ਊਨਾ: ਭਾਜਪਾ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੰਤਰੀ ਵੀਰੇਂਦਰ ਕੰਵਰ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੂੰ 20-25 ਲੱਖ ਰੁਪਏ ਦੀ ਫਿਰੌਤੀ ਦੀ ਕਾਲ ਆਈ ਅਤੇ ਅਣਪਛਾਤੇ ਕਾਲਰ ਨੇ ਧਮਕੀ ਦਿੱਤੀ ਕਿ ਜੇਕਰ ਮੰਗ ਪੂਰੀ ਨਹੀਂ ਹੋਈ ਤਾਂ ਉਨ੍ਹਾਂ ਨੂੰ ਅਗਵਾ ਕਰਕੇ ਜਾਨੋਂ ਮਾਰ ਦਿੱਤਾ ਜਾਵੇਗਾ। ਪੁਲੀਸ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼ਿਕਾਇਤ ਮਿਲਣ ਤੋਂ ਬਾਅਦ ਇਕ ਕੇਸ ਦਰਜ ਕੀਤਾ ਗਿਆ ਦਰਜ ਕਰਦਿਆਂ ਜਾਂਚ ਸ਼ੁਰੁ ਕੀਤੀ ਗਈ ਹੈ।
ਸ਼ਿਕਾਇਤ ਦੇ ਅਨੁਸਾਰ ਕਾਲਰ ਨੇ ਆਪਣਾ ਨਾਮ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਧਰਮਿੰਦਰ ਦੱਸਿਆ ਪਰ ਟਰੂ ਕਾਲਰ ਐਪ ਵਿਚ ਉਸਦਾ ਨਾਮ ਇਰਫਾਨ ਖਾਨ ਦਿਖਾਇਆ ਦੇ ਰਿਹਾ ਸੀ। ਪੁਲਿਸ ਸੁਪਰਡੈਂਟ ਰਾਕੇਸ਼ ਸਿੰਘ ਨੇ ਕਿਹਾ ਕਿ ਪੁਲੀਸ ਕਰਮਚਾਰੀਆਂ ਦੀ ਇਕ ਟੀਮ ਸਾਈਬਰ ਸੈੱਲ ਦੀ ਮਦਦ ਨਾਲ ਦੋਸ਼ੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।