਰਾਂ ਵੱਲੋਂ ਭੇਜੀ ਗਈ ਸੀ ਤਾਂ ਕਿ ਖਿੱਤੇ ਦੇ ਮਾਹੌਲ ਨੂੰ ਖਰਾਬ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅੰਮ੍ਰਿਤਸਰ ਦੇ ਘਰਿੰਡਾ ਪੁਲੀਸ ਥਾਣੇ ਵਿਚ ਕੇਸ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Related posts

ਪੰਜਾਬ ਸਰਕਾਰ ਵੱਲੋਂ 10 ਸੀਨੀਅਰ ਪੁਲੀਸ ਅਧਿਕਾਰੀਆਂ ਦੇ ਤਬਾਦਲੇ

Current Updates

ਮਹਾਕੁੰਭ: ਏਕਤਾ ਦਾ ‘ਮਹਾਯੱਗ’ ਸਮਾਪਤ ਹੋਇਆ: ਮੋਦੀ

Current Updates

ਇੰਡੋਨੇਸ਼ੀਆ ਵਿੱਚ 6.5 ਦੀ ਸ਼ਿੱਦਤ ਦੇ ਭੂਚਾਲ ਦੇ ਝਟਕੇ

Current Updates

Leave a Comment