ਦੇਵੀਗੜ੍ਹ- ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਨਿਗਰਾਨੀ ਹੇਠ ਉਨ੍ਹਾਂ ਦੇ ਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ ਨੇ ਅੱਜ ਅਨਾਜ ਮੰਡੀ ਦੇਵੀਗੜ੍ਹ ਅਤੇ ਅਨਾਜ ਮੰਡੀ ਦੂਧਨਸਾਧਾਂ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਈ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮਾਰਕੀਟ ਕਮੇਟੀ ਦੂਧਨਸਾਧਾਂ ਦੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ ਵੀ ਮੌਜੂਦ ਸਨ।
ਹਰਜਸ਼ਨ ਸਿੰਘ ਪਠਾਣਮਾਜਰਾ ਅਤੇ ਚੇਅਰਮੈਨ ਬਲਦੇਵ ਸਿੰਘ ਨੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਣਕ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਸਮੇਤ ਕਣਕ ਦੇ ਖਰੀਦ ਪ੍ਰਬੰਧਾਂ ਨਾ ਜੁੜੇ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਪਠਾਣਮਾਜਰਾ ਨੇ ਕਿਹਾ ਕਿ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਬਾਰਦਾਨੇ, ਕਰੇਟਾਂ ਤੇ ਅਦਾਇਗੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਰੌਸ਼ਨੀ ਅਤੇ ਗੁਸਲਖਾਨਿਆਂ ਦੀ ਸਫ਼ਾਈ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਇਸ ਮੌਕੇ ਵੇਦ ਪ੍ਰਕਾਸ਼ ਗਰਗ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਅਨਾਜ ਮੰਡੀ ਦੇਵੀਗੜ੍ਹ, ਭੁਪਿੰਦਰ ਸਿੰਘ ਮੀਰਾਂਪੁਰ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਦੇਵੀਗੜ੍ਹ, ਰਾਜਵਿੰਦਰ ਸਿੰਘ ਹਡਾਣਾ, ਸਿਮਰਜੀਤ ਸਿੰਘ ਸੋਹਲ ਪ੍ਰਧਾਨ ਅਨਾਜ ਮੰਡੀ ਦੂਧਨਸਾਧਾਂ, ਜੀਤ ਸਿੰਘ ਮੀਰਾਂਪੁਰ ਸਾਬਕਾ ਚੇਅਰਮੈਨ, ਮੋਨਿਕਾ ਮਹਿਤਾ ਏਐੱਫਐੱਸਓ, ਇੰਸਪੈਕਟਰ ਗੁਰਪ੍ਰੀਤ ਸਿੰਘ, ਅਸ਼ਵਨੀ ਮਹਿਤਾ ਸਕੱਤਰ ਮਾਰਕੀਟ ਕਮੇਟੀ ਦੂਧਨਸਾਧਾਂ, ਸਿਰੀਆ ਰਾਮ ਗੁਪਤਾ, ਗਣੇਸ਼ੀ ਲਾਲ, ਪੂਰਨ ਚੰਦ ਲਾਂਬਾ, ਗੁਰਚਰਨ ਸਿੰਘ ਰਾਨਵਾਂ, ਬਿਕਰਮ ਸਿੰਘ ਫਰੀਦਪੁਰ, ਯੋਗਰਾਜ, ਯਸ਼ਪਾਲ ਸਿੰਗਲਾ, ਛਬੀਲ ਦਾਸ, ਸੁਸ਼ੀਲ ਕੁਮਾਰ, ਸ਼ਾਮ ਮਹਿਤਾ, ਅਰਵਿੰਦ ਕੁਮਾਰ, ਨਿਤੀਸ਼ ਕੁਮਾਰ, ਜਗਤਾਰ ਸਿੰਘ ਔਜਲਾ, ਸਤਪਾਲ ਪਾਲੀ, ਸਾਹਿਲ ਜਿੰਦਲ ਤੇ ਨਵਤੇਜ ਸਿੰਘ ਮੰਡੀ ਸੁਪਰਵਾਈਜ਼ਰ ਅਤੇ ਮਿਲਨਦੀਪ ਸਿੰਘ ਕਲਰਕ ਹਾਜ਼ਰ ਸਨ।