December 27, 2025
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨਾਂ ਨੂੰ ਸ਼ੰਭੂ ਥਾਣੇ ਦੇ ਘਿਰਾਓ ਤੋਂ ਰੋਕਣ ਲਈ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

ਕਿਸਾਨਾਂ ਨੂੰ ਸ਼ੰਭੂ ਥਾਣੇ ਦੇ ਘਿਰਾਓ ਤੋਂ ਰੋਕਣ ਲਈ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

ਪਟਿਆਲਾ- ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਸ਼ੰਭੂ ਥਾਣੇ ਦਾ ਘਿਰਾਓ ਕਰਨ ਦੇ ਕੀਤੇ ਗਏ ਐਲਾਨ ਦੇ ਚਲਦਿਆਂ ਪਟਿਆਲਾ ਪੁਲੀਸ ਵੱਲੋਂ ਜ਼ਿਲ੍ਹੇ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਇਸ ਸਬੰਧੀ ਜਿੱਥੇ ਸ਼ੰਭੂ ਥਾਣੇ ਦੇ ਆਲੇ ਦੁਆਲੇ ਜ਼ਬਰਦਸਤ ਨਾਕੇਬੰਦੀ ਕੀਤੀ ਗਈ ਹੈ, ਉੱਥੇ ਹੀ ਪਟਿਆਲਾ ਜ਼ਿਲ੍ਹੇ ਵੱਲ ਨੂੰ ਆਉਂਦੀਆਂ ਅਨੇਕਾਂ ਹੋਰ ਸੜਕਾਂ ’ਤੇ ਵੀ ਪੁਲੀਸ ਦੀ ਤਾਇਨਾਤੀ ਹੈ। ਖਾਸ ਕਰਕੇ ਘਨੌਰ, ਸ਼ੰਭੂ ਤੇ ਰਾਜਪੁਰਾ ਵੱਲ ਨੂੰ ਜਾਣ ਵਾਲੇ ਵਾਹਨਾਂ ਦੀ ਪੁਲੀਸ ਵੱਲੋਂ ਬਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।

ਇਸ ਦੌਰਾਨ ਕਿਸਾਨਾਂ ਦੇ ਵੱਡੇ ਸਮੂਹ ਮੋਗਾ ਅਤੇ ਜਗਰਾਉਂ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਪ੍ਰਸ਼ਾਸਨ ਵੱਲੋਂ ਅਜਿਹੇ ਕਿਸੇ ਵੀ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਦੇ ਬਾਵਜੂਦ ਕਿਸਾਨ ਮਾਰਚ ਕਰਨ ਦੀ ਤਿਆਰੀ ਵਿਚ ਹਨ।

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਇਹ ਵਿਰੋਧ ਪ੍ਰਦਰਸ਼ਨ 19 ਮਾਰਚ ਨੂੰ ਪੁਲੀਸ ਦੀ ਕਾਰਵਾਈ ਦਾ ਜਵਾਬ ਹੈ, ਜਦੋਂ ਚੰਡੀਗੜ੍ਹ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੀਟਿੰਗ ਤੋਂ ਬਾਅਦ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਕਿਸਾਨ 19 ਮਾਰਚ ਨੂੰ ਸ਼ੰਭੂ ਬਾਰਡਰ ’ਤੇ ਪੁਲੀਸ ਕਾਰਵਾਈ ਦੌਰਾਨ ਕਥਿਤ ਤੌਰ ’ਤੇ ਗਾਇਬ ਹੋਈਆਂ ਚੀਜ਼ਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

Related posts

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਨਿਤੀਸ਼ ਕੁਮਾਰ ਦੀ ਰਿਹਾਇਸ਼ ’ਤੇ ਐਨ.ਡੀ.ਏ. ਆਗੂਆਂ ਨਾਲ ਮੁਲਾਕਾਤ

Current Updates

ਦੇਸ਼ ਨਿਕਾਲਾ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਨੂੰ ਅੰਮ੍ਰਿਤਸਰ ’ਚ ਰਸੀਵ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

Current Updates

ਸੈਂਸੈਕਸ, ਨਿਫਟੀ ਵਿੱਚ ਆਇਆ ਉਛਾਲ

Current Updates

Leave a Comment