ਅੰਮ੍ਰਿਤਸਰ- ਇਕ ਕੋਮਾਂਤਰੀ ਨਾਰਕੋ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰੇਟ ਨੇ ਦੋ ਡਰੱਗ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਅਤੇ 8 ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਦਿਆਂ 4.040 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਵੱਲੋਂ ਜਾਰੀ ਬਿਆਨ ਦੇ ਅਨੁਸਾਰ ਇਕ ਐਨਫੋਰਸਮੈਂਟ ਏਜੰਸੀ ਦਾ ਇਕ ਅਧਿਕਾਰੀ ਨਾਰਕੋ ਨੈੱਟਵਰਕ ਨੂੰ ਸੁਖਾਲਾ ਬਣਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਦੋਵੇਂ ਸਰਹੱਦ ਪਾਰ ਤੋਂ ਖੇਪਾਂ ਦੀ ਸੋਰਸਿੰਗ ਕਰ ਰਹੇ ਸਨ, ਜਿਸ ਵਿਚ ਰਵੀ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਸੀ।
ਬਿਆਨ ਵਿਚ ਕਿਹਾ ਗਿਆ ਹੈ ਕਿ ਹੋਰ ਜਾਂਚਾਂ ਵਿਚ 6 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੋ ਡਰੱਗ ਤਸਕਰੀ ਅਤੇ ਹਵਾਲਾ ਵਿੱਤ ਦੇ ਕਥਿਤ ਸੰਚਾਲਨ ਵਿੱਚ ਸ਼ਾਮਲ ਸਨ। ਇਸ ਸਬੰਧੀ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ ਅਤੇ ਪੂਰੇ ਨੈਟਵਰਕ ਨੂੰ ਲੱਭਣ ਅਤੇ ਖਤਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।