April 16, 2025
ਖਾਸ ਖ਼ਬਰਪੰਜਾਬਰਾਸ਼ਟਰੀ

ਬਾਜਵਾ ਦੀ ਭੂਮਿਕਾ ਗੈਰ-ਜ਼ਿੰਮੇਵਾਰਾਨਾ: ਮੁੱਖ ਮੰਤਰੀ

ਬਾਜਵਾ ਦੀ ਭੂਮਿਕਾ ਗੈਰ-ਜ਼ਿੰਮੇਵਾਰਾਨਾ: ਮੁੱਖ ਮੰਤਰੀ

ਪਟਿਆਲਾ- ਅੰਬੇਦਕਰ ਜੈਅੰਤੀ ਮੌਕੇ ਪੰਜਾਬੀ ਯੂਨੀਵਰਸਿਟੀ ਵਿੱਚ ਰਾਜ ਪੱਧਰੀ ਸਮਾਗਮ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਗੈਰ-ਜ਼ਿੰਮੇਵਾਰਾਨਾ ਭੂਮਿਕਾ ਨਿਭਾ ਰਹੇ ਹਨ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਬੰਬਾਂ ਵਾਲੀ ਕੋਈ ਗੱਲ ਹੁੰਦੀ ਤਾਂ ਕੇਂਦਰ ਤੇ ਪੰਜਾਬ ਦੀਆਂ ਏਜੰਸੀਆਂ ਇਕ ਦੂਜੇ ਨਾਲ ਰਾਬਤਾ ਜ਼ਰੂਰ ਕਰਦੀਆਂ, ਪਰ ਅਜਿਹਾ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬਾਜਵਾ ਨੇ ਦਹਿਸ਼ਤ ਫੈਲਾਉਣ ਲਈ ਅਜਿਹਾ ਕੀਤਾ ਹੈ ਜਾਂ ਫਿਰ ਉਹ ਕੋਈ ਰਾਜ਼ ਛੁਪਾ ਰਹੇ ਹਨ।

ਕਾਬਿਲੇਗੌਰ ਹੈ ਕਿ ਪ੍ਰਤਾਪ ਬਾਜਵਾ ਨੇ ਪਿਛਲੇ ਦਿਨੀਂ ਇਕ ਨਿੱਜੀ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ 50 ਬੰਬ ਆਏ ਹਨ, ਜਿਨ੍ਹਾਂ ਵਿਚੋਂ 18 ਚੱਲ ਚੁੱਕੇ ਹਨ ਜਦੋਂਕਿ 32 ਅਜੇ ਚੱਲਣੇ ਬਾਕੀ ਹਨ। ਪੰਜਾਬ ਪੁਲੀਸ ਨੇ ਐਤਵਾਰ ਰਾਤੀਂ ਬਾਜਵਾ ਖਿਲਾਫ਼ ਮੁਹਾਲੀ ਦੇ ਥਾਣੇ ਵਿਚ ਕੇਸ ਦਰਜ ਕੀਤਾ ਹੈ।

Related posts

ਮੁਲਤਵੀ ਪ੍ਰਸਤਾਵ ਨੂੰ ਰੱਦ ਕਰਨਾ ਨਿਰਾਸ਼ਾਜਨਕ: ਮਹਿਬੂਬਾ

Current Updates

ਤਿਲੰਗਾਨਾ ਵਿੱਚ ਪਤਨੀ ਦਾ ਕਤਲ ਕਰ ਕੇ ਅੰਗਾਂ ਨੂੰ ਕੁੱਕਰ ’ਚ ਉਬਾਲਿਆ

Current Updates

ਸਾਬਕਾ ਸੈਨਿਕ ਕੌਮ ਦੇ ਨਿਰਮਾਣ ’ਚ ਯੋਗਦਾਨ ਪਾ ਸਕਦੇ ਨੇ: ਦਿਵੇਦੀ

Current Updates

Leave a Comment