ਜਲੰਧਰ- ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਨੂੰ ਪੁਲੀਸ ਨੇ 12 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਲਾਰੈਂਸ, ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖ਼ਤਰ ਨੇ ਇਸ ਹਮਲੇ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ।
ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਰਿਕਸ਼ਾ ਚਾਲਕ ਦੀ ਵੀ ਭਾਲ ਕੀਤੀ ਜਾ ਰਹੀ ਹੈ, ਜੋ ਜਲਦੀ ਹੀ ਪੁਲੀਸ ਹਿਰਾਸਤ ’ਚ ਹੋਵੇਗਾ। ਪੁਲੀਸ ਨੇ ਆਟੋ ਰਿਕਸ਼ਾ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ। ਪੁਲੀਸ ਅਨੁਸਾਰ ਇਹ ਹਮਲਾ ਪੰਜਾਬ ’ਚ ਧਾਰਮਿਕ ਸਾਂਝ ਨੂੰ ਖਰਾਬ ਕਰਨ ਲਈ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦਾ ਕੰਮ ਸੀ।
ਹਮਲੇ ਦੇ ਮਾਸਟਰਮਾਈਂਡ ਦੀ ਪਛਾਣ ਜ਼ੀਸ਼ਾਨ ਅਖ਼ਤਰ ਦੇ ਰੂਪ ’ਚ ਹੋਈ ਹੈ, ਜੋ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ। ਇਹ ਸਰਹੱਦ ਪਾਰੋਂ ਯੋਜਨਾਬੱਧ ਹਮਲਾ ਸੀ। ਜ਼ੀਸ਼ਾਨ ਅਖ਼ਤਰ ਐਨਸੀਪੀ ਦੇ ਆਗੂ ਬਾਬਾ ਸਿੱਦੀਕੀ ਦੀ ਹੱਤਿਆ ਦੇ ਮਾਮਲੇ ’ਚ ਵੀ ਲੋੜੀਂਦਾ ਹੈ।