April 17, 2025
ਖਾਸ ਖ਼ਬਰਰਾਸ਼ਟਰੀ

ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਭਾਰਤ ਆਉਣਗੇ; ਮੋਦੀ ਸਰਕਾਰ ਨੂੰ ਵਪਾਰ ਸਮਝੌਤਾ ਸਿਰੇ ਚੜ੍ਹਨ ਦੀ ਉਮੀਦ

ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਭਾਰਤ ਆਉਣਗੇ; ਮੋਦੀ ਸਰਕਾਰ ਨੂੰ ਵਪਾਰ ਸਮਝੌਤਾ ਸਿਰੇ ਚੜ੍ਹਨ ਦੀ ਉਮੀਦ

ਨਵੀਂ ਦਿੱਲੀ-ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ 21 ਅਪਰੈਲ ਤੋਂ ਚਾਰ ਦਿਨਾ ਸਰਕਾਰੀ ਦੌਰੇ ਲਈ ਭਾਰਤ ਆਉਣਗੇ। ਉਪ ਰਾਸ਼ਟਰਪਤੀ ਤੇ ਉਨ੍ਹਾਂ ਦਾ ਪਰਿਵਾਰ ਆਪਣੀ ਇਸ ਫੇਰੀ ਦੌਰਾਨ ਜੈਪੁਰ ਤੇ ਆਗਰਾ ਵੀ ਜਾਵੇਗਾ। ਭਾਰਤ ਵਿਚ ਆਪਣੀ ਠਹਿਰ ਦੌਰਾਨ ਵਾਂਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲਣਗੇ। ਅਮਰੀਕੀ ਉਪ ਰਾਸ਼ਟਰਪਤੀ ਅਜਿਹੇ ਮੌਕੇ ਭਾਰਤ ਆ ਰਹੇ ਹਨ ਜਦੋਂ ਦੋਵਾਂ ਮੁਲਕਾਂ ਦਰਮਿਆਨ ਵਪਾਰ ਸਮਝੌਤੇ ਨੂੰ ਲੈ ਕੇ ਗੱਲਬਾਤ ਜਾਰੀ ਹੈ।

ਸ੍ਰੀ ਮੋਦੀ ਨਾਲ ਮੁਲਾਕਾਤ ਭਾਵੇਂ ਅਧਿਕਾਰਤ ਰੁਝੇਵਾਂ ਹੋਵੇਗਾ ਜਦੋਂਕਿ ਭਾਰਤ ਦੇ ਹੋਰਨਾਂ ਹਿੱਸਿਆਂ ਦੀ ਫੇਰੀ ‘ਨਿੱਜੀ’ ਰਹੇਗੀ। ਵਾਂਸ ਪਰਿਵਾਰ, ਜਿਨ੍ਹਾਂ ਵਿਚ ਉਨ੍ਹਾਂ ਦੇ ਤਿੰਨ ਬੱਚੇ ਵੀ ਸ਼ਾਮਲ ਹਨ, ਦੇ ਆਗਰਾ ਵਿਚ ਤਾਜ ਮਹਿਲ ਜਾਣ ਦੀ ਵੀ ਉਮੀਦ ਹੈ। ਇਸ ਤੋਂ ਇਲਾਵਾ ਅਮਰੀਕੀ ਉਪ ਰਾਸ਼ਟਰਪਤੀ ਦਾ ਪਰਿਵਾਰ ਕਈ ਸਭਿਆਚਾਰਕ ਰੁਝੇਵਿਆਂ ਵਿਚ ਵੀ ਸ਼ਾਮਲ ਹੋਵੇਗਾ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਦੌਰਾ ‘ਦੋਵਾਂ ਧਿਰਾਂ ਨੂੰ ਦੁਵੱਲੇ ਸਬੰਧਾਂ ਵਿੱਚ ਪ੍ਰਗਤੀ ਅਤੇ 13 ਫਰਵਰੀ ਨੂੰ ਜਾਰੀ ਕੀਤੇ ਗਏ ਭਾਰਤ-ਅਮਰੀਕਾ ਸਾਂਝੇ ਬਿਆਨ ਦੇ ਨਤੀਜਿਆਂ ਨੂੰ ਲਾਗੂ ਕਰਨ ਦੀ ਸਮੀਖਿਆ ਕਰਨ ਦਾ ਮੌਕਾ ਪ੍ਰਦਾਨ ਕਰੇਗਾ।’ ਇਹ ਬਿਆਨ, ਜਿਸ ਵਿੱਚ ਵਪਾਰਕ ਸਬੰਧਾਂ ’ਤੇ ਜ਼ੋਰ ਦਿੱਤਾ ਗਿਆ ਸੀ, ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਮੁਲਾਕਾਤ ਤੋਂ ਬਾਅਦ ਜਾਰੀ ਕੀਤਾ ਗਿਆ ਸੀ।

ਹਾਲੀਆ ਹਫ਼ਤਿਆਂ ਵਿੱਚ ਟਰੰਪ ਪ੍ਰਸ਼ਾਸਨ ਦਾ ਦੂਜਾ ਉੱਚ-ਪੱਧਰੀ ਭਾਰਤ ਦੌਰਾ ਹੈ। ਮਾਰਚ ਵਿੱਚ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਤੁਲਸੀ ਗਬਾਰਡ ਨੇ ਨਵੀਂ ਦਿੱਲੀ ਦਾ ਦੌਰਾ ਕੀਤਾ ਸੀ। ਵਾਂਸ ਦੀ ਫੇਰੀ ਦੇ ਨਾਲ ਹੀ, ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਮਾਈਕ ਵਾਲਟਜ਼ ਦੇ ਵੀ ਭਾਰਤ ਆਉਣ ਦੀ ਉਮੀਦ ਹੈ। ਵਾਲਟਜ਼ ਆਪਣੇ ਭਾਰਤੀ ਹਮਰੁਤਬਾ ਅਜੀਤ ਡੋਵਾਲ ਨਾਲ ਮੁਲਾਕਾਤ ਕਰਨਗੇ ਅਤੇ ਅਨੰਤ ਸੈਂਟਰ ਦੁਆਰਾ ਆਯੋਜਿਤ ਇੰਡੋ-ਯੂਐਸ ਫੋਰਮ ਨੂੰ ਸੰਬੋਧਨ ਕਰਨਗੇ।

ਦੋਵੇਂ ਐਨਐਸਏ ਕ੍ਰਿਟੀਕਲ ਐਂਡ ਇਮਰਜਿੰਗ ਟੈਕਨਾਲੋਜੀ (ਆਈਸੀਈਟੀ) ’ਤੇ ਭਾਰਤ-ਅਮਰੀਕਾ ਪਹਿਲਕਦਮੀ ਦੇ ਸਹਿ-ਚੇਅਰਪਰਸਨ ਹਨ।

ਰਾਸ਼ਟਰਪਤੀ ਟਰੰਪ ਦੀ ‘ਕੁਆਡ’ ਸੰਮੇਲਨ ਵਿੱਚ ਸੰਭਾਵੀ ਸ਼ਮੂਲੀਅਤ ਤੋਂ ਪਹਿਲਾਂ ਗਰਮੀਆਂ ਦੇ ਅੰਤ ਵਿੱਚ ਅਮਰੀਕੀ ਰੱਖਿਆ ਸਕੱਤਰ ਪੀਟਰ ਹੇਗਸੇਥ (Peter Hegseth) ਵੀ ਭਾਰਤ ਆਉਣ ਵਾਲੇ ਹਨ।

Related posts

ਆਉਣ ਵਾਲੇ ਸਮੇਂ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਚੁਕਾਈ ਨੂੰ ਜ਼ਰੂਰੀ ਦੱਸਿਆ

Current Updates

ਸਰਕਾਰ ਵੱਲੋਂ ਸੋਨਾ ਮੁਦਰੀਕਰਨ ਸਕੀਮ ਬੰਦ

Current Updates

ਜੰਮੂ-ਕਸ਼ਮੀਰ: ਸੜਕ ਹਾਦਸੇ ਵਿੱਚ ਚਾਰ ਹਲਾਕ

Current Updates

Leave a Comment