August 14, 2026
ਖਾਸ ਖ਼ਬਰਪੰਜਾਬਰਾਸ਼ਟਰੀ

ਕੈਨੇਡਾ ਸੰਸਦੀ ਚੋਣਾਂ ਵਿਚ 22 ਪੰਜਾਬੀਆਂ ਨੇ ਗੱਡਿਆ ਜਿੱਤ ਦਾ ਝੰਡਾ

ਕੈਨੇਡਾ ਸੰਸਦੀ ਚੋਣਾਂ ਵਿਚ 22 ਪੰਜਾਬੀਆਂ ਨੇ ਗੱਡਿਆ ਜਿੱਤ ਦਾ ਝੰਡਾ

ਬਠਿੰਡਾ- ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਐਤਕੀਂ ਹਾਊਸ ਆਫ਼ ਕਾਮਨਜ਼ ਲਈ ਰਿਕਾਰਡ 22 ਪੰਜਾਬੀ ਚੁਣੇ ਗਏ ਹਨ। ਇਸ ਤੋਂ ਪਹਿਲਾਂ 2021 ਵਿਚ 18 ਪੰਜਾਬੀਆਂ ਨੇ ਜਿੱਤ ਪ੍ਰਾਪਤ ਕੀਤੀ, ਜਦੋਂ ਕਿ 2019 ਦੀਆਂ ਚੋਣਾਂ ਵਿੱਚ 20 ਪੰਜਾਬੀ ਚੁਣੇ ਗਏ ਸਨ।

ਹਾਲਾਂਕਿ ਇਕ ਵੱਡੇ ਰਾਜਨੀਤਿਕ ਘਟਨਾਕ੍ਰਮ ਵਿਚ ਐੱਨਡੀਪੀ ਪ੍ਰਧਾਨ ਅਤੇ ਦੋ ਵਾਰ ਮੌਜੂਦਾ ਸੰਸਦ ਮੈਂਬਰ ਜਗਮੀਤ ਸਿੰਘ ਆਪਣੀ ਬਰਨਬੀ ਸੈਂਟਰਲ ਰਾਈਡਿੰਗ ਵਿਚ ਬੁਰੀ ਤਰ੍ਹਾਂ ਹਾਰ ਗਏ ਅਤੇ ਤੀਜੇ ਸਥਾਨ ‘ਤੇ ਰਹੇ। ਆਪਣੀ ਹਾਰ ਤੋਂ ਬਾਅਦ ਉਨ੍ਹਾਂ ਐਨਡੀਪੀ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ। ਇਸ ਤੋਂ ਇਲਾਵਾ ਸਿਹਤ ਮੰਤਰੀ ਅਤੇ ਦੋ ਵਾਰ ਦੇ ਸੰਸਦ ਮੈਂਬਰ ਕਮਲ ਖੇੜਾ ਬਰੈਂਪਟਨ ਵੈਸਟ ਰਾਈਡਿੰਗ ਵਿੱਚ ਅਮਰਜੀਤ ਗਿੱਲ ਤੋਂ ਹਾਰ ਗਏ ਹਨ।

ਲਿਬਰਲ ਪਾਰਟੀ ਦੇ ਪ੍ਰਮੁੱਖ ਜੇਤੂ

  • ਓਕਵਿਲ ਈਸਟ ਤੋਂ ਅਨੀਤਾ ਆਨੰਦ
  • ਵਾਟਰਲੂ ਤੋਂ ਬਰਦੀਸ਼ ਚੱਗਰ
  • ਡੋਰਵਲ ਲਾਚੀਨ ਤੋਂ ਅੰਜੂ ਢਿੱਲੋਂ
  • ਸਰੀ ਨਿਊਟਨ ਤੋਂ ਸੁਖ ਧਾਲੀਵਾਲ
  • ਮਿਸੀਸਾਗਾ ਮਾਲਟਨ ਤੋਂ ਇਕਵਿੰਦਰ ਸਿੰਘ ਗਹੀਰ
  • ਸਰੀ ਸੈਂਟਰ ਤੋਂ ਰਣਦੀਪ ਸਰਾਏ
  • ਫਲੀਟਵੁੱਡ ਪੋਰਟ ਕੈਲਸ ਤੋਂ ਗੁਰਬਕਸ਼ ਸੈਣੀ
  • ਰਿਚਮੰਡ ਈਸਟ ਸਟੀਵਨਸਟਨ ਤੋਂ ਪਰਮ ਬੈਂਸ

ਕੰਜ਼ਰਵੇਟਿਵ ਪਾਰਟੀ ਦੇ ਪ੍ਰਮੁੱਖ ਜੇਤੂ

  • ਕੈਲਗਰੀ ਈਸਟ ਤੋਂ ਜਸਰਾਜ ਹਾਲਾਂ
  • ਕੈਲਗਰੀ ਮੈਕਨਾਈਟ ਤੋਂ ਦਲਵਿੰਦਰ ਗਿੱਲ
  • ਕੈਲਗਰੀ ਸਕਾਈਵਿਊ ਤੋਂ ਅਮਨਪ੍ਰੀਤ ਗਿੱਲ
  • ਆਕਸਫੋਰਡ ਤੋਂ ਅਰਪਨ ਖੰਨਾ
  • ਐਡਮਿੰਟਨ ਗੇਟਵੇ ਤੋਂ ਟਿਮ ਉੱਪਲ
  • ਮਿਲਟਨ ਈਸਟ ਤੋਂ ਪਰਮ ਗਿੱਲ
  • ਐਬਟਸਫੋਰਡ ਸਾਊਥ ਲੈਂਗਲੀ ਤੋਂ ਸੁਖਮਨ ਗਿੱਲ
  • ਐਡਮਿੰਟਨ ਸਾਊਥਈਸਟ ਤੋਂ ਜਗਸ਼ਰਨ ਸਿੰਘ ਮਾਹਲ
  • ਵਿੰਡਸਰ ਵੈਸਟ ਤੋਂ ਹਰਬ ਗਿੱਲ

Related posts

ਰਾਜਸਥਾਨ ਹਾਈ ਕੋਰਟ ਨੇ ਰਾਖਵੀਆਂ ਸ਼੍ਰੇਣੀਆਂ ਲਈ ਜ਼ੀਰੋ ਕੱਟ-ਆਫ ‘ਤੇ ਸਰਕਾਰ ਨੂੰ ਚੇਤਾਵਨੀ ਦਿੱਤੀ

Current Updates

ਪੁਲੀਸ ਸੁਰੱਖਿਆ ਦੇ ਬਾਵਜੂਦ ਧਰਮਕੋਟ ’ਚ ਰੈਡੀਮੇਡ ਸਟੋਰ ਦੇ ਮਾਲਕ ਦੀ ਗੋਲੀ ਮਾਰ ਕੇ ਹੱਤਿਆ

Current Updates

ਅਸਾਮ ’ਚ 5.1 ਤੀਬਰਤਾ ਦਾ ਜ਼ਬਰਦਸਤ ਭੂਚਾਲ; ਦੋ ਲੋਕ ਜ਼ਖਮੀ

Current Updates

Leave a Comment