ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵਾਸਤੇ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਆਰੰਭ ਹੋ ਗਿਆ ਹੈ। ਇਜਲਾਸ ਵਿੱਚ ਲਗਭਗ 500 ਤੋਂ ਵੱਧ ਡੈਲੀਗੇਟ ਪੁੱਜੇ ਹਨ। ਇਜਲਾਸ ਦੇ ਮੱਦੇਨਜ਼ਰ ਇਸ ਵੇਲੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਅਤੇ ਆਲੇ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਤੇਜਾ ਸਿੰਘ ਸਮੁੰਦਰੀ ਹਾਲ ਦੇ ਨੇੜੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨ ਇਕੱਠੇ ਹੋਏ ਹਨ ਤੇ ਇਹ ਸਰਗਰਮੀ ਦਾ ਕੇਂਦਰ ਬਣਿਆ ਹੋਇਆ ਹੈ।
previous post